• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

Asli Punjabi by Asli Punjabi
June 20, 2021
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ
585
SHARES
3.3k
VIEWS
Share on FacebookShare on TwitterShare on Whatsapp

ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਵਚਨਬਧ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਵੀ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਵਿਸਥਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ਕਰਦੀ ਰਹੇਗੀ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਮੋਹਨ ਸਿੰਘ ਬੰਗੀ, ਪ੍ਰਿੰਸੀਪਲ ਸੁਰਿੰਦਰ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਸ. ਹਰਦੇਵ ਸਿੰਘ ਆਦਿ ਮੌਜੂਦ ਸਨ।ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰ ਸਾਂਝੇ ਕੀਤੇ।

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

Previous Post

ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

Recommended

ਗਣਤੰਤਰ ਦਿਵਸ 26 ਜਨਵਰੀ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ, ਪੜ੍ਹੋ

ਗਣਤੰਤਰ ਦਿਵਸ 26 ਜਨਵਰੀ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ, ਪੜ੍ਹੋ

January 20, 2022
੪ਾਹਜਹਾਂਪੁਰ ਵਿਚ ਸੜਕ ਹਾਦਸੇ ਦੌਰਾਨ 12 ੪ਰਧਾਲੂਆਂ ਦੀ ਮੌਤ

੪ਾਹਜਹਾਂਪੁਰ ਵਿਚ ਸੜਕ ਹਾਦਸੇ ਦੌਰਾਨ 12 ੪ਰਧਾਲੂਆਂ ਦੀ ਮੌਤ

January 25, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In