• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

Asli Punjabi by Asli Punjabi
June 30, 2021
in Punjab, ਕਾਰੋਬਾਰ
0
ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ
587
SHARES
3.3k
VIEWS
Share on FacebookShare on TwitterShare on Whatsapp

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਰਾਤ ਸਮੇਂ ਨਾਕਿਆਂ ਵਿੱਚ ਵਾਧਾ ਕਰਨ ਅਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਗੁਰਦਾਸਪੁਰ – ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ ‘ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿਚ, ਇਹ ਪਹਿਲੀ ਵਾਰ ਸੀ ਕਿ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ ਅਤੇ ਹੁਣ ਜੰਮੂ ਵਿਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਹਨਾਂ ਅੱਗੇ ਕਿਹਾ ਕਿ ਬੀਐਸਐਫ, ਪੰਜਾਬ ਪੁਲਿਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ।ਡੀਜੀਪੀ ਨੇ ਅੱਜ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ ‘ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀਜੀਪੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਸਮੇਤ ਬੀਐਸਐਫ ਦੇ ਤਕਰੀਬਨ 8 ਕਮਾਂਡੈਂਟਸ ਵੀ ਸ਼ਾਮਲ ਸਨ।ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ।ਉਨ੍ਹਾਂ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਹਨਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।ਡੀਜੀਪੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ ਅਤੇ ਹਰ ਪਿੰਡ ਵਿੱਚ ਪੁਲਿਸ, ਜਨਤਾ, ਜੀ.ਓ.ਜੀ., ਐਨ.ਜੀ.ਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿਚ ਹੋਣ ਵਾਲੀਆਂ ਕਿਸੇ ਵੀ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣ।ਉਨ੍ਹਾਂ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ ‘ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ।ਡੀਜੀਪੀ ਦਿਨਕਰ ਗੁਪਤਾ ਨੇ ਐਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ ‘ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ਵਿੱਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਮੀਟਿੰਗ ਵਿੱਚ ਐਸਐਸਪੀ ਗੁਰਦਾਸਪੁਰ ਨਾਨਕ ਸਿੰਘ, ਐਸਐਸਪੀ ਪਠਾਨਕੋਟ ਸੁਰੇਂਦਰ ਲਾਂਬਾ, ਐਸਐਸਪੀ ਬਟਾਲਾ ਰਛਪਾਲ ਸਿੰਘ ਅਤੇ ਏਆਈਜੀ ਐਸਐਸਓਸੀ ਓਪਿੰਦਰਜੀਤ ਸਿੰਘ ਘੁੰਮਣ ਵੀ ਸ਼ਾਮਲ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ

Next Post

ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

Recommended

ਕੈਨੇਡਾ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਵਰਚੂਅਲ ਕਵੀ ਦਰਬਾਰ

ਕੈਨੇਡਾ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਵਰਚੂਅਲ ਕਵੀ ਦਰਬਾਰ

June 17, 2020
ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

November 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In