• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

Asli Punjabi by Asli Punjabi
June 27, 2021
in Health, Punjab
0
ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ
588
SHARES
3.3k
VIEWS
Share on FacebookShare on TwitterShare on Whatsapp

ਅਧਿਕਾਰੀਆਂ ਨੂੰ ਜੀਵਨ ਰੱਖਿਅਕ ਗੈਸ ਦੇ ਦਬਾਅ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ 25 ਜੁਲਾਈ ਤੱਕ ਪਲਾਂਟ ਸਥਾਪਤ ਕਰਨ ਦਾ ਕੰਮ ਮੁਕੰਮਲ ਕਰਨ ਲਈ ਕਿਹਾ

ਚੰਡੀਗੜ੍ਹ – ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ।ਅੱਜ ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅੰਤ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈੱਸ਼ਰ ਤੇ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਸੂਬੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਸਪਲਾਈ ਦੀ ਮੰਗ ਪੂਰੀ ਹੋਵੇਗੀ।ਪੀ.ਐਸ.ਏ. ਪਲਾਂਟਾਂ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਕੰਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਦੀ ਸਥਾਪਨਾ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ 15 ਜੁਲਾਈ ਤੱਕ ਮੁਕੰਮਲ ਕੀਤਾ ਜਾਵੇ ਤਾਂ ਜੋ ਪਲਾਂਟਾਂ ਦੀ ਸਥਾਪਨਾ ਅਤੇ ਇਨ੍ਹਾਂ ਨੂੰ ਚਲਾਉਣ ਦਾ ਕੰਮ 25 ਜੁਲਾਈ ਤੱਕ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਨਾਲ ਸਬੰਧਤ ਹੋਰ ਕੰਮਾਂ ਜਿਵੇਂ ਸਾਈਟ ਤਿਆਰ ਕਰਨ, ਜੈਨਰੇਟਰਾਂ ਅਤੇ ਗੈਸ ਪਾਈਪਲਾਈਨ ਨੈੱਟਵਰਕ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੁਚਾਰੂ ਕੰਮਕਾਜ ਅਤੇ ਨਿਯਮਤ ਰੂਪ ਵਿੱਚ ਜਾਣਕਾਰੀ ਉਪਲੱਬਧ ਕਰਵਾਉਣ ਲਈ ਹਰੇਕ ਸਾਈਟ ਵਾਸਤੇ ਡਿਪਟੀ ਕਮਿਸ਼ਨਰ, ਸਾਰੇ ਨੋਡਲ ਅਫ਼ਸਰਾਂ, ਕੰਮ ਕਰਨ ਵਾਲੀ ਏਜੰਸੀ ਅਤੇ ਹਸਪਤਾਲ ਸੁਪਰਡੈਂਟ ਦਾ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ।ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਜੋ ਸੂਬੇ ਦੇ ਆਕਸੀਜਨ ਪ੍ਰਬੰਧਨ ਗਰੁੱਪ ਦੇ ਮੁਖੀ ਵੀ ਹਨ, ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੰਜਾਬ ਕੋਲ ਜਲੰਧਰ ਅਤੇ ਲੁਧਿਆਣਾ ਵੱਚ 1400 ਲਿਟਰ ਪ੍ਰਤੀ ਮਿੰਟ (ਐਲ.ਪੀ.ਐਮ.) ਦੀ ਸਮਰੱਥਾ ਵਾਲੇ ਆਪਣੇ ਦੋ ਪੀ.ਐਸ.ਏ. ਪਲਾਂਟ ਹਨ। ਭਾਰਤ ਸਰਕਾਰ ਦੁਆਰਾ ਮੁੱਖ ਤੌਰ `ਤੇ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲਾਂ ਲਈ 42 ਪਲਾਂਟ ਅਲਾਟ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਏਜੰਸੀਆਂ/ ਨਿੱਜੀ ਸੰਸਥਾਵਾਂ ਵੱਲੋਂ ਸੂਬੇ ਲਈ ਹੋਰ 33 ਪਲਾਂਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਦੀ ਆਕਸੀਜਨ ਉਤਪਾਦਨ ਸਮਰੱਥਾ ਪ੍ਰਤੀ ਦਿਨ ਤਕਰੀਬਨ 50 ਮੀਟਰਕ ਟਨ ਤੋਂ ਵੱਧ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਅਤੇ ਫੋਟੋਆਂ ਅਪਲੋਡ ਕਰਨ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾਏਗੀ ਅਤੇ ਨੋਡਲ ਅਫਸਰਾਂ ਨੂੰ ਇਸ ਵਿੱਚ ਰਜਿਸਟਰ ਕੀਤਾ ਜਾਵੇਗਾ ਅਤੇ ਸਿਖਲਾਈ ਦਿੱਤੀ ਜਾਵੇਗੀ।ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜ ਪੀ.ਐਸ.ਏ. ਪਲਾਂਟ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ, ਜੋ ਅਜੇ ਪਰੀਖਣ ਪੜਾਅ ਅਧੀਨ ਹਨ ਅਤੇ ਹੋਰ ਪੰਜ ਪਲਾਂਟ ਸਥਾਪਤ ਕਰਨ ਵਾਸਤੇ ਸਾਈਟ ਤਿਆਰ ਕਰ ਲਈ ਗਈ ਹੈ ਅਤੇ ਡੀ.ਆਰ.ਡੀ.ਓ. ਨੂੰ ਇਹ ਪਲਾਂਟ ਬਰਨਾਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ ਅਤੇ ਤਰਨ ਤਾਰਨ ਵਿੱਚ ਲਗਾਉਣ ਬਾਰੇ ਦੱਸਿਆ ਗਿਆ ਹੈ।ਐਨ.ਐਚ.ਏ.ਆਈ., ਜੋ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਵਾਸਤੇ ਇੱਕ ਕਾਰਜਕਾਰੀ ਏਜੰਸੀ ਹੈ, ਨੂੰ ਅਲਾਟ ਕੀਤੇ ਗਏ ਕੰਮਾਂ ਨੂੰ 10 ਜੁਲਾਈ ਤੱਕ ਪੂਰਾ ਕਰਨ ਲਈ ਕਿਹਾ ਗਿਆ ਹੈ। ਐਨ.ਐਚ.ਏ.ਆਈ ਦੇ ਆਰ.ਓ. ਸ੍ਰੀ ਆਰ.ਪੀ. ਸਿੰਘ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਸਬੰਧੀ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਸੀ.ਐਮ.ਡੀ. (ਪੀ.ਐਸ.ਪੀ.ਸੀ.ਐਲ.) ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਭਾਗ ਵਿਕਾਸ ਪ੍ਰਤਾਪ, ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਸਮੂਹ ਡਿਪਟੀ ਕਮਿਸ਼ਨਰ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਆਰੀਅਨਜ਼ ਵਿਖੇ ਬਲੈਕ ਫੰਗਸ ਬਿਮਾਰੀ ਬਾਰੇ ਜਾਗਰੂਕਤਾ ਲਈ ਵੈਬਿਨਾਰ ਆਯੋਜਿਤ

Next Post

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

Recommended

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

October 28, 2020
ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ ‘ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ ‘ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

May 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In