ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਜਾਰੀ ਵਾਧੇ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਆਸਮਾਨ ਛੂਹ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਨੇ ਨੂੰ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਜਿਸ ਵਿੱਚ ਤੇਲ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਕੀਮਤ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ।ਉਨ੍ਹਾਂ ਨੇ ਕੋਰੋਨਾ ਦੀ ਦੂਜੀ ਲਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਹਾਮਾਰੀ ਅਣਗਿਣਤ ਪਰਿਵਾਰਾਂ ਤੇ ਕਹਿਰ ਬਣ ਕੇ ਟੁੱਟੀ ਅਤੇ ਇਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੱਖਾਂ ਲੋਕਾਂ ਨੂੰ ਮਹਾਮਾਰੀ ਵਿੱਚ ਜਾਨ ਗੁਆਉਣੀ ਪਈ ਅਤੇ ਅਣਗਿਣਤ ਪਰਿਵਾਰਾਂ ਨੂੰ ਇਸ ਕਹਿਰ ਤੋਂ ਆਪਣਿਆਂ ਨੂੰ ਗੁਆਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਵਿੱਚ ਦੂਜੀ ਲਹਿਰ ਵਾਂਗ ਬਦਕਿਸਮਤੀਪੂਰਨ ਸਥਿਤੀ ਮੁੜ ਨਾ ਬਣੇ ਇਸ ਲਈ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲੜਾਈ ਵਿੱਚ ਹੁਣ ਤੱਕ ਸਰਕਾਰ ਵੱਲੋਂ ਜੋ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਉਜਾਗਰ ਕਰਨ ਲਈ ਕਾਂਗਰਸ ਨੇ ਸ਼ਵੇਤ ਪੱਤਰ ਤਿਆਰ ਕੀਤਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਇਨ੍ਹਾਂ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਦਮ ਚੁੱਕੇਗੀ ਅਤੇ ਸੰਭਾਵਿਤ ਤੀਜੀ ਲਹਿਰ ਦੇ ਅਸਰ ਨੂੰ ਘੱਟ ਕੀਤਾ ਜਾ ਸਕੇਗਾ।