• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

Asli Punjabi by Asli Punjabi
June 28, 2021
in Punjab, Top Stories
0
ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ
588
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਪੁਲਿਸ ਵੱਲੋਂ ਪਹਿਲੇ ਦਿਨ ਸਾਰੇ ਜ਼ਿਲਿਆਂ ਵਿੱਚ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਜ਼ਾਰਾਂ ਉਮੀਦਵਾਰਾਂ ਨੇ ਲਿਆ ਹਿੱਸਾ

ਚੰਡੀਗੜ – ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਪੁਲਿਸ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਦੇ ਮੁਫਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸੀ.ਪੀਜ਼ / ਐਸ.ਐਸ.ਪੀਜ਼ ਨੇ ਅੱਜ ਆਪਣੇ ਸਬੰਧਤ ਜ਼ਿਲਿਆਂ ਦੀਆਂ ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਸਪੈਸ਼ਲ ਰਨ ਅਤੇ ਲੰਬੀ ਛਾਲ ਤੇ ਉੱਚੀ ਛਾਲ ਦੀ ਸਿਖਲਾਈ ਦੇ ਕੇ ਵੱਖ ਵੱਖ ਫਿਜ਼ੀਕਲ ਟਰਾਇਲਾਂ ਲਈ ਮੁਫਤ ਕੋਚਿੰਗ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਸਮੇਤ ਹਜ਼ਾਰਾਂ ਉਮੀਦਵਾਰਾਂ ਨੇ ਮੁਫਤ ਕੋਚਿੰਗ ਲਈ ਆਪਣਾ ਨਾਮ ਦਰਜ ਕਰਵਾਇਆ ਅਤੇ ਪਹਿਲੇ ਦਿਨ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਿੱਸਾ ਲਿਆ।ਇਸ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4362 ਕਾਂਸਟੇਬਲਾਂ ਦੀ ਭਰਤੀ ਸਬੰਧੀ ਐਲਾਨ ਕੀਤੇ ਜਾਣ ਤੋਂ ਬਾਅਦ ਉਲੀਕੀ ਗਈ ਹੈ ਜਿਸ ਲਈ ਅਰਜ਼ੀ ਫਾਰਮ ਜੁਲਾਈ, 2021 ਦੇ ਅੱਧ ਤੱਕ ਕੱਢੇ ਜਾਣਗੇ। ਇਸ ਭਰਤੀ ਵਿੱਚ ਪੰਜਾਬ ਪੁਲਿਸ ਦੇ ਜ਼ਿਲਾ ਕਾਡਰ ਵਿੱਚ 2016 ਅਤੇ ਆਰਮਡ ਕਾਡਰ ਵਿੱਚ 2346 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਓ.ਐਮ.ਆਰ. ਅਧਾਰਤ ਐਮ.ਸੀ.ਕਿਊ. ਲਿਖਤੀ ਟੈਸਟ 25-26 ਸਤੰਬਰ, 2021 ਨੂੰ ਹੋਵੇਗਾ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜਿੱਥੇ ਇਸ ਭਰਤੀ ਲਈ ਤਿਆਰੀ ਵਾਸਤੇ ਜਨਤਕ ਥਾਵਾਂ, ਜਨਤਕ ਪਾਰਕ, ਸਟੇਡੀਅਮ ਅਤੇ ਪੁਲਿਸ ਲਾਈਨ ਦੇ ਗਰਾਊਂਡ ਪਹਿਲਾਂ ਹੀ ਖੋਲ ਦਿੱਤੇ ਗਏ ਹਨ, ਓਥੇ ਹੀ ਪੁਲਿਸ ਵੱਲੋਂ ਕੋਚਾਂ ਅਤੇ ਲੋੜੀਂਦੇ ਖੇਡ ਉਪਕਰਨਾਂ ਜਿਸ ਵਿੱਚ ਉਮੀਦਵਾਰਾਂ ਦੀ ਤਿਆਰੀ ਲਈ ਹਾਈ ਜੰਪ ਸਟੈਂਡ/ਗੱਦੇ ਅਤੇ ਲੰਬੀ ਛਾਲ ਵਾਸਤੇ ਬੁਨਿਆਦੀ ਢਾਂਚਾ ਸ਼ਾਮਲ ਹੈ, ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਉਨਾਂ ਕਿਹਾ ਕਿ ਡਰਿਲ ਇੰਸਟ੍ਰਕਟਰਾਂ ਦੀ ਨਿਗਰਾਨੀ ਹੇਠ ਲੱਗਣ ਵਾਲੀਆਂ ਕੋਚਿੰਗ ਕਲਾਸਾਂ ਦੇ ਸਵੇਰੇ ਅਤੇ ਸ਼ਾਮ, ਦੋ ਸੈਸ਼ਨ ਹੋਣਗੇ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ, “ਇਹ ਮੁਫਤ ਕੋਚਿੰਗ ਸੈਸ਼ਨ ਸ਼ੁਰੂ ਕਰਨ ਦਾ ਉਦੇਸ਼ ਹਰੇਕ ਸੰਭਾਵੀ ਉਮੀਦਵਾਰ ਨੂੰ ਅਗਾਮੀ ਪੁਲਿਸ ਭਰਤੀਆਂ ਵਿਚ ਹਿੱਸਾ ਲੈਣ ਲਈ ਨਿਰਪੱਖ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।” ਉਨਾਂ ਕਿਹਾ ਕਿ ਪੀ.ਐਸ.ਟੀ. ਭਰਤੀ ਪ੍ਰਕਿਰਿਆ ਦਾ ਇਕ ਜ਼ਰੂਰੀ ਹਿੱਸਾ ਹੈ।ਦੱਸਣਯੋਗ ਹੈ ਕਿ ਪੀ.ਐਸ.ਟੀ. ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ 3 ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਵੱਖਰੇ ਹੋਣਗੇ।ਡੀ.ਜੀ.ਪੀ. ਨੇ ਕਿਹਾ ਕਿ ਭਰਤੀ ਪ੍ਰਕਿਰਿਆ ਚੱਲਣ ਤੱਕ ਮੁਫ਼ਤ ਕੋਚਿੰਗ ਕਲਾਸਾਂ ਜਾਰੀ ਰਹਿਣਗੀਆਂ ਅਤੇ ਮੁਫਤ ਕੋਚਿੰਗ ਲੈੈਣ ਦਾ ਕੋਈ ਵੀ ਚਾਹਵਾਨ ਉਮੀਦਵਾਰ ਸਬੰਧਤ ਜ਼ਿਲਾ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਇਸ ਮੰਤਵ ਲਈ ਹਰਕੇ ਜ਼ਿਲੇ ਲਈ ਨੋਡਲ ਅਧਿਕਾਰੀ ਨਾਮਜ਼ਦ ਕੀਤੇ ਜਾ ਰਹੇ ਹਨ।ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਵੱਖ-ਵੱਖ ਕਾਡਰਾਂ ਵਿਚ 824 ਸਬ-ਇੰਸਪੈਕਟਰਾਂ, 787 ਹੈੱਡ ਕਾਂਸਟੇਬਲਾਂ, 7788 ਕਾਂਸਟੇਬਲਾਂ ਦੀ ਸਿੱਧੀ ਨਿਯੁਕਤੀ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਲਈ ਸਰਗਰਮੀ ਨਾਲ ਤਿਆਰੀਆਂ ਸ਼ੁਰੂ ਕਰਨ। ਉਨਾਂ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।ਇਸ ਦੌਰਾਨ ਕੋਵਿਡ ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਜ਼ਿਲਾ ਪੁਲਿਸ ਇਕਾਈਆਂ ਨੂੰ ਸਾਰੀਆਂ ਗਤੀਵਿਧੀਆਂ ਖੁੱਲੇ ਵਿੱਚ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼

Next Post

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

Recommended

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

October 16, 2020
“ਸਵੱਛਤਾ ਹੀ ਸੇਵਾ” ਮੁਹਿੰਮ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇੱਕ ਸ਼ਾਨਦਾਰ ਮੌਕਾ – DC ਰੂਪਨਗਰ

“ਸਵੱਛਤਾ ਹੀ ਸੇਵਾ” ਮੁਹਿੰਮ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇੱਕ ਸ਼ਾਨਦਾਰ ਮੌਕਾ – DC ਰੂਪਨਗਰ

September 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In