• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

Asli Punjabi by Asli Punjabi
July 8, 2021
in Punjab, Top Stories
0
ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ
590
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸੈਨਿਕ ਸਕੂਲ ਖੋਲ੍ਹਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਸੈਨਿਕ ਸਕੂਲ ਹਨ ਜਦੋਂਕਿ ਉੱਤਰ ਪ੍ਰਦੇਸ਼ ਵਿੱਚ 3 ਸੈਨਿਕ ਸਕੂਲ ਹਨ।ਕੇਂਦਰੀ ਰੱਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ `ਤੇ ਸ਼ਲਾਘਾ ਕਰਦੇ ਹਨ।ਰੱਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਪੰਜਾਬ, ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰੱਖਦਾ ਹੈ। ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿੱਚ 1-1 ਸੈਨਿਕ ਸਕੂਲ ਬਣ ਜਾਵੇਗਾ।ਸ. ਬਾਦਲ ਨੇ ਰੱਖਿਆ ਮੰਤਰਾਲੇ ਤੋਂ ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਲਈ ਅਧਿਕਾਰਤ ਪ੍ਰਵਾਨਗੀ ਜਾਰੀ ਕਰਾਉਣ ਲਈ ਸ੍ਰੀ ਰਾਜਨਾਥ ਸਿੰਘ ਨੂੰ ਅਪੀਲ ਵੀ ਕੀਤੀ ਕਿਉਂ ਜੋ ਪ੍ਰਸਤਾਵਿਤ ਥਾਂ ਬਠਿੰਡਾ ਫ਼ੌਜੀ ਛਾਉਣੀ ਨੇੜੇ ਲਗਦੀ ਹੈ, ਇਸ ਲਈ ਰੱਖਿਆ ਮੰਤਰਾਲੇ ਤੋਂ ਰਸਮੀ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਲੋੜ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਲੋੜੀਂਦੇ ਮਿਲਟਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਫ਼ੌਜੀ ਛਾਉਣੀ ਸੀਮਾ ਤੋਂ 100 ਮੀਟਰ ਦਾ ਰਸਤਾ ਵੀ ਛੱਡ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪ੍ਰਸਤਾਵਤ ਬੱਸ ਟਰਮੀਨਸ, ਮਿਲਟਰੀ ਖੇਤਰ ਨਾਲ ਲਗਦੀਆਂ ਇਮਾਰਤਾਂ ਲਈ ਨਿਰਧਾਰਤ ਉਚਾਈ ਨਾਲੋਂ ਨੀਵਾਂ ਰੱਖਿਆ ਗਿਆ ਹੈ। ਇਤਰਾਜ਼ਹੀਣਤਾ ਸਰਟੀਫ਼ਿਕੇਟ ਲਈ ਲੋੜੀਂਦੇ ਕਾਗ਼ਜ਼ਾਤ ਡਿਫੈਂਸ ਹੈੱਡਕੁਆਰਟਰ ਕੋਲ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਛੇਤੀ ਪ੍ਰਵਾਨਗੀ ਮਿਲਣ ਨਾਲ ਪ੍ਰਾਜੈਕਟ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇਗਾ।ਵਿੱਤ ਮੰਤਰੀ ਨੇ ਰੱਖਿਆ ਮੰਤਰੀ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ, ਜਿਸ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਫੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ

Next Post

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

Recommended

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

May 25, 2021
ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

July 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In