• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼

Asli Punjabi by Asli Punjabi
July 6, 2021
in Punjab, ਕਾਰੋਬਾਰ
0
ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼
587
SHARES
3.3k
VIEWS
Share on FacebookShare on TwitterShare on Whatsapp

ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ.

ਚੰਡੀਗੜ – ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ ਚਾਰ ਅਫਗਾਨ ਨਾਗਰਿਕਾਂ ਨੂੰ ਗਿ੍ਰਫਤਾਰ ਕੀਤਾ ਅਤੇ 17 ਕਿਲੋ ਹੈਰੋਇਨ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ ਦੱਸੀ ਜਾ ਰਹੀ ਹੈ, ਨੂੰ ਜ਼ਬਤ ਕੀਤਾ ਹੈ।ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੂੰ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇਸ ਸਬੰਧ ਵਿੱਚ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈਟਵਰਕ ਨੂੰ ਤੋੜਿਆ ਜਾ ਸਕੇ।ਗਿ੍ਰਫਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।ਇਹ ਗਿ੍ਰਫਤਾਰੀਆਂ ਅਤੇ ਜਬਤੀਆਂ ਐਸਐਸਪੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ ਸੂਹ ਤੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ ਐਸਐਸਪੀ ਮਾਹਲ ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਪਹਿਲਾਂ ਦੀਆਂ ਕੁਝ ਐਫਆਈਆਰਜ ਦੀ ਜਾਂਚ ਕਰ ਰਹੇ ਸਨ।ਸਬੰਧਤ ਮਾਮਲੇ ਨਾਲ ਜੁੜੇ ਸੰਪਰਕਾਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ 18 ਮਈ, 2021 ਨੂੰ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਅਤੇ ਅਮਿਤ ਚੌਧਰੀ ਨੂੰ ਗਿ੍ਰਫਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਹਨਾਂ ਨੇ ਕਬੂਲਿਆ ਸੀ ਕਿ ਉਨਾਂ ਨੇ ਇਹ ਨਸ਼ੀਲੇ ਪਦਾਰਥ ਜੰਡਿਆਲਾ, ਅੰਮਿ੍ਰਤਸਰ ਵਿੱਚ ਜਸਵੀਰ ਸਿੰਘ ਗੱਜੂ ਤੋਂ ਅਤੇ ਹੁਸ਼ਿਆਰਪੁਰ ਦੇ ਸਰਬਜੀਤ ਸਿੰਘ ਸੇਠੀ ਤੋਂ ਖਰੀਦੇ ਸਨ। ਜਸਵੀਰ ਸਿੰਘ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਜਿਥੇ ਉਸ ਦੀ ਸਾਥੀ ਜਗਰੂਪ ਕੌਰ ਨੂੰ ਪੁਲਿਸ ਪਾਰਟੀ ਨੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਘਰ ਦੀ ਪੂਰੀ ਤਲਾਸ਼ੀ ਲੈਣ ‘ਤੇ ਪੁਲਿਸ ਪਾਰਟੀ ਨੇ 1.48 ਕਿਲੋ ਹੈਰੋਇਨ, 500 ਗ੍ਰਾਮ ਸੋਨਾ ਅਤੇ 49.48 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ।ਇਸ ਤੋਂ ਬਾਅਦ ਪੁਲਿਸ ਨੇ 1 ਜੁਲਾਈ ਨੂੰ ਸਰਬਜੀਤ ਸੇਠੀ ਨੂੰ ਵੀ ਗੜਸ਼ੰਕਰ ਤੋਂ ਗਿ੍ਰਫਤਾਰ ਕਰ ਲਿਆ ਅਤੇ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਹਨਾਂ ਅੱਗੇ ਦੱਸਿਆ ਕਿ ਸਰਬਜੀਤ ਨੇ ਹੈਰੋਇਨ ਨੂੰ ਅਫਗਾਨ ਨਾਗਰਿਕਾਂ ਤੋਂ ਖਰੀਦਿਆ ਸੀ, ਜੋ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਚਲਾਉਂਦੇ ਹਨ ਅਤੇ ਉੱਤਰ ਪ੍ਰਦੇਸ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਮਤਿਆਜ ਬਾਰੇ ਵੀ ਦੱਸਿਆ। ਪ੍ਰਾਪਤ ਹੋਈ ਸੂਚਨਾ ‘ਤੇ ਕਾਰਵਾਈ ਕਰਦਿਆਂ, ਹੁਸ਼ਿਆਰਪੁਰ ਪੁਲਿਸ ਟੀਮ ਨੇ ਦਿੱਲੀ ਵਿਖੇ ਸ਼ੱਕੀ ਥਾਂ ‘ਤੇ ਛਾਪਾ ਮਾਰਿਆ ਅਤੇ ਇਸ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਜਿੱਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕੀਤੀ ਜਾ ਰਹੀ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਇਮਤਿਆਜ ਦੇ ਗਿਰੋਹ ਦਾ ਪਤਾ ਲਗਾਉਣ ਲਈ ਇਕ ਹੋਰ ਟੀਮ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਹੈ।ਐਸ.ਐਸ.ਪੀ. ਨਵਜੋਤ ਮਾਹਲ ਨੇ ਦੱਸਿਆ ਕਿ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਦੌਰਾਨ ਗੜਸੰਕਰ ਥਾਣਾ ਹੁਸ਼ਿਆਰਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-61-85 ਅਧੀਨ ਮਿਤੀ 1 ਜੁਲਾਈ 2021 ਨੂੰ ਐਫ.ਆਈ.ਆਰ. ਨੰ. 90 ਦਰਜ ਕੀਤੀ ਗਈ ਸੀ ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਜੋਅ ਬਾਈਡੇਨ ਵੱਲੋਂ ਮਹਿਲਾ ਅਧਿਕਾਰੀ ਜਰਮਨੀ ਵਿਚ ਅਮਰੀਕੀ ਅੰਬੈਸਡਰ ਨਿਯੁਕਤ

Next Post

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

Recommended

ਫੇਜ਼ 9 ਵਿੱਚ ਕਬਰਿਸਤਾਨ ਦੀ ਥਾਂ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਵਸਨੀਕਾਂ ਵਲੋਂ ਵਿਰੋਧ ਕਰਨ ਤੇ ਪ੍ਰਸ਼ਾਸ਼ਨ ਅਤੇ ਪੁਲੀਸ ਨੇ ਸਮਝਾ ਕੇ ਸ਼ੁਰੂ ਕਰਵਾਇਆ ਕੰਮ

ਫੇਜ਼ 9 ਵਿੱਚ ਕਬਰਿਸਤਾਨ ਦੀ ਥਾਂ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਵਸਨੀਕਾਂ ਵਲੋਂ ਵਿਰੋਧ ਕਰਨ ਤੇ ਪ੍ਰਸ਼ਾਸ਼ਨ ਅਤੇ ਪੁਲੀਸ ਨੇ ਸਮਝਾ ਕੇ ਸ਼ੁਰੂ ਕਰਵਾਇਆ ਕੰਮ

August 31, 2021
ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

June 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In