• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਤਰਨ ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ

Asli Punjabi by Asli Punjabi
June 29, 2021
in Punjab, Top Stories
0
ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਤਰਨ ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ
586
SHARES
3.3k
VIEWS
Share on FacebookShare on TwitterShare on Whatsapp

10000 ਕਾਂਸਟੇਬਲਾਂ, ਸਬ-ਇੰਸਪੈਕਟਰਾਂ ਦੀ ਭਰਤੀ ਜਲਦ; ਡੀ.ਜੀ.ਪੀ. ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਤਿਆਰੀ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ – ਪੁਲਿਸ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਅੱਜ ਤਰਨਤਾਰਨ ਵਿੱਚ ਪੁਲਿਸ ਲਾਈਨਜ਼ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਨੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਸਪੋਰਟਸ ਕੰਪਲੈਕਸ ਸਹੂਲਤਾਂ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਉਦਘਾਟਨ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਵੀ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਵੱਖ-ਵੱਖ ਕਾਡਰਾਂ ਵਿੱਚ ਸਬ-ਇੰਸਪੈਕਟਰਾਂ, ਹੈਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਪੱਧਰ ‘ਤੇ 10,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਖੇਤਰਾਂ ਜਿਵੇਂ ਫੋਰੈਂਸਿਕ ਸਾਇੰਸ, ਸਾਈਬਰ ਕ੍ਰਾਈਮ, ਕਾਨੂੰਨੀ ਮਾਹਰਾਂ, ਵਿੱਤ ਅਤੇ ਡਿਜੀਟਲ ਫੋਰੈਂਸਿਕ ਵਿੱਚ ਵਿਸ਼ੇਸ਼ ਮਾਹਿਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।ਉਨਾਂ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਦੀ ਤਿਆਰੀ ਸ਼ੁਰੂ ਕਰ ਦੇਣ।ਡੀ.ਜੀ.ਪੀ. ਨੇ ਇਸ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਤਰਨ ਤਾਰਨ ਤੋਂ ਵਿਧਾਇਕ ਧਰਮਵੀਰ ਅਗਨੀਹੋਤਰੀ, ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ, ਦਾ ਉਨਾਂ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ।ਡੀ.ਜੀ.ਪੀ. ਨੇ 1.70 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਏਕੜ ਰਕਬੇ ਵਿਚ ਸਥਾਪਤ ਕੀਤੇ ਗਏ ਨਵੇਂ ਬਣੇ ਸਪੋਰਟਸ ਕੰਪਲੈਕਸ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਮਜ਼ਬੂਤ ਖੇਡ ਢਾਂਚੇ ਦਾ ਉਦੇਸ਼ ਪੁਲਿਸ ਨੂੰ ਖੇਡਾਂ ਅਤੇ ਤੰਦਰੁਸਤੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਕਰਨਾ ਹੈ।ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ, ਤਰਨ ਤਾਰਨ ਕੁਲਵੰਤ ਸਿੰਘ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਹਰਦਿਆਲ ਸਿੰਘ ਮਾਨ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਤਰਨ ਤਾਰਨ ਧਰੂਮਨ ਨਿੰਬਲੇ ਵੀ ਮੌਜੂਦ ਸਨ।ਉਨਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਹਨ ਜਿਨਾਂ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ਵਾਲਾ 400 ਮੀਟਰ ਰਨਿੰਗ ਟ੍ਰੈਕ, ਉੱਚੀ ਅਤੇ ਲੰਬੀ ਛਾਲ ਦਾ ਟਰੈਕ, ਇੱਕ ਵੱਡਾ ਪਵੇਲੀਅਨ, ਆਊਟਡੋਰ ਟ੍ਰੇਨਿੰਗ ਲਈ ਅਬਸਟੈਕਲ ਕੋਰਸ, ਬਾਸਕਟਬਾਲ ਕੋਰਟ, ਤੰਦਰੁਸਤੀ ਕੇਂਦਰ, ਇਨਡੋਰ ਅਤੇ ਆਊਟਡੋਰ ਜਿੰਮ, ਬਾਕਸਿੰਗ ਰਿੰਗ ਅਤੇ ਕਿ੍ਰਕਟ ਪਿਚ ਤੋਂ ਇਲਾਵਾ ਫਿਜ਼ੀਓਥੈਰੇਪੀ ਅਤੇ ਕਾਉਂਸਲਿੰਗ ਸੈਂਟਰ ਵੀ ਸ਼ਾਮਲ ਹਨ।ਡੀ.ਜੀ.ਪੀ. ਨੇ ਕਿਹਾ ਕਿ ਸਪੋਰਟਸ ਕੰਪਲੈਕਸ ਵਿਖੇ ਇਹ ਸਹੂਲਤਾਂ ਪੁਲਿਸ ਕਰਮਚਾਰੀਆਂ ਨੂੰ ਨਾ ਸਿਰਫ ਉਨਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਵਿਚ ਵਾਧਾ ਕਰਨ ਵਿਚ ਸਹਾਇਤਾ ਕਰਨਗੀਆਂ ਬਲਕਿ ਉਨਾਂ ਅਤੇ ਉਨਾਂ ਦੇ ਪਰਿਵਾਰਾਂ ਤੋਂ ਇਲਾਵਾ ਆਮ ਜਨਤਾ ਵਿੱਚ ਵੀ ਆਊਟਡੋਰ ਖੇਡ ਗਤੀਵਿਧੀਆਂ ’ਚ ਰੁਚੀ ਪੈਦਾ ਕਰਨਗੀਆਂ।ਐਸ.ਐਸ.ਪੀ. ਧਰੂਮਨ ਨਿੰਬਲੇ ਨੇ ਦੱਸਿਆ ਕਿ ਇੱਥੇ ਪੁਲਿਸ ਕਰਮਚਾਰੀਆਂ ਦੀ ਤੰਦਰੁਸਤੀ/ਮਨੋਰੰਜਨ ਵਾਸਤੇ ਲਗਭਗ ਕੋਈ ਸਹੂਲਤ ਨਾ ਹੋਣ ਕਰਕੇ ਉਨਾਂ ਨੇ ਪੁਲਿਸ ਲਾਈਨਜ਼ ਵਿਚ ਖਾਲੀ ਪਈ ਬੰਜਰ ਜ਼ਮੀਨ ਨੂੰ ਇਸ ਖੇਡ ਕੰਪਲੈਕਸ ਦੀ ਸਥਾਪਨਾ ਲਈ ਵਰਤਣ ਦਾ ਫੈਸਲਾ ਕੀਤਾ। ਉਨਾਂ ਕਿਹਾ ਕਿ ਤੰਦਰੁਸਤ ਅਤੇ ਸਾਫ਼ ਵਾਤਾਵਰਣ ਲਈ ਰੁੱਖ ਲਗਾਉਣ ਦੀ ਇੱਕ ਵੱਡੀ ਮੁਹਿੰਮ ਵੀ ਚਲਾਈ ਗਈ ਅਤੇ ਪੁਲਿਸ ਲਾਈਨਜ਼ ਵਿਖੇ 2000 ਤੋਂ ਵੱਧ ਬੂਟੇ ਲਗਾਏ ਗਏ।ਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਨਸ਼ਿਆਂ ਖਿਲਾਫ ਜੰਗ ਅਤੇ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

Next Post

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

Recommended

ਅਫਗਾਨਿਸਤਾਨ ਵਿਚ ਘੱਟ ਗਿਣਤੀਆਂ ਨੂੰ ਸਰਕਾਰ ਸੁਰੱਖਿਅਤ ਬਾਹਰ ਕੱਢੇ – ਬਾਬਾ ਬਲਬੀਰ ਸਿੰਘ

ਅਫਗਾਨਿਸਤਾਨ ਵਿਚ ਘੱਟ ਗਿਣਤੀਆਂ ਨੂੰ ਸਰਕਾਰ ਸੁਰੱਖਿਅਤ ਬਾਹਰ ਕੱਢੇ – ਬਾਬਾ ਬਲਬੀਰ ਸਿੰਘ

August 18, 2021
ਅਫਗਾਨਿਸਤਾਨ ਵਿੱਚ ਮਿਲਟਰੀ ਤਾਇਨਾਤੀ ਖ਼ਤਮ ਕਰਨ ਜਾ ਰਿਹਾ ਹੈ ਨਿਊਜ਼ੀਲੈਂਡ : ਜੈਸਿੰਡਾ ਅਰਡਰਨ

ਅਫਗਾਨਿਸਤਾਨ ਵਿੱਚ ਮਿਲਟਰੀ ਤਾਇਨਾਤੀ ਖ਼ਤਮ ਕਰਨ ਜਾ ਰਿਹਾ ਹੈ ਨਿਊਜ਼ੀਲੈਂਡ : ਜੈਸਿੰਡਾ ਅਰਡਰਨ

February 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In