ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਉਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਕਥਿਤ ਟੂਲਕਿੱਟ ਮਾਮਲੇ ਦੀ ਜਾਂਚ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਦੋਸ਼ ਲਾਇਆ ਗਿਆ ਸੀ ਕਿ ਟੂਲਕਿੱਟ ਦਾ ਇਸਤੇਮਾਲ ਕੋਵਿਡ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੀ ਸਾਖ਼ ਨੂੰ ਸੱਟ ਮਾਰਨ ਲਈ ਕੀਤਾ ਗਿਆ ਹੈ। ਜਸਟਿਸ ਡੀ.ਵਾਈ. ਚੰਦਰਚੂੜ ਤੇ ਐਮ.ਆਰ. ਸ਼ਾਹ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਦੱਸਿਆ ਕਿ ‘ਜੇ ਤੁਹਾਨੂੰ ਟੂਲਕਿੱਟ ਪਸੰਦ ਨਹੀਂ ਤਾਂ, ਤੁਸੀਂ ਇਸ ਨੂੰ ਨਜ਼ਰਅੰਦਾਜ਼ ਕਰ ਦਿਓ।’ ਬੈਂਚ ਨੇ ਕਿਹਾ ਕਿ ਇਹ ਸਿਆਸੀ ਪ੍ਰਾਪੇਗੰਡਾ ਦਾ ਹਿੱਸਾ ਸੀ ਤੇ ਜੇ ਕਿਸੇ ਨੂੰ ਇਹ ਪਸੰਦ ਨਹੀਂ ਤਾਂ ਉਹ ਇਸ ਨੂੰ ਨਜ਼ਰਅੰਦਾਜ਼ ਕਰ ਸਕਦਾ ਹੈ।