30 ਸਤੰਬਰ ਤਕ ਬੁਕਿੰਗ ਕਰਵਾਉਣ ਵਾਲਿਆਂ ਨੂੰ ਮਿਲੇਗਾ ਲਾਭ
ਚੰਡੀਗੜ੍ਹ – ਵਿਸ਼ਵ ਕੋਰੋਨਾ ਮਹਾਮਾਰੀ ਦੇ ਕਾਰਣ ਆਰਥਕ ਗਤੀਵਿਧੀਆਂ ‘ਤੇ ਪਏ ਪ੍ਰਤੀਕੂਲ ਪ੍ਰਭਾਵ ਦੇ ਮੱਦੇਨਜਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਦੇ ਤਹਿਤ ਅਸੰਗਠਤ ਖੇਤਰ ਦੇ ਮਜਦੂਰਾਂ ਦੀ ਆਰਥਕ ਸਥਿਤੀ ਨੂੰ ਦੇਖਦੇ ਹੋਏ 12 ਲੱਖ ਪਰਿਵਾਰਾਂ ਲਈ 600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਅਜਿਹੇ ਸਾਰੇ ਪਰਿਵਾਰਾਂ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਦੇ ਲਈ ਵੀ 150 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਦੇ ਨਾਲ ਹੀ, ਈ-ਟਰੈਕਟਰ ਖਰੀਦਣ ਵਾਲੇ 600 ਕਿਸਾਨਾਂ ਨੂੰ 25 ਫੀਸਦੀ ਛੋਟ ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਰਾਜ ਸਰਕਾਰ ਦੇ ਦੂਜੇ ਕਾਰਜਰਕਾਲ ਦੇ 600 ਦਿਨ ਪੂਰੇ ਹੋਣ ਦੇ ਮੌਕੇ ਵਿਚ ਆਯੋਜਿਤ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕੀਤੇ। ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ, ਸਿਖਿਆ ਮੰਤਰੀ ਕੰਵਰ ਪਾਲ, ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਬਿਜਲੀ ਮੰਤਰੀ ਰਣਜੀਤ ਸਿੰਘ, ਖੇਤੀਬਾੜੀ ਮੰਤਰੀ ਜੇਪੀ ਦਲਾਲ, ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਂਡਾ, ਕਿਰਤ ਅਤੇ ਰੁਜਗਾਰ ਰਾਜ ਮੰਤਰੀ ਅਨੂਪ ਧਾਨਕ ਅਤੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਮੌਜੂਦ ਸਨ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਸੰਗਠਿਤ ਖੇਤਰ ਦੇ ਮਜਦੂਰਾਂ ਨੂੰ ਯੋਜਨਾ ਦਾ ਲਾਭ ਪ੍ਰਦਾਨ ਕਰਨ ਦੇ ਲਈ ਇਕ ਪੋਰਟਲ ਬਣਾਇਆ ਗਿਆ ਹੈ ਅਤੇ ਇਸ ‘ਤੇ 18 ਜੂਨ ਤੋਂ ਰਜਿਸਟ੍ਰੇਸ਼ਣ ਸ਼ੁਰੂ ਹੋ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਈ-ਟਰੈਕਟਰ ‘ਤੇ ਦਿੱਤੀ ਜਾਣ ਵਾਲੀ ਛੋਟ ਦਾ ਲਾਭ 600 ਕਿਸਾਨਾਂ ਨੂੰ ਦਿੱਤਾ ਜਾਵੇਗਾ। ਇਸ ਦੇ ਲਈ 30 ਸਤੰਬਰ, 2021 ਤਕ ਈ-ਟਰੈਕਟਰ ਬੁੱਕ ਕਰਵਾਉਣ ਵਾਲੇ ਕਿਸਾਨ ਇਹ ਲਾਭ ਪਾਉਣ ਦੇ ਯੋਗ ਹੋਣਗੇ। ਜੇਕਰ ਬਿਨੈ ਕਰਨ ਵਾਲੇ 600 ਤੋਂ ਘੱਟ ਹੋਏ ਤਾਂ ਸਾਰਿਆਂ ਨੂੰ ਲਾਭ ਮਿਲੇਗਾ ਅਤੇ ਜੇਕਰ ਬੁੱਕ ਕਰਵਾਉਣ ਵਾਲਿਆਂ ਦੀ ਗਿਣਤੀ 600 ਤੋਂ ਵੱਧ ਹੋਵੇਗੀ ਤਾਂ ਡਰਾਅ ਰਾਹੀਂ ਫੈਲਸਾ ਕੀਤਾ ਜਾਵੇਗਾ।ਆਸ਼ਾ ਵਰਕਰਸ, ਐਨਐਚਐਮ ਦੇ ਪਰਿਵਾਰਾਂ ਨੂੰ 5000 ਰੁਪਏ ਦੇਣ ਦਾ ਐਲਾਨ ਮੁੱਖ ਮੰਤਰੀ ਨੇ ਕਿਹਾ ਕਿ ਆਸ਼ਾ ਵਰਕਰਸ ਅਤੇ ਐਨਐਚਐਮ ਵਰਗੇ ਕੋਰੋਨਾ ਵਾਰਿਅਰਸ ਨੂੰ 5000 ਰੁਪਏ ਪ੍ਰਤੀ ਪਰਿਵਾਰ ਦੇਣ ਦਾ ਐਲਾਨ ਕੀਤਾ ਹੈ।
46 ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸਗੇ੍ਰਸ਼ਿਆ ਰਕਮ ਟ੍ਰਾਂਸਫਰ
ਰਾਜ ਸਰਕਾਰ ਨੇ ਕੋਵਿਡ ਨਾਲਜਾਨ ਗਵਾਉਣ ਵਾਲੇ ਬੀਪੀਐਲ ਪਰਿਵਾਰਾਂ ਦੇ 18 ਤੋਂ 50 ਸਾਲ ਤਕ ਦੀ ਉਮਰ ਦੇ ਮੈਂਬਰ ਦੀ ਕੋਰੋਨਾ ਦੇ ਕਾਰਨ ਮੌਤ ਹੋਣ ‘ਤੇ 2 ਲੱਖ ਰੁਪਏ ਐਕਸਗ੍ਰੇਸ਼ਿਆ ਅਨੁਦਾਨ ਦੇਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਅੱਜ 46 ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਰਕਮ ਡੀਬੀਟੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕਰ ਇਸ ਯੋਜਨਾ ਦਾ ਲਾਭ ਦੇਣ ਦੀ ਸ਼ੁਰੂਆਤ ਕੀਤੀ।ਇਸ ਤੋਂ ਇਲਾਵਾ, ਬੀਪੀਐਲ ਪਰਿਵਾਰਾਂ ਦੇ ਕੋਵਿਡ ਪੀੜਤ ਮਰੀਜਾਂ, ਜੋ ਹੋਮ ਆਈਸੋਲੇਸ਼ਨ ਵਿਚ ਰਹੇ ਹਨ, ਅਜਿਹੇ ਪਰਿਵਾਰਾਂ ਨੂੰ ਵੀ ਰਾਜ ਸਰਕਾਰ ਦੇ ਐਲਾਨ ਅਨੁਸਾਰ ਅੱਜ ਮੁੱਖ ਮੰਤਰੀ ਨੇ 2755 ਪਰਿਵਾਰਾਂ ਨੂੰ 5 ਹਜਾਰ ਰੁਪਏ ਪ੍ਰਤੀ ਪਰਿਵਾਰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹੁੰਚਾਉਣ ਦੀ ਸ਼ੁਰੂਆਤ ਕੀਤੀ।ਉਨ੍ਹਾਂ ਨੇ ਕਿਹਾ ਕਿ ਬੀਪੀਐਲ ਪਰਿਵਾਰਾਂ ਦੇ ਕੋਵਿਡ ਪੀੜਤ ਮਰੀਜਾਂ ਨੂੰ ਪੂਰਾ ਖਰਚ ਰਾਜ ਸਰਕਾਰ ਨੇ ਭੁਗਤਾਨ ਕੀਤਾ ਅਤੇ ਅੱਗੇ ਵੀ ਇਹ ਜਾਰੀ ਰਹੇਗਾ।
ਬਿਜਲੀ ਬਿੱਲਾਂ ‘ਤੇ 30 ਜੂਨ ਤਕ ਸਰਚਾਰਜ ਮਾਫ
ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਸੰਕਟ ਦੇ ਦੌਰਾ ਵਿਚ ਬਿਜਲੀ ਖਪਤਕਾਰਾਂ ਨੂੰ ਰਾਹਤ ਦਿੰਦੇ ਹੋਏ ਬਿਜਲੀ ਵਿਭਾਂਗ ਨੇ ਫੈਸਲਾ ਕੀਤਾ ਹੈ ਕਿ ਬਿਜਲੀ ਬਿੱਲਾਂ ‘ਤੇ 30 ਜੂਨ ਤਕ ਸਰਚਾਰਜ ਨਹੀਂ ਲਿਆ ਜਾਵੇਗਾ।ਇਸ ਤੋਂ ਇਲਾਵਾ, ਕੋਰੋਨਾ ਮਹਾਮਾਰੀ ਦੇ ਕਾਰਨ ਕਾਰੋਬਾਰੀ ਗਤੀਵਿਧੀਆਂ ਪ੍ਰਭਾਵਿਤ ਹੋਣ ਦੇ ਕਾਰਨ ਰਾਜ ਸਰਕਾਰ ਨੇ ਵਪਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦਾ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦਾ ਔਸਤਨ ਬਿਜਲੀ ਬਿੱਲ ਜਨਵਰੀ, ਫਰਵਰੀ ਅਤੇ ਮਾਰਚ ਮਹੀਨੇ ਦੇ ਔਸਤਨ ਬਿਜਲੀ ਬਿੱਲ ਤੋਂ 50 ਫੀਸਦੀ ਘੱਟ ਆਉਂਦਾ ਹੈ ਤਾਂ ਉਨ੍ਹਾਂ ‘ਤੇ ਲਗਣ ਵਾਲਾ 10 ਹਜਾਰ ਰੁਪਏ ਦਾ ਸਥਾਈ ਫੀਸ (ਫਿਕਸ ਚਾਰਜ) ਸੌ-ਫੀਸਦੀ ਮਾਫ ਕੀਤਾ ਜਾਵੇਗਾ। ਜਿਨ੍ਹਾਂ ਦਾ ਸਥਾਈ ਫੀਸ 10 ਹਜਾਰ ਰੁਪਏ ਤੋਂ 40 ਹਜਾਰ ਰੁਪਏ ਤਕ ਹੈ, ਉਨ੍ਹਾਂ ਨੂੰ 10 ਹਜਾਰ ਰੁਪਏ ਤਕ ਦੀ ਛੋਟ ਮਿਲੇਗੀ ਅਤੇ 40 ਹਜਾਰ ਰੁਪਏ ਤੋਂ ਵੱਧ ‘ਤੇ 25 ਫੀਸਦੀ ਦੀ ਛੋਟ ਦਿੱਤੀ ਜਾਵੇਗੀ।
ਸੰਪਤੀ ਟੈਕਸ ਵਿਚ ਛੋਟ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੰਪਤੀ ਕਰ ਦੇ ਮਾਮਲੇ ਵਿਚ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਾਲ 2021-22 ਦੀ ਪਹਿਲੀ ਤਿਮਾਹੀ ਦਾ ਪੂਰਾ ਸੰਪਤੀ ਟੈਕਸ ਮਾਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਲਗਭਗ 150 ਕਰੋੜ ਰੁਪਏ ਦਾ ਲੋਕਾਂ ਨੂੰ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿਚ ਚੌਥੀ ਮੰਜਿਲ ਦੀ ਰਜਿਸਟ੍ਰੇਸ਼ਣ ਦੀ ਮੰਜੂਰੀ ਵੀ ਸਰਕਾਰ ਨੇ ਦੇ ਦਿੱਤੀ ਹੈ, ਇਸ ਨਾਲ ਲੋਕਾਂ ਨੂੰ ਕਾਫੀ ਲਾਭ ਹੋਵੇਗਾ।
ਮੋਟਰ ਵਹੀਕਲ ਟੈਕਸ ਵਿਚ ਛੋਟ
ਮੁੱਖ ਮੰਤਰੀ ਨੇ ਕਿਹਾ ਕਿ ਸਵਾਰੀਆਂ ਢੋਣ ਵਾਲੇ ਵਾਹਨਾਂ ‘ਤੇ ਸਾਲ 2021-22 ਦੀ ਪਹਿਲੀ ਤਿਮਾਹੀ ਦਾ ਮੋਟਰ ਵਹੀਕਲ ਟੈਕਸ ਨਹੀਂ ਲੱਗੇਗਾ। ਇਸ ਨਾਲ ਲਗਭਗ 72 ਕਰੋੜ ਰੁਪਏ ਦਾ ਵਿੱਤੀ ਭਾਰ ਵਿਭਾਗ ‘ਤੇ ਪਵੇਗਾ। ਇਸ ਤੋਂ ਇਲਾਵਾ, ਵਾਹਨਾਂ ਦੀ ਫਿਟਨੈਸ ਮਿੱਤੀ ਨੁੰ ਵੀ 30 ਜੂਨ ਤਕ ਵਧਾ ਦਿੱਤਾ ਗਿਆ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਪ੍ਰਧਾਨ ਮੀਡੀਆ ਸਲਾਹਕਾਰ ਵਿਨੋਦ ਮੇਹਤਾ ਮੌਜੂਦ ਸਨ।