• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ

Asli Punjabi by Asli Punjabi
July 6, 2021
in Punjab, Top Stories
0
ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ
586
SHARES
3.3k
VIEWS
Share on FacebookShare on TwitterShare on Whatsapp

ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ ‘ਚ ਲਗਾਏ ਜਾਣਗੇ ਟੀਕੇ

ਚੰਡੀਗੜ੍ਹ -ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ।ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ।ਇਸ ਸਬੰਧੀ ਫੈਸਲਾ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।ਉਹਨਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।ਉਹਨਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ।ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।ਉਹਨਾਂ ਸਿਹਤ ਵਿਭਾਗ ਨੂੰ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ।ਇਸ ਤੋਂ ਇਲਾਵਾ, ਪੰਜਾਬ ਸਿਹਤ ਸੇਵਾਵਾਂ ਨਿਗਮ (ਪੀਐਚਐਸਸੀ) ਨੂੰ 2017 ਤੋਂ ਬਾਅਦ ਖਰੀਦੀਆਂ ਐਂਬੂਲੈਂਸਾਂ ਸਮੇਤ 270 ਐਂਬੂਲੈਂਸਾਂ ਦੀ ਫਲੀਟ ਤਿਆਰ ਕਰਨ ਅਤੇ ਵਰਤੋਂ ਲਈ ਅਯੋਗ ਪੁਰਾਣੀਆਂ ਐਂਬੂਲੈਂਸਾਂ ਨੂੰ ਨਕਾਰਾ ਕਰਨ ਦੀ ਹਦਾਇਤ ਕੀਤੀ ਗਈ।ਵਾਇਰਸ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਸਿਹਤ ਸਟਾਫ਼, ਉਨ੍ਹਾਂ ਦੀ ਉਚਿਤ ਸਿਖਲਾਈ ਅਤੇ ਲੋੜੀਂਦੇ ਉਪਕਰਣਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੀ.ਐੱਚ.ਸੀ., ਪੀ.ਐਚ.ਸੀ ਅਤੇ ਟਰਾਮਾ ਸੈਂਟਰਾਂ ਵਾਲੀਆਂ ਨਵੀਆਂ ਸਿਹਤ ਸੰਸਥਾਵਾਂ ਸਥਾਪਤ ਕਰਨ ਦਾ ਕਾਰਜ ਜਲਦ ਹੀ ਮੁਕੰਮਲ ਕੀਤਾ ਜਾਵੇਗਾ ।ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਗਰੂਰ ਦੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਦੇ ਏਮਜ਼ ਵਿਖੇ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਹ ਮੁੱਦਾ ਕੇਂਦਰ ਕੋਲ ਉਠਾਉਣ ਤਾਂ ਜੋ ਉਨ੍ਹਾਂ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਇੰਨਾਂ ਸੰਸਥਾਵਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।ਸ਼ਨੀਵਾਰ ਨੂੰ ਆਯੋਜਿਤ ਸਮੂਹਿਕ ਟੀਕਾਕਰਨ ਮੁਹਿੰਮ ਦੌਰਾਨ ਇੱਕ ਦਿਨ ਵਿੱਚ 6 ਲੱਖ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਗਤੀ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ।ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੁਣ ਤੱਕ 7,212,629 ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੇ ਹਰੇਕ ਯੋਗ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐੱਚ.ਐੱਸ. ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਸ਼ਾਮਲ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ

Next Post

ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਅਮਰੀਕਾ ਦੇ ਟੈਕਸਾਸ ‘ਚ ਝਗੜੇ ਕਾਰਨ ਹੋਈ ਗੋਲੀਬਾਰੀ ‘ਚ 8 ਜ਼ਖਮੀ

ਅਮਰੀਕਾ ਦੇ ਟੈਕਸਾਸ 'ਚ ਝਗੜੇ ਕਾਰਨ ਹੋਈ ਗੋਲੀਬਾਰੀ 'ਚ 8 ਜ਼ਖਮੀ

Recommended

ਮੁੰਬਈ ਬਣਿਆ 5ਵੀਂ ਬਾਰ ਚੈਂਪੀਅਨ, ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ

ਮੁੰਬਈ ਬਣਿਆ 5ਵੀਂ ਬਾਰ ਚੈਂਪੀਅਨ, ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ

November 11, 2020
ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਫੌਰੀ ਦਖ਼ਲ ਦੇਵੇ: ਅਰੁਨਾ ਚੌਧਰੀ

ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਫੌਰੀ ਦਖ਼ਲ ਦੇਵੇ: ਅਰੁਨਾ ਚੌਧਰੀ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In