• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ

Asli Punjabi by Asli Punjabi
July 2, 2021
in Punjab, ਕਾਰੋਬਾਰ
0
ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ
586
SHARES
3.3k
VIEWS
Share on FacebookShare on TwitterShare on Whatsapp

ਫਸਲਾਂ ਬਚਾਉਣ ਅਤੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕੀਤੀ ਜਾਵੇਗੀ

ਚੰਡੀਗੜ੍ਹ – ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ।ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜਡਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਗਹਿਰਾ ਹੋ ਜਾਵੇਗਾ ਅਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ਵਿਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਰਿਹਾ।ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨ.ਪੀ.ਐਸ.ਹਿੱਸੇ ਵਿੱਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ, ਦੇ ਹਿੱਤ ਵਿੱਚ ਆਪਣਾ ਸੰਘਰਸ਼ ਵਾਪਸ ਲੈ ਲੈਣ।ਇਸ ਗੱਲ ਦਾ ਹਵਾਲਾ ਦਿੰਦਿਆਂ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ।ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ਉਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

Next Post

ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਰੱਖਣ ਦੇ ਹਰਿਆਣਾ ਦੇ ਪੋ੍ਰਗ੍ਰਾਮ ਦੀ ਕੌਮੀ ਪੱਧਰ ‘ਤੇ ਸ਼ਲਾਘਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਰੱਖਣ ਦੇ ਹਰਿਆਣਾ ਦੇ ਪੋ੍ਰਗ੍ਰਾਮ ਦੀ ਕੌਮੀ ਪੱਧਰ ‘ਤੇ ਸ਼ਲਾਘਾ

ਮੁੱਖ ਮੰਤਰੀ ਸੁਸਾਸ਼ਨ ਸਹਿਯੋਗੀ ਰੱਖਣ ਦੇ ਹਰਿਆਣਾ ਦੇ ਪੋ੍ਰਗ੍ਰਾਮ ਦੀ ਕੌਮੀ ਪੱਧਰ 'ਤੇ ਸ਼ਲਾਘਾ

Recommended

ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

December 31, 2020
ਚੀਨ ਵਿੱਚ ਸਾਹ ਦੀ ਬਿਮਾਰੀ ਫੈਲਣ ਮਗਰੋਂ ਭਾਰਤ ਨੇ ਤਿੰਨ ਰਾਜਾਂ ਨੂੰ ਚੌਕਸ ਕੀਤਾ

ਚੀਨ ਵਿੱਚ ਸਾਹ ਦੀ ਬਿਮਾਰੀ ਫੈਲਣ ਮਗਰੋਂ ਭਾਰਤ ਨੇ ਤਿੰਨ ਰਾਜਾਂ ਨੂੰ ਚੌਕਸ ਕੀਤਾ

November 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In