• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ

Asli Punjabi by Asli Punjabi
June 25, 2021
in Punjab, Top Stories
0
ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵੱਲੋਂ ਲਗਾਤਾਰ ਨਵੇਂ ਤੋਂ ਨਵਾਂ ਮੀਲ ਪੱਥਰ ਗੱਡਿਆ ਜਾ ਰਿਹਾ ਹੈ। ਹੁਣ ਰਾਸ਼ਟਰੀ ਪੱਧਰ ਦੇ ‘ਰਿਸਪੌਂਸੀਬਲ ਆਰਟੀਫਿਸ਼ੀਅਲ ਇੰਟੈਂਲੀਜੈਂਸ’ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 18 ਵਿਦਿਆਰਥੀਆਂ ਦੀ ਚੋਣ ਹੋਈ ਹੈ।ਭਾਰਤ ਸਰਕਾਰ ਨੇ ਇਸ ਪ੍ਰੋਗਰਾਮ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਪੂਰਨ ਤੌਰ ’ਤੇ ਕਾਰਜਕੁਸ਼ਲ ਬਣਨ ਦੇ ਅਵਸਰ ਪ੍ਰਦਾਨ ਕਰਨ ਲਈ ਉਲੀਕਿਆ ਹੈ।ਇਸ ਪ੍ਰੋਗਰਾਮ ਲਈ 28 ਰਾਜਾਂ ਅਤੇ 8 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚੋਂ ਨਾਮਾਂਕਨ ਹੋਏ 53782 ਵਿਦਿਆਰਥੀਆਂ ਵਿੱਚੋਂ ਸਿਰਫ਼ 125 ਵਿਦਿਆਰਥੀਆਂ ਆਰਟੀਫਿਸ਼ੀਅਲ ਇੰਟੈਲੀਜੈਂਸ ਟ੍ਰੇਨਿੰਗ ਲਈ ਚੁਣੇ ਗਏ ਹਨ। ਇਹਨਾਂ 125 ਵਿਦਿਆਰਥੀਆਂ ਵਿੱਚੋਂ 18 ਵਿਦਿਆਰਥੀ ਪੰਜਾਬ ਨਾਲ ਸਬੰਧਿਤ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਕਸ਼ਿਸ਼ ਸੋਢਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇੇ) ਮਲੋਟ, ਗੁਰਮੀਤ ਸਿੰਘ ਸਸਸਸ ਬਾਜੇਵਾਲਾ, ਸ਼ਰਨਪ੍ਰੀਤ ਸਿੰਘ ਸਸਸਸ ਬਾਜੇਵਾਲਾ, ਜੋਤੀ ਰਾਣੀ ਸਸਸਸ ਅਮਲੋਹ, ਡਿੰਪਲ ਧੀਮਾਨ ਸਸਸਸ ਦੁਨੇਰਾ, ਵੈਸ਼ਾਲੀ ਸ਼ਰਮਾ ਸਸਸਸ ਦੁਨੇਰਾ, ਭਾਵਨਾ ਸਸਸਸ ਧੀਰਾ, ਗਗਨਜੋਤ ਕੌਰ ਸਸਸਸ ਬੁੱਗਾ ਕਲਾਂ, ਗੁਰਕੀਰਤ ਸਿੰਘ ਸਸਸਸ ਬੁੱਗਾ ਕਲਾਂ, ਪਲਕ ਸਸਸਸ ਟਾਂਡਾ ਉੜਮੁੜ, ਅੰਕਿਤਾ ਸਸਸਸ ਟਾਂਡਾ ਉੜਮੁੜ, ਯਾਸਮੀਨ ਸਸਸਸ ਮੁੱਲੇਪੁਰ, ਨਿਤਿਨ ਸ਼ਰਮਾ ਸਰਕਾਰੀ ਹਾਈ ਸਕੂਲ (ਸ ਹ ਸ) ਮੁਲਾਂਪੁਰ ਕਲਾਂ, ਮਨਪ੍ਰੀਤ ਕੌਰ ਸ ਹ ਸ ਟਲਾਂਣੀਆਂ, ਯੁਗਰਾਜ ਸਿੰਘ ਸ ਹ ਸ ਟਲਾਂਣੀਆਂ ਸੁਖਨੈਬ ਸਿੰਘ ਸਸਸਸ ਝੁੰਬਾ, ਸੁਖਚੈਨ ਸਿੰਘ ਸਸਸਸ ਝੁੰਬਾ ਅਤੇ ਮਨਪ੍ਰੀਤ ਕੌਰ ਸਸਸਸ ਜੱਲਾ ਸ਼ਾਮਿਲ ਹੈ। ਇਹ ਵਿਦਿਆਰਥੀ ਅੱਠਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਹਨ।ਇਹ ਸਿਖਲਾਈ ਤਿੰਨ ਪੜਾਵਾਂ ਵਿੱਚ ਹੋਵੇਗੀ। ਪਹਿਲੇ ਪੜਾਅ ਵਿੱਚ ਦਿੱਤੇ ਗਏ ਆਨਲਾਈਨ ਫਾਰਮੈੱਟ ਅਨੁਸਾਰ ਤਿਆਰ ਕੀਤੇ ਮਾਡਲਾਂ ਦੀ ਵੀਡੀਓ ਸਬਮਿਸ਼ਨ ਕਰਵਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਓਰੀਐਨਟੇਸ਼ਨ ਅਤੇ ਆਨਲਾਈਨ ਟ੍ਰੇਨਿੰਗ ਸੈਸ਼ਨ ਹੋਵੇਗਾ। ਦੂਜੇ ਪੜਾਅ ਵਿੱਚ ਸਰਵੋਤਮ 100 ਵੀਡੀਓਜ਼ ਸ਼ਾਰਟਲਿਸਟ ਕੀਤੀਆਂ ਜਾਣਗੀਆਂ ਅਤੇ ਸਬੰਧਿਤ ਵਿਦਿਆਰਥੀ ਆਪਣੀ ਡੀਪ ਡਾਈਵ ਟ੍ਰੇਨਿੰਗ ਦੀ ਸ਼ੁਰੂਆਤ ਕਰਨਗੇ। ਇਸ ਸੈਸ਼ਨ ਤੋਂ ਬਾਅਦ ਉਹ ਆਪਣੇ ਮਾਡਲਾਂ ’ਤੇ ਦੁਬਾਰਾ ਸਟੱਡੀ ਕਰਕੇ ਅੰਤਿਮ ਰੂਪ ਵਿੱਚ ਆਪਣੇ ਮਾਡਲ ਦੀ ਵਰਕਿੰਗ ਵੀਡੀਓ ਪ੍ਰੋਗਰਾਮ ਦੀ ਵੈੱਬਸਾਈਟ ’ਤੇ ਸਬਮਿੱਟ ਕਰਵਾਉਣਗੇ। ਅੰਤਿਮ ਪੜਾਅ ਵਿੱਚ ਇਹਨਾਂ ਮਾਡਲਾਂ ਵਿੱਚੋਂ ਸਰਵੋਤਮ 50 ਮਾਡਲ ਚੁਣੇ ਜਾਣਗੇ ਅਤੇ ਇਹਨਾਂ ਨਾਲ ਸਬੰਧਿਤ ਵਿਦਿਆਰਥੀ ਆਨਲਾਈਨ ਆਪਣੇ ਮਾਡਲਾਂ ਦੀ ਕਾਰਜਕੁਸ਼ਲਤਾ ਦਾ ਪ੍ਰਦਰਸ਼ਨ ਕਰਨਗੇ। ਇਹਨਾਂ 50 ਮਾਡਲਾਂ ਵਿੱਚੋਂ 20 ਸਰਵਸ਼੍ਰੇਸ਼ਠ ਮਾਡਲਾਂ ਨੂੰ ਜੇਤੂ ਕਰਾਰ ਦਿੱਤਾ ਜਾਵੇਗਾ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਰਾਸ਼ਟਰੀ ਪੱਧਰ ਦੇ ਇਸ ਪ੍ਰੋਗਰਾਮ ਲਈ ਚੁਣੇ ਗਏ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇਦੱਸਿਆ ਕਿ ਇਸ ਪ੍ਰੋਗਰਾਮ ਨੂੰ ਭਾਰਤ ਸਰਕਾਰ ਅਤੇ ਇੰਟੈੱਲ ਇੰਡੀਆ ਦੇ ਸਾਂਝੇ ਉੱਦਮਾਂ ਸਦਕਾ ਇਲੈਕਟ੍ਰਾਨਿਕ ਅਤੇ ਸੂਚਨਾ ਟੈਕਨਾਲੋਜੀ ਮੰਤਰਾਲੇ ਅਧੀਨ ਰਾਸ਼ਟਰੀ ਈ-ਗਵਰਨੈਂਸ ਡਿਵੀਜ਼ਨ ਦੁਆਰਾ ਲਾਂਚ ਕੀਤਾ ਗਿਆ ਹੈ। ਇਸ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਖ਼ਸ਼ੀਅਤ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਸਬੰਧੀ ਕਾਰਜਕੁਸ਼ਲਤਾ ਦੀਆਂ ਕਮੀਆਂ ਨੂੰ ਦੂਰ ਕਰਕੇ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਕੌਸ਼ਲਾਂ ਨੂੰ ਨਿਪੁੰਨਤਾ ਦੇ ਪੱਧਰ ’ਤੇ ਵਿਕਸਿਤ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਭਵਿੱਖ ਵਿੱਚ ਟੈਕਨਾਲੋਜੀ ਦੇ ਖੇਤਰ ਵਿੱਚ ਨਵੇਂ-ਨਵੇਂ ਮਾਧਿਅਮਾਂ ਦਾ ਨਿਰਮਾਣ ਕਰਨ ਅਤੇ ਇਹਨਾਂ ਦੀ ਸਹੀ ਵਰਤੋਂ ਕਰਨ ਦੇ ਯੋਗ ਬਣਨ।

Previous Post

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Next Post

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

Recommended

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

November 26, 2020
ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

May 22, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In