• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

Asli Punjabi by Asli Punjabi
June 18, 2021
in Top Stories
0
ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਹਿਤ ਹੀ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਹਿੱਸਾ ਲੈਂਦੇ ਹਨ। ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਜਮੇਰ ਸਿੰਘ ਖੇੜਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋਫੈਸਰ ਸੁਖਦੇਵ ਸਿੰਘ, ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਬੀਬੀ ਹਰਪ੍ਰੀਤ ਕੌਰ, ਭਾਈ ਵਰਿਆਮ ਸਿੰਘ, ਪ੍ਰਿੰ: ਸਰਵਨ ਸਿੰਘ ਤੁਗਲਵਾਲ, ਮੈਨੇਜਰ ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।

Previous Post

ਆਰੀਅਨਜ਼ ਵਿਖੇ “ਮਹਾਂਮਾਰੀ ਦੇ ਦੌਰਾਨ ਆਯੁਰਵੈਦ ਦੁਆਰਾ ਇਮਿਊਨਿਟੀ ਵਧਾਉਣ” ਤੇ ਵੈਬਿਨਾਰ ਆਯੋਜਿਤ

Next Post

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧਦੇ ਰਾਹਤ ਪੈਕੇਜ ਦਾ ਐਲਾਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧਦੇ ਰਾਹਤ ਪੈਕੇਜ ਦਾ ਐਲਾਨ

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧਦੇ ਰਾਹਤ ਪੈਕੇਜ ਦਾ ਐਲਾਨ

Recommended

Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

April 24, 2025
ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

October 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In