• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

Asli Punjabi by Asli Punjabi
July 7, 2021
in Punjab, Top Stories
0
ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ
587
SHARES
3.3k
VIEWS
Share on FacebookShare on TwitterShare on Whatsapp

ਦੋਸ਼ੀ ਫੌਜੀਆਂ ਨੇ ਦੇਸ਼ ਦੀ ਫੌਜ ਅਤੇ ਕੌਮੀ ਸੁਰੱਖਿਆ ਸਬੰਧੀ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ ਪਾਕਿਸਤਾਨੀ ਇੰਟੈਲੀਜੈਂਸ ਨਾਲ ਕੀਤੇ ਸਾਂਝੇ : ਡੀਜੀਪੀ ਦਿਨਕਰ ਗੁਪਤਾ

ਚੰਡੀਗੜ – ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ।ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ ਅੰਮਿ੍ਰਤਸਰ ਦੇ ਪਿੰਡ ਚੀਚਾ ਦਾ ਰਹਿਣ ਵਾਲਾ ਹੈ ਅਤੇ ਅਨੰਤਨਾਗ ਵਿੱਚ ਤਾਇਨਾਤ ਸੀ, ਵਜੋਂ ਹੋਈ ਹੈ । ਉਹ 2017 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ 19 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹੈ। ਸਿਪਾਹੀ ਗੁਰਭੇਜ ਸਿੰਘ (23), ਤਰਨਤਾਰਨ ਦੇ ਪਿੰਡ ਪੂਨੀਆਂ ਦਾ ਵਸਨੀਕ ਹੈ, ਜੋ 18 ਸਿੱਖ ਲਾਈਟ ਇਨਫੈਂਟਰੀ ਨਾਲ ਸਬੰਧਤ ਹੈ ਅਤੇ ਕਾਰਗਿਲ ਵਿਚ ਕਲਰਕ ਵਜੋਂ ਕੰਮ ਕਰਦਾ ਸੀ। ਉਹ ਸਾਲ 2015 ਵਿਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ।ਇਹ ਜਾਣਕਾਰੀ ਸਾਂਝੀ ਕਰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਨਵੀਨ ਸਿੰਗਲਾ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਐਨ.ਡੀ.ਪੀ.ਐਸ. ਕੇਸ ਦੀ ਜਾਂਚ ਕਰਦਿਆਂ, ਸਰਹੱਦ ਪਾਰ ਦੇ ਨਸ਼ਾ ਤਸਕਰ ਰਣਵੀਰ ਸਿੰਘ, ਜਿਸ ਨੂੰ 24 ਮਈ, 2021 ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਤੋਂ ਭਾਰਤੀ ਫੌਜ ਦੀ ਕਾਰਜ ਪ੍ਰਣਾਲੀ ਅਤੇ ਤਾਇਨਾਤੀ ਸੰਬੰਧੀ ਗੁਪਤ ਦਸਤਾਵੇਜ਼ ਬਰਾਮਦ ਕੀਤੇ ਸਨ। ਉਹਨਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਰਣਵੀਰ ਨੇ ਖੁਲਾਸਾ ਕੀਤਾ ਕਿ ਉਸਨੂੰ ਇਹ ਦਸਤਾਵੇਜ ਸਿਪਾਹੀ ਹਰਪ੍ਰੀਤ ਸਿੰਘ, ਜੋ ਉਸਦਾ ਦੋਸਤ ਹੈ ਅਤੇ ਉਹ ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ, ਤੋਂ ਮਿਲੇ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਰਣਵੀਰ ਨੇ ਸਿਪਾਹੀ ਹਰਪ੍ਰੀਤ ਸਿੰਘ ਨੂੰ ਫੌਜ ਨਾਲ ਸਬੰਧਤ ਕਲਾਸੀਫਾਈਡ ਦਸਤਾਵੇਜ਼ ਸਾਂਝੇ ਕਰਨ ਲਈ ਵਿੱਤੀ ਲਾਭ ਦੇਣ ਲਈ ਪ੍ਰੇਰਿਤ ਕੀਤਾ , ਜਿਸ ਤੋਂ ਬਾਅਦ ਉਸਨੇ ਆਪਣੇ ਦੋਸਤ ਸਿਪਾਹੀ ਗੁਰਭੇਜ ਨੂੰ ਇਹਨਾਂ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰ ਲਿਆ । ਸ੍ਰੀ ਗੁਪਤਾ ਨੇ ਦੱਸਿਆ ਕਿਉਂਕਿ ਗੁਰਭੇਜ 121 ਇਨਫੈਂਟਰੀ ਬਿ੍ਰਗੇਡ ਹੈੱਡਕੁਆਰਟਰ , ਕਾਰਗਿਲ ਵਿੱਚ ਬਤੌਰ ਕਲਰਕ ਕੰਮ ਕਰ ਰਿਹਾ ਸੀ ਇਸ ਲਈ ਉਸਨੂੰ ਭਾਰਤੀ ਫੌਜ ਨਾਲ ਜੁੜੇ ਰਣਨੀਤਕ ਅਤੇ ਜੰਗੀ ਨੀਤੀਆਂ ਸਬੰਧੀ ਜਾਣਕਾਰੀ ਵਾਲੇ ਇਹਨਾਂ ਕਲਾਸੀਫਾਈਡ ਦਸਤਾਵੇਜਾਂ ਤੱਕ ਪਹੁੰਚ ਕਰਨੀ ਸੁਖਾਲੀ ਸੀ।ਉਹਨਾਂ ਕਿਹਾ ਕਿ ਦੋਵੇਂ ਦੋਸ਼ੀ ਫੌਜੀਆਂ ਨੇ ਫਰਵਰੀ ਤੋਂ ਮਈ 2021 ਦਰਮਿਆਨ 4 ਮਹੀਨਿਆਂ ਵਿੱਚ ਦੇਸ਼ ਦੀ ਫੌਜ ਅਤੇ ਕੌਮੀ ਸੁਰੱਖਿਆ ਨਾਲ ਸਬੰਧਤ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ , ਜਿਨਾਂ ਨੂੰ ਦੋਸ਼ੀਆਂ ਨੇ ਅੱਗੇ ਪਾਕਿਸਤਾਨੀ ਖੁਫੀਆ ਜਾਣਕਾਰੀ ਅਧਿਕਾਰੀ ਹਵਾਲੇ ਕਰ ਦਿੱਤਾ ਸੀ। ਡੀਜੀਪੀ ਨੇ ਖੁਲਾਸਾ ਕੀਤਾ ਕਿ ਰਣਵੀਰ ਅੱਗੇ ਇਹ ਕਲਾਸੀਫਾਈਡ ਦਸਤਾਵੇਜ ਜਾਂ ਤਾਂ ਪਾਕਿਸਤਾਨ ਆਈ.ਐਸ.ਆਈ. ਦੇ ਕਾਰਕੁੰਨਾਂ ਨੂੰ ਸਿੱਧੇ ਤੌਰ ’ਤੇ ਜਾਂ ਅਮਿ੍ਰਤਸਰ ਦੇ ਪਿੰਡ ਡੌਕੇ ਦੇ ਮੁੱਖ ਨਸ਼ਾ ਤਸਕਰ ਗੋਪੀ ਰਾਹੀਂ ਭੇਜਦਾ ਸੀ। ਦੱਸਣਯੋਗ ਹੈ ਕਿ ਗੋਪੀ, ਪਾਕਿਸਤਾਨ ਸਥਿਤ ਨਸ਼ਾ ਤਸਕਰੀ ਕਰਨ ਵਾਲੇ ਸਿੰਡੀਕੇਟ ਅਤੇ ਆਈ.ਐਸ.ਆਈ. ਅਧਿਕਾਰੀਆਂ ਦੇ ਸੰਪਰਕ ਵਿੱਚ ਸੀ ਅਤੇ ਉਹਨਾਂ ਨਾਲ ਮਿਲ ਕੇ ਕੰਮ ਕਰਦਾ ਸੀ।ਡੀਜੀਪੀ ਨੇ ਅੱਗੇ ਦੱਸਿਆ ਕਿ ਰਣਵੀਰ ਦੇ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਗੋਪੀ ਨੂੰ ਵੀ ਗਿ੍ਰਫਤਾਰ ਕਰ ਲਿਆ ਹੈ, ਜਿਸ ਨੇ ਕਬੂਲਿਆ ਕਿ ਉਸਨੇ ਹੈਰੋਇਨ ਦੀ ਸਪਲਾਈ ਅਤੇ ਵਿੱਤੀ ਲਾਭ ਦੇ ਬਦਲੇ ਵਿੱਚ ਕਲਾਸੀਫਾਈਡ ਦਸਤਾਵੇਜ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਕੋਠਾਰ ਅਤੇ ਇਕ ਕਥਿਤ ਪਾਕਿ ਆਈ.ਐਸ.ਆਈ. ਕਾਰਕੰੁਨ ਸਿਕੰਦਰ ਨੂੰ ਉਪਲਬਧ ਕਰਵਾਏ ਸਨ, ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸਾਰੀਆਂ ਤਸਵੀਰਾਂ ਇਨਕਿ੍ਰਪਟਡ ਐਪਸ ਰਾਹੀਂ ਭੇਜੀਆਂ ਗਈਆਂ ਸਨ। ਡੀਜੀਪੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਮੁਤਾਬਕ ਹਰਪ੍ਰੀਤ ਸਿੰਘ ਅਤੇ ਗੁਰਭੇਜ ਸਿੰਘ ਨੂੰ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਬਦਲੇ ਪੈਸੇ ਦਿੱਤੇ ਜਾਂਦੇ ਸਨ। ਉਹਨਾਂ ਕਿਹਾ ਕਿ ਰਣਵੀਰ ਸਿੰਘ ਵਲੋਂ ਹਰਪ੍ਰੀਤ ਸਿੰਘ ਨੂੰ ਪੈਸਾ ਭੇਜਿਆ ਜਾਂਦਾ ਸੀ ਜੋ ਅੱਗੇ ਇਸਨੂੰ ਗੁਰਭੇਜ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੰਦਾ ਸੀ।ਐਸ.ਐਸ.ਪੀ. ਨਵੀਨ ਸਿੰਗਲਾ ਨੇ ਦੱਸਿਆ ਕਿ ਫੌਜ ਦੇ ਅਧਿਕਾਰੀਆਂ ਨੇ ਦੋਵਾਂ ਦੋਸ਼ੀ ਫੌਜੀਆਂ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਹੋਰ ਦੋਸ਼ੀ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਦੌਰਾਨ ਐਫਆਈਆਰ ਨੰ. 73 ਮਿਤੀ 24 ਮਈ, 2021 ਜੋ ਕਿ ਪਹਿਲਾਂ ਹੀ ਰਣਵੀਰ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 21 (ਬੀ) / 61/85 ਦੇ ਤਹਿਤ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਵਿੱਚ ਦਰਜ ਕੀਤਾ ਗਿਆ ਸੀ, ਵਿੱਚ ਇਹਨਾਂ ਦੋਵੇਂ ਫੌਜੀ ਜਵਾਨਾਂ ਅਤੇ ਗੋਪੀ ਦਾ ਨਾਮ ਨਾਮਜਦ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 124-ਏ ਅਤੇ 120-ਬੀ ਅਤੇ ਔਫੀਸ਼ੀਅਲ ਸੀਕ੍ਰਟਸ ਐਕਟ ਦੀ ਧਾਰਾ 3, 5 ਅਤੇ 9 ਦਾ ਵਾਧਾ ਕੀਤਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੇ.ਐਲ.ਐਫ. ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ

Next Post

ਕੋਵਿਡ ਸੰਕ੍ਰਮਣ ਨਾਲ ਲੜਨ ਲਈ ਪੀਐਂਡ ਕੰਪਨੀ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਇਕ ਕਰੋੜ ਰੁਪਏ ਸਿਹਤ ਮੰਤਰੀ ਅਨਿਲ ਵਿਜ ਨੂੰ ਸੌਂਪਿਆ ਚੈਕ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੋਵਿਡ ਸੰਕ੍ਰਮਣ ਨਾਲ ਲੜਨ ਲਈ ਪੀਐਂਡ ਕੰਪਨੀ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਇਕ ਕਰੋੜ ਰੁਪਏ ਸਿਹਤ ਮੰਤਰੀ ਅਨਿਲ ਵਿਜ ਨੂੰ ਸੌਂਪਿਆ ਚੈਕ

ਕੋਵਿਡ ਸੰਕ੍ਰਮਣ ਨਾਲ ਲੜਨ ਲਈ ਪੀਐਂਡ ਕੰਪਨੀ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਇਕ ਕਰੋੜ ਰੁਪਏ ਸਿਹਤ ਮੰਤਰੀ ਅਨਿਲ ਵਿਜ ਨੂੰ ਸੌਂਪਿਆ ਚੈਕ

Recommended

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

January 12, 2021
ਹੁਣ ਹਵਾਈ ਸਫ਼ਰ ਦੌਰਾਨ ਵੀ ਮਿਲਿਆ ਕਰੇਗੀ ਕਾਲਿੰਗ ਤੇ ਨੈੱਟ ਡਾਟਾ ਦੀ ਸਹੂਲਤ

ਹੁਣ ਹਵਾਈ ਸਫ਼ਰ ਦੌਰਾਨ ਵੀ ਮਿਲਿਆ ਕਰੇਗੀ ਕਾਲਿੰਗ ਤੇ ਨੈੱਟ ਡਾਟਾ ਦੀ ਸਹੂਲਤ

September 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In