• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ਼ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ

Asli Punjabi by Asli Punjabi
July 8, 2021
in Punjab, Top Stories
0
ਪੰਜਾਬ ਦੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਕੀਤਾ ਜਾਵੇਗਾ ਸਮਾਰਟ ਕਲਾਸਰੂਮਜ਼ ‘ਚ ਤਬਦੀਲ:ਵਿਜੈ ਇੰਦਰ ਸਿੰਗਲਾ
586
SHARES
3.3k
VIEWS
Share on FacebookShare on TwitterShare on Whatsapp

ਡਿਸਟਿ੍ਰਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਡਾਈਟ) ਨੂੰ ਸਮਾਰਟ ਟ੍ਰੇਨਿੰਗ ਇੰਸਟੀਚਿਉੂਟਸ ‘ਚ ਬਦਲਿਆ ਜਾਵੇਗਾ: ਸਿੱਖਿਆ ਮੰਤਰੀ

ਚੰਡੀਗੜ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ਼ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ 22 ਜ਼ਿਲ੍ਹਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ਼ ਵਿੱਚ ਤਬਦੀਲ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨਾਂ ਸਿਖਲਾਈ ਸੰਸਥਾਵਾਂ ਅਤੇ ਸਕੂਲਾਂ ਦੇ ਕਮਰਿਆਂ ਦੀ ਤਬਦੀਲੀ ਲਈ ਲਗਭਗ 117 ਕਰੋੜ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਿੱਖਿਆ ਵਿਭਾਗ ਸਮਾਰਟ ਕਲਾਸਰੂਮਾਂ ਵਿੱਚ ਮਲਟੀਮੀਡੀਆ ਪ੍ਰਾਜੈਕਟਰ, ਮਾਈਕ੍ਰੋ ਸੀ.ਪੀ.ਯੂ, ਸਾਊਂਡ ਬਾਰ, ਪ੍ਰਾਜੈਕਸ਼ਨ ਲਈ ਵਾਈਟ ਬੋਰਡ ਅਤੇ ਸਮਾਰਟ ਕਲਾਸਰੂਮਾਂ ਵਿੱਚ ਲਿਖਣ ਲਈ ਗ੍ਰੀਨ ਬੋਰਡ ਲਗਾਏ ਜਾਣਗੇ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਕੂਲਾਂ ਨੂੰ ਲੋੜੀਂਦੇ ਫੰਡ ਅਲਾਟ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਵਿੱਚ ਸੁਧਾਰ ਤੋਂ ਇਲਾਵਾ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਸੁਧਾਰਨ ਲਈ ਅਧਿਆਪਕਾਂ ਲਈ ਕੁਝ ਪਹਿਲਕਦਮੀਆਂ ਜਿਵੇਂ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਸ਼੍ਰੀ ਸਿੰਗਲਾ ਨੇ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਇਸ ਤੱਥ ਤੋਂ ਹੁੰਦੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ 29 ਫੀਸਦ ਵਾਧੇ ਦੇ ਨਾਲ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਇਸ ਤੋਂ ਪਤਾ ਲਗਦਾ ਹੈ ਕਿ ਉਨਾਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਭਰੋਸਾ ਦੁਬਾਰਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ 70 ਮਾਪਦੰਡਾਂ ਦੇ ਅਧਾਰ ਤੇ ਹਾਲ ਹੀ ਵਿਚ ਜਾਰੀ ਕੀਤੀ ਗਈ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਵੀ ਪੂਰੇ ਦੇਸ਼ ‘ਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।ਸ੍ਰੀ ਸਿੰਗਲਾ ਨੇ ਦੱਸਿਆ ਕਿ ਸਮਾਰਟ ਕਲਾਸਰੂਮਾਂ ਵਿੱਚ ਨਵੇਂ ਉਪਕਰਣ ਲਗਾਉਣ ਸੰਬੰਧੀ ਜਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਵਿਸਥਾਰਿਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਕਲਾਸਰੂਮਾਂ ਵਿਚ ਬਿਜਲੀ ਅਤੇ ਹੋਰ ਸਹੂਲਤਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

Next Post

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

Recommended

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

October 26, 2020
ਕੈਨੇਡਾ: ਗੁਰਦੇਵ ਸਿੰਘ ਮਾਨ ਦੀ ਬਰਸੀ ‘ਤੇ ‘ਯੂਮ’ ਸਮਾਗਮ 20 ਜੂਨ ਨੂੰ

ਕੈਨੇਡਾ: ਗੁਰਦੇਵ ਸਿੰਘ ਮਾਨ ਦੀ ਬਰਸੀ ‘ਤੇ ‘ਯੂਮ’ ਸਮਾਗਮ 20 ਜੂਨ ਨੂੰ

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In