• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

Asli Punjabi by Asli Punjabi
July 9, 2021
in Punjab, Top Stories
0
ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੱਲੋਂ ਬਾਲ ਭਲਾਈ ਕੌਂਸਲ, ਪੰਜਾਬ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿੱਚ ਨਵੀਂ ਕਾਰਜਕਾਰੀ ਕਮੇਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਦੀ ਚੇਅਰਪਰਸਨ ਸ੍ਰੀਮਤੀ ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਥਾਪਿਆ ਗਿਆ ਹੈ। ਨਵੀਂ ਕਮੇਟੀ ਦੀ ਚੋਣ ਤਿੰਨ ਵਰ੍ਹੇ ਲਈ ਕੀਤੀ ਗਈ ਹੈ।ਦੱਸਣਯੋਗ ਹੈ ਕਿ ਸ੍ਰੀਮਤੀ ਪ੍ਰਾਜਕਤਾ ਪੇਸ਼ੇ ਵਜੋਂ ਇਕ ਵਕੀਲ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਤੌਰ ਮੀਡੀਏਟਰ ਕਾਰਜ ਕਰਦੇ ਹਨ। ਉਨ੍ਹਾਂ ਨੂੰ ਬਾਲ ਭਲਾਈ ਕੌਂਸਲ, ਮੋਗਾ, ਨਵਾਂ ਸ਼ਹਿਰ, ਗੁਰਦਾਸਪੁਰ ਅਤੇ ਸੂਬੇ ਦੇ ਹੋਰ ਹਿੱਸਿਆਂ ਵਿੱਚ ਰੈਡ ਕਰਾਸ ਅਤੇ ਪਰਿਵਾਰਿਕ ਸਲਾਹ ਕੇਂਦਰਾਂ ਵਿੱਚ ਕੰਮ ਕਰਨ ਦਾ ਤਜੁਰਬਾ ਹੈ ਅਤੇ ਇਸ ਤੋਂ ਇਲਾਵਾ ਉਹ ਦਿੱਲੀ ਦੇ ਸੈਂਟਰ ਫਾਰ ਸੋਸ਼ਲ ਰਿਸਰਚ ਤੇ ਵਾਸ਼ਿੰਗਟਨ (ਅਮਰੀਕਾ) ਵਿੱਚ ‘ਆਸ਼ਾ’ ਸੰਸਥਾ ਵੱਲੋਂ ਕਾਨੂੰਨੀ ਸਲਾਹਕਾਰ, ਕਾਊਂਸਲਰ ਅਤੇ ਜੈਂਡਰ (ਲਿੰਗ) ਟ੍ਰੇਨਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਉਹ ਇਕ ਗੈਰ ਸਰਕਾਰੀ ਸੰਸਥਾ ‘ਸੰਵੇਦਨਾ’ ਦੇ ਬਾਨੀ ਪ੍ਰਧਾਨ ਵੀ ਹਨ ਜੋ ਕਿ ਲਿੰਗ ਆਧਾਰਿਤ ਭੇਦ ਭਾਵ ਨੂੰ ਦੂਰ ਕਰਨ ਲਈ ਕੰਮ ਕਰਦੀ ਹੋਈ ਘਰੇਲੂ ਹਿੰਸਾ ਅਤੇ ਔਰਤਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਵਿੱਚ ਮੋਹਰੀ ਰੋਲ ਅਦਾ ਕਰਦੀ ਹੈ।ਸ੍ਰੀਮਤੀ ਪ੍ਰਾਜਕਤਾ ਅਵਹਾੜ ਨੇ ਆਪਣੀਆਂ ਤਰਜੀਹਾਂ ਸਪੱਸ਼ਟ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਕੌਂਸਲਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਲਈ ਮੈਂਬਰਸ਼ਿਪ ਮੁਹਿੰਮ ਚਲਾਉਣ, ਫੰਡ ਇਕੱਠੇ ਕਰਨ ਅਤੇ ਕੌਂਸਲ ਨੂੰ ਸੂਬੇ ਵਿੱਚ ਬੱਚਿਆਂ ਦੀ ਭਲਾਈ ਲਈ ਇਕ ਬਿਹਤਰੀਨ ਮੰਚ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਕੌਂਸਲ ਵੱਲੋਂ ਲੋੜਵੰਦ ਬੱਚਿਆਂ ਖਾਸ ਕਰਕੇ ਜੋ ਕੋਵਿਡ ਮਹਾਂਮਾਰੀ ਤੋਂ ਪ੍ਰਭਾਵਿਤ ਹੋਏ ਹਨ, ਦੀ ਭਰਪੂਰ ਮਦਦ ਕੀਤੀ ਜਾਵੇਗੀ ਅਤੇ ਅਜਿਹੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੇ ਹੋਰਨਾਂ ਸੰਗਠਨਾਂ ਨਾਲ ਵੀ ਤਾਲਮੇਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਬਾਲ ਭਲਾਈ ਕੌਂਸਲ ਦੇ ਹੋਰ ਚੁਣੇ ਗਏ ਅਹੁਦੇਦਾਰਾਂ ਵਿੱਚ ਡਾ. (ਸ੍ਰੀਮਤੀ) ਪ੍ਰੀਤਮ ਸੰਧੂ ਨੂੰ ਸਕੱਤਰ ਅਤੇ ਖਜਾਨਚੀ ਸ੍ਰੀਮਤੀ ਰਤਿੰਦਰ ਬਰਾੜ ਨੂੰ ਥਾਪਿਆ ਗਿਆ ਹੈ। ਇਨ੍ਹਾਂ ਦੋਵਾਂ ਕੋਲ ਬਾਲ ਭਲਾਈ, ਬਾਲ ਸੁਰੱਖਿਆ, ਕਿਸ਼ੋਰ ਅਵਸਥਾ ਦੇ ਬੱਚਿਆਂ ਲਈ ਨਿਆਂ ਅਤੇ ਉਨ੍ਹਾਂ ਦੀ ਸੰਭਾਲ ਕਰਨ ਆਦਿ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜੁਰਬਾ ਹੈ। ਡਾ. ਪ੍ਰੀਤਮ ਸੰਧੂ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਇਕ ਅਹਿਮ ਸੰਸਥਾ ਐਨ.ਆਈ.ਪੀ.ਸੀ.ਸੀ.ਡੀ. ਦੀ ਸਾਬਕਾ ਖੇਤਰੀ ਡਾਇਰੈਕਟਰ ਵੀ ਰਹਿ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਰਤਿੰਦਰ ਬਰਾੜ ਜ਼ਿਲ੍ਹਾ ਅਤੇ ਮੁੱਖ ਦਫਤਰ ਦੋਵੇਂ ਪੱਧਰ ‘ਤੇ ਬੀਤੇ 25 ਵਰ੍ਹਿਆਂ ਤੋਂ ਕੰਮ ਕਰਨ ਦਾ ਤਜੁਰਬਾ ਰੱਖਦੇ ਹਨ ਅਤੇ ਹੋਰ ਭਲਾਈ ਸੰਗਠਨਾਂ ਜਿਵੇਂ ਕਿ ਆਈ.ਸੀ.ਐਸ.ਡਬਲਿਊ., ਸੀਨੀਅਰ ਸਿਟੀਜ਼ਨ ਅਤੇ ਰੈੱਡ ਕਰਾਸ ਆਦਿ ਨਾਲ ਵੀ ਸਰਗਰਮੀ ਨਾਲ ਜੁੜੇ ਹੋਏ ਹਨ।

Previous Post

ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ

Next Post

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

Recommended

ਅਨੰਤਨਾਗ ਵਿੱਚ ਸੱਤਵੇਂ ਦਿਨ ਵੀ ਮੁਕਾਬਲਾ ਜਾਰੀ, ਲਾਪਤਾ ਜਵਾਨ ਹੋਇਆ ਸ਼ਹੀਦ

ਅਨੰਤਨਾਗ ਵਿੱਚ ਸੱਤਵੇਂ ਦਿਨ ਵੀ ਮੁਕਾਬਲਾ ਜਾਰੀ, ਲਾਪਤਾ ਜਵਾਨ ਹੋਇਆ ਸ਼ਹੀਦ

September 19, 2023
ਬਾਲ ਸਪਿੰਨਿੰਗ ਵਿੱਚ 10 ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲਾ ਸੰਦੀਪ ਕੈਲਾ ਦੁਨੀਆ ਦਾ ਪਹਿਲਾ ਪੰਜਾਬੀ ਬਣਿਆ

ਬਾਲ ਸਪਿੰਨਿੰਗ ਵਿੱਚ 10 ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲਾ ਸੰਦੀਪ ਕੈਲਾ ਦੁਨੀਆ ਦਾ ਪਹਿਲਾ ਪੰਜਾਬੀ ਬਣਿਆ

July 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In