• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

Asli Punjabi by Asli Punjabi
July 8, 2021
in Punjab
0
ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ
586
SHARES
3.3k
VIEWS
Share on FacebookShare on TwitterShare on Whatsapp

ਮਹਾਰਾਜਾ ਅਗਰਸੈਨ ਦੀ ਜੀਵਨੀ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ

ਚੰਡੀਗੜ – ਪੰਜਾਬ ,ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।ਅਗਰਵਾਲ ਸਮਾਜ ਦੇ ਦਰਜਨਾਂ ਅਹੁਦੇਦਾਰ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰੂ ਸਰਬ-ਭਾਰਤੀ ਅਗਰਵਾਲ ਸੰਮੇਲਨ ਦੇ ਕੌਮੀ ਸੰਗਠਨ ਮੰਤਰੀ (ਉੱਤਰੀ ਭਾਰਤ ਪ੍ਰਭਾਰੀ)ਵਿਜੈ ਬਾਂਸਲ, ਸਾਬਕਾ ਚੇਅਰਮੈਨ ਹਰਿਆਣਾ ਸਰਕਾਰ ਦੀ ਅਗਵਾਈ ਵਿੱਚ ਸਥਾਨਕ ਪੰਜਾਬ ਭਵਨ ਵਿਖੇ ਮਿਲੇ ਅਤੇ ਉਹਨਾਂ ਨੇ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅਗਰਵਾਲ ਸਮਾਜ ਦੀ ਭਲਾਈ ਵਾਸਤੇ ਚੁੱਕੇ ਗਏ ਕਦਮਾ ਵਾਸਤੇ ਧੰਨਵਾਦ ਕੀਤਾ । ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ ਅਤੇ ਸਮੁੱਚੇ ਅਗਰਵਾਲ ਸਮਾਜ ਦੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਸਿੰਗਲਾ ਨੇ ਆਪਣੇ ਅਣਥੱਕ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ 2017 ਵਿੱਚ ਅਗਰਸੈਨ ਚੇਅਰ ਸਥਾਪਤ ਕਰਵਾਈ ਸੀ ਜਿਸਦੇ ਵਾਸਤੇ 4 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸਦੇ ਨਾਲ ਹੁਣ ਵਿਦਿਆਰਥੀ ਮਹਾਰਾਜਾ ਅਗਰਸੈਨ ਦੇ ਜੀਵਨ ਉੱਤੇ ਖੋਜ ਕਰ ਸਕਣਗੇ ਅਤੇ ਪੀਐਚਡੀ ਦੀ ਡਿਗਰੀ ਹਾਸਲ ਕਰ ਸਕਣਗੇ। ਉਹਨਾਂ ਨੇ ਇਸ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਕਮੇਟੀ ਦਾ ਵੀ ਗਠਨ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੰਗ ਨੂੰ ਪੂਰਾ ਕਰਨ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਅਗਰਵਾਲ ਸਮਾਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦੇਣ ਲਈ ਵੀ ਇਸ ਫੰਡ ਨੂੰ ਵਰਤੋਂ ਵਿੱਚ ਲਿਆਏ ਜਾਣ ਦਾ ਸ੍ਰੀ ਸਿੰਗਲਾ ਨੇ ਭਰੋਸਾ ਦਵਾਇਆ।ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਪੂਰਾ ਅਗਰਵਾਲ ਸਮਾਜ ਜਹਾਜ ਮਾਰਗ ਨੂੰ ਜੋੜਣ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਦੇ ਨਾਂ ’ਤੇ ਰੱਖੇ ਜਾਣ ਲਈ ਸ੍ਰੀ ਸਿੰਗਲਾ ਦਾ ਧੰਨਵਾਦੀ ਹੈ। ਉਹਨਾ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਸੋਨੇ ਦੇ ਸਿੱਕੇ ਵਿਛਾ ਕੇ ਥਾਂ ਪ੍ਰਾਪਤ ਕੀਤੀ ਸੀ।ਅਗਰਵਾਲ ਸਮਾਜ ਨੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਹਾਰਾਜਾ ਅਗਰਸੈਨ ਦੀ ਜੀਵਨੀ ਦਾ ਅਧਿਆਏ ਸ਼ਾਮਲ ਕਰਨ ਦੀ ਮੰਗ ਕੀਤੀ। ਸ੍ਰੀ ਸਿੰਗਲਾ ਨੇ ਸਿਲੇਬਸ ਦੀ ਸੁਧਾਈ ਮੌਕੇ ਇਸਨੂੰ ਕਿਸੇ ਕਲਾਸ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦਾ ਭਰੋਸਾ ਦਵਾਇਆ।ਇਸ ਦੌਰਾਨ ਤਰਸੇਮ ਮਿੱਤਲ, ਅਗਰਵਾਲ ਸਮਾਜ ਸਭਾ ਪੰਜਾਬ ਦੇ ਪ੍ਰਧਾਨ ਡਾ. ਅਜੈ ਕਾਂਸਲ , ਭਗਵਾਨ ਦਾਸ ਮਿੱਤਲ, ਰਮੇਸ਼ ਗੁਪਤਾ, ਸਤੀਸ਼ ਬਾਂਸਲ, ਰਾਕੇਸ਼ ਗਰਗ, ਵਿਕਾਸ ਗਰਗ, ਧਰਮਪਾਲ ਸਿੰਗਲਾ, ਨਵੀਨ ਬਾਂਸਲ, ਕੇਵਲ ਿਸ਼ਨ ਸਿੰਗਲਾ, ਦੀਪਾਂਸ਼ੂ ਬਾਂਸਲ,ਸੁਮਿੰਦਰ ਗਰਗ, ਦਵਿੰਦਰ ਗੁਪਤਾ, ਡੀਆਰ ਸਿੰਗਲਾ, ਯਸ਼ਪਾਲ ਗਰਗ, ਰਾਮ ਕੁਮਾਰ ਸਿੰਗਲਾ ਅਤੇ ਅਨਿਲ ਗਰਗ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

Next Post

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

Recommended

ਖੰਡਵਾ ਵਿੱਚ ਕਾਰ ਤੇ ਡੰਪਰ ਦੀ ਟੱਕਰ ਦੌਰਾਨ ਪੰਜ ਨੌਜਵਾਨਾਂ ਦੀ ਮੌਤ

ਖੰਡਵਾ ਵਿੱਚ ਕਾਰ ਤੇ ਡੰਪਰ ਦੀ ਟੱਕਰ ਦੌਰਾਨ ਪੰਜ ਨੌਜਵਾਨਾਂ ਦੀ ਮੌਤ

August 18, 2023
ਨੇਪਾਲ ਦੀ ਸੰਸਦ ਭੰਗ; ਮੱਧਕਾਲੀ ਚੋਣਾਂ ਦਾ ਐਲਾਨ

ਨੇਪਾਲ ਦੀ ਸੰਸਦ ਭੰਗ; ਮੱਧਕਾਲੀ ਚੋਣਾਂ ਦਾ ਐਲਾਨ

December 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In