• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਹਿਲਾ ਐਂਟੀ ਨੈਟਲ ਚੈੱਕਅਪ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ: ਬਲਬੀਰ ਸਿੰਘ ਸਿੱਧੂ

Asli Punjabi by Asli Punjabi
June 30, 2021
in Punjab
0
ਪਹਿਲਾ ਐਂਟੀ ਨੈਟਲ ਚੈੱਕਅਪ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ: ਬਲਬੀਰ ਸਿੰਘ ਸਿੱਧੂ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ ਹੈ। ਲਿੰਗ ਅਨੁਪਾਤ ਵਿਚ ਇਹ ਵਾਧਾ ਸਿਹਤ ਵਿਭਾਗ ਵੱਲੋਂ ਪ੍ਰੀ-ਕੰਸੈਪਸ਼ੰਨ ਐਂਡ ਪ੍ਰੀ-ਨੈਟਲ ਡਾਇਗਨੋਸ ਤਕਨੀਕ (ਲਿੰਗ ਚੋਣ ਦੀ ਮਨਾਹੀ) ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਦਕਾ ਹੋਇਆ ਹੈ। ਇਸ ਐਕਟ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 22 ਮੈਂਬਰੀ ਰਾਜ ਨਿਗਰਾਨੀ ਬੋਰਡ ਦੀ ਇਕ ਮੀਟਿੰਗ ਕੀਤੀ ਗਈ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਅੰਦੇਸ਼ ਕੰਗ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਐਕਟ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਅਤੇ ਰੁਕਾਵਟਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੂਬੇ ਵਿੱਚ ਕੁੱਲ 1738 ਅਲਟਰਾਸਾਊਂਡ ਸੈਂਟਰ ਰਜਿਸਟਰਡ ਹਨ ਅਤੇ ਸਿਹਤ ਵਿਭਾਗ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਐਕਟ ਦੀਆਂ ਧਾਰਾਵਾਂ ਅਨੁਸਾਰ ਉਨ੍ਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਸਿਹਤ ਵਿਭਾਗ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਸਮੇਂ-ਸਮੇਂ ‘ਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਵੀ ਕਰ ਰਿਹਾ ਹੈ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਲੜਕੀ ਪ੍ਰਤੀ ਕੋਈ ਵੀ ਪੱਖਪਾਤ ਨਾ ਹੋਵੇ। ਸਿਹਤ ਵਿਭਾਗ ਪੀਸੀ-ਪੀਐਨਡੀਟੀ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਟਿੰਗ ਆਪ੍ਰੇਸ਼ਨ ਕਰਨ ਵਰਗੇ ਸਖ਼ਤ ਕਦਮ ਚੁੱਕ ਰਿਹਾ ਹੈ ਅਤੇ ਸੂਬੇ ਦੇ ਸਿਹਤ ਅਧਿਕਾਰੀ ਸਕੈਨ ਸੈਂਟਰਾਂ ‘ਤੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ (ਡੀਏਏ) ਰਾਹੀਂ ਨਿਯਮਤ ਤੌਰ ‘ਤੇ ਜਾਂਚ ਕਰਕੇ ਉਨ੍ਹਾਂ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਸਕੈਨ ਸੈਂਟਰ ਇਸ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ । ਐਂਟੀ ਨੈਟਲ ਚੈੱਕਅਪ (ਏਐਨਸੀ) ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਨੇ ਪਹਿਲੇ ਏਐਨਸੀ ਨੂੰ ਜਲਦ ਤੋਂ ਜਲਦ ਜਾਂ ਪਹਿਲੀ ਤਿਮਾਹੀ ਦੇ ਅੰਦਰ-ਅੰਦਰ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟਿਵਿਸਟ) ਵੱਲੋਂ ਕਿਸੇ ਵੀ ਜ਼ੁਰਮ ਦਾ ਪਤਾ ਲਗਾਇਆ ਜਾ ਸਕੇ ਅਤੇ ਸਮੇਂ ਸਿਰ ਸੀਨੀਅਰ ਸਿਹਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕੇ।ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ ਵੱਲੋਂ ਨਿਰੀਖਣ ਦੇ ਮਾਮਲੇ ਵਿੱਚ ਘੱਟ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਨੇ ਸੂਬੇ ਵਿਚ ਅਲਟਰਾਸਾਉਂਡ ਮਸ਼ੀਨਾਂ ਦੀ ਨਿਗਰਾਨੀ ਵਿਚ ਤਕਨਾਲੋਜੀ ਦੀ ਵਰਤੋਂ, ਡੀ.ਏ.ਏਜ਼ ਦੀ ਸਿਖਲਾਈ ਅਤੇ ਸਮਰੱਥਾ ਵਧਾਉਣ, ਇਕ ਨਵੀਂ ਜਾਸੂਸ ਏਜੰਸੀ ਦੀ ਨਿਯੁਕਤੀ ਅਤੇ ਨਿਰੀਖਣ ਕਰਨ ਵਾਲੇ ਅਧਿਕਾਰੀਆਂ ਦੇ ਨਿਰਵਿਘਨ ਕੰਮ ਲਈ ਐਸਓਪੀ ਜਾਂ ਚੈੱਕਲਿਸਟ ਤਿਆਰ ਕਰਨ ‘ਤੇ ਜ਼ੋਰ ਦਿੱਤਾ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ, ਸਮਾਜਿਕ ਨਿਆਂ ਵਿਭਾਗ ਦੇ ਸੰਯੁਕਤ ਸਕੱਤਰ ਰਾਜ ਬਹਾਦੁਰ ਸਿੰਘ, ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਡਾ.ਜੀ.ਬੀ.ਸਿੰਘ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ, ਡਿਪਟੀ ਡਾਇਰੈਕਟਰ ਡਾ. ਵੀਨਾ, ਸੀਨੀਅਰ ਗਾਇਨੀਕੋਲੋਜਿਸਟ ਡਾ. ਵਿਨੀਤ ਨਾਗਪਾਲ, ਅੰਬੇਦਕਰ ਮੈਡੀਕਲ ਸਾਇੰਸਜ਼ ਇੰਸਟੀਟਿਊਟ ਦੇ ਪ੍ਰਿੰਸੀਪਲ ਡਾ. ਭਵੀਤ ਭਾਰਤੀ, ਡਾ. ਮੀਨਾ ਹਰਦੀਪ ਸਿੰਘ, ਐਸੋਸੀਏਟ ਪ੍ਰੋਫੈਸਰ ਜੀ.ਐੱਮ.ਸੀ. ਪਟਿਆਲਾ ਡਾ. ਸਿੰਮੀ ਓਬਰਾਏ, ਰੇਡਿਓਲੋਜਿਸਟ ਜੀ.ਐੱਮ.ਸੀ ਫ਼ਰੀਦਕੋਟ ਡਾ. ਤਰਨਜੀਤ ਕੌਰ, ਵਧੀਕ ਕਾਨੂੰਨੀ ਰਿਮੈਂਮਰੈਂਸ ਏ.ਐੱਸ ਵਿਰਕ, ਐਨ.ਜੀ.ਓ ਮੈਂਬਰ ਡਾ. ਰਣਜੀਤ ਪੋਵਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਮੌਜੂਦ ਸਨ।

Previous Post

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

Next Post

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

Recommended

ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਹਨ ਵਿਰੋਧੀ ਪਾਰਟੀਆਂ : ਬੀਬੀ ਰਾਮੂੰਵਾਲੀਆ

ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸਾਹਮਣਾ ਕਰਨ ਤੋਂ ਘਬਰਾ ਰਹੀਆਂ ਹਨ ਵਿਰੋਧੀ ਪਾਰਟੀਆਂ : ਬੀਬੀ ਰਾਮੂੰਵਾਲੀਆ

July 19, 2023
ਮਣੀਪੁਰ ਵੀਡੀਓ ਮਾਮਲੇ ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਜਵਾਬ ਦਾਖਿਲ ਕਰਨ ਲਈ ਕਿਹਾ

ਮਣੀਪੁਰ ਵੀਡੀਓ ਮਾਮਲੇ ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਜਵਾਬ ਦਾਖਿਲ ਕਰਨ ਲਈ ਕਿਹਾ

July 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In