ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮੁਫਤ ਕੋਵਿਡ -19 ਟੀਕਾਕਰਨ ਕੈਂਪ ਲਗਾਇਆ ਗਿਆ।ਟੀਕਾਕਰਨ ਕੈਂਪ ਦਾ ਉਦਘਾਟਨ ਡਾ: ਕੁਸ਼ਲ ਦੀਪ ਗਿੱਲ, ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਕਾਲੋਮਾਜਰਾ ਅਤੇ ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਕੀਤਾ। ਇਸ ਕੋਵੀਡ -19 ਟੀਕਾਕਰਨ ਕੈਂਪ ਵਿੱਚ, 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਆਸ ਪਾਸ ਦੇ ਖੇਤਰ ਦੇ ਲੋਕਾਂ, ਵਿਦਿਆਰਥੀਆਂ, ਅਧਿਆਪਨ ਅਤੇ ਗੈਰ ਅਧਿਆਪਨ ਸਟਾਫ ਸਮੇਤ 100 ਦੇ ਲਗਭਗ ਵਿਅਕਤੀਆਂ ਨੂੰ ਪਹਿਲੀ ਖੁਰਾਕ ਦਿੱਤੀ ਗਈ।ਕੈਂਪ ਦੀ ਅਗਵਾਈ ਡਾ: ਗੁਰਮੇਹਰ ਸਿੰਘ, ਮੈਡੀਕਲ ਅਫਸਰ ਅਤੇ ਡਾ: ਨੇਹਾ ਪੁਰੀ, ਆਯੁਰਵੈਦਿਕ ਮੈਡੀਕਲ ਅਫਸਰ ਨੇ ਕੀਤੀ। ਪੈਰਾ ਮੈਡੀਕਲ ਟੀਮ ਜਿਸ ਵਿੱਚ ਸ਼੍ਰੀਮਤੀ ਸ਼ੈਲਜਾ ਕਮਿਊਨਿਟੀ ਹੈਲਥ ਵਰਕਰ; ਸ਼੍ਰੀਮਤੀ ਜਸਵਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰ; ਸ਼੍ਰੀਮਤੀ ਅਮਨਦੀਪ ਕੌਰ, ਲੈਬ ਟੈਕਨੀਸ਼ੀਅਨ; ਮਨਮੋਹਨ ਸਿੰਘ ਵੀ ਕੈਂਪ ਵਿੱਚ ਮੌਜੂਦ ਸਨ। ਟੀਕਾਕਰਣ ਦੇ ਨਾਲ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵਿਚ, ਵਾਇਰਲ ਇਨਫੈਕਸ਼ਨ ਦੇ ਤੇਜ਼ੀ ਨਾਲ ਫੈਲਣ ਅਤੇ ਵਰਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਜਾਗਰੂਕਤਾ ਵੀ ਪੈਦਾ ਕੀਤੀ ਗਈ।ਡਾ: ਕਟਾਰੀਆ ਨੇ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਅਤੇ ਸ. ਬਲਬੀਰ ਸਿੰਘ ਸਿੱਧੂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ਨੂੰ ਮੁਫਤ ਕੋਵਿਡ ਟੀਕਾ ਮੁਹੱਈਆ ਕਰਵਾਉਣ ਲਈ ਧੰਨਵਾਦ ਕਰਦੇ ਹੋਏ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਕਟਾਰੀਆ ਨੇ ਅੱਗੇ ਕਿਹਾ ਕਿ ਹਰੇਕ ਵਿਅਕਤੀ ਨੂੰ ਕੈਂਪਾਂ ਵਿੱਚ ਪਹੁੰਚ ਕੇ ਅਤੇ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਰੋਕਣ ਵਿੱਚ ਪ੍ਰਸ਼ਾਸਨ ਦੀ ਸਹਾਇਤਾ ਕਰਨ ਦੀ ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਡਾ: ਕੁਸ਼ਲ ਦੀਪ ਨੇ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ ਸੀ। ਉਨਾ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣਾ ਚਾਹੀਦਾ ਹੈ।