ਮੁੱਖ ਸਕੱਤਰ ਨੇ 54.67 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ – ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 54.67 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ 25 ਲੱਖ ਬੂਟੇ ਮੁਫ਼ਤ ਵੰਡਣ ਸਬੰਧੀ ਯੋਜਨਾ ਉਲੀਕਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣ ਲਈ ਲੋਕਾਂ ਨੂੰ ਇਸ ਮਿਸ਼ਨ ਵਿੱਚ ਸ਼ਾਮਲ ਕੀਤਾ ਜਾ ਸਕੇ।ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿੱਚ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ 101 ਨਵੀਆਂ ਬਗੀਚੀਆਂ (ਨਰਸਰੀਆਂ) ਲਗਾਉਣ, ਸੂਬੇ ਵਿੱਚ ਪੰਚਾਇਤ ਅਤੇ ਜੰਗਲ ਦੀਆਂ ਜ਼ਮੀਨਾਂ
ਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ਤੇ 128 ਪਵਿੱਤਰ ਵਣ (ਜੰਗਲਾਤ ਖੇਤਰ) ਅਤੇ ਇਸ ਵਿੱਤੀ ਵਰ੍ਹੇ ਦੌਰਾਨ 12 ਫਾਰੈਸਟ ਅਤੇ ਨੇਚਰ ਅਵੇਅਰਨੈੱਸ ਪਾਰਕ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ।ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਰੂਪ ਵਿੱਚ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਦਾ ਜ਼ਿਕਰ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਗਰੀਨ ਪੰਜਾਬ ਮਿਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਉਪ-ਮਿਸ਼ਨਾਂ ਵਿੱਚੋਂ ਇੱਕ ਹੈ ਜਿਸਦਾ ਉਦੇਸ਼ ਅੱਗੇ ਆਉਣ ਵਾਲੀ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘਟਾਉਣਾ ਹੈ।ਉਨ੍ਹਾਂ ਕਿਹਾ ਕਿ ਪੌਦੇ ਲਾਉਣ ਦੀਆਂ ਸਾਰੀਆਂ ਗਤੀਵਿਧੀਆਂ ਇਸ ਮੌਨਸੂਨ ਦੇ ਸੀਜ਼ਨ ਵਿੱਚ ਮੁਕੰਮਲ ਕੀਤੀਆਂ ਜਾਣ ਅਤੇ ਇਸ ਵਿੱਚ ਲੋਕਾਂ, ਭਾਈਚਾਰਿਆਂ ਅਤੇ ਵੱਖ ਵੱਖ ਭਾਈਵਾਲਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਨੂੰ ਯਕੀਨੀ ਬਣਾਇਆ ਜਾਵੇ।ਵਿੱਤ ਕਮਿਸ਼ਨਰ, ਜੰਗਲਾਤ ਡੀ.ਕੇ. ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਐਨ.ਐਚ.ਏ.ਆਈ. ਦੇ ਸਹਿਯੋਗ ਨਾਲ ਲੰਬਾਈ ਵਾਲੇ ਇਕ ਲੱਖ ਬੂਟੇ ਲਗਾਏ ਸਨ ਅਤੇ ਇਸ ਸਾਲ ਵੀ ਪੰਜਾਬ ਚੋਂ ਲੰਘਣ ਵਾਲੇ ਰਾਜਮਾਰਗਾਂ ਦੇ 5 ਵੱਖ-ਵੱਖ ਹਿੱਸਿਆਂ
ਤੇ ਇਕ ਲੱਖ ਹੋਰ ਪੌਦੇ ਲਗਾਉਣ ਦੀ ਯਤਨ ਕੀਤੇ ਜਾ ਰਹੇ ਹਨ।ਇਹ ਵੀ ਦੱਸਿਆ ਗਿਆ ਕਿ ਅਬੋਹਰ ਵਿਖੇ ਮਾਤਾ ਅੰਮ੍ਰਿਤਾ ਦੇਵੀ ਬਿਸ਼ਨੋਈ ਯਾਦਗਾਰ 3.15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਗਈ ਹੈ ਅਤੇ ਲੋਕਾਂ ਲਈ ਖੋਲ੍ਹ ਦਿੱਤੀ ਗਈ ਹੈ।ਇਕ ਹੋਰ ਗਰੀਨਿੰਗ ਪ੍ਰੋਜੈਕਟ ਗ੍ਰੀਨ ਇੰਡੀਆ ਮਿਸ਼ਨ ਜਿਸ ਵਿੱਚ ਵਿਸ਼ੇਸ਼ ਤੌਰ `ਤੇ ਕੰਢੀ ਅਤੇ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਨੂੰ ਕਵਰ ਕੀਤਾ ਗਿਆ ਹੈ, ਤਹਿਤ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਵਿੱਚ ਹਰਿਆਲੀ ਅਧੀਨ ਖੇਤਰ ਵਧਾਉਣ ਲਈ ਮੁਹਾਲੀ, ਰੋਪੜ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿਚ ਫੈਲੇ 2375 ਹੈਕਟੇਅਰ ਰਕਬੇ ਵਿਚ ਸਹਾਇਤਾ ਪ੍ਰਾਪਤ ਸੁਧਾਰ ਕਾਰਜ ਚਲਾਏ ਜਾਣਗੇ।ਸ਼ਿਵਾਲਿਕ ਹੇਠਲੀਆਂ ਪਹਾੜੀਆਂ ਵਿੱਚ ਰਹਿੰਦੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਸੁਧਾਰ ਲਈ ਆਮਦਨੀ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਜਿਵੇਂ ਸਥਾਨਕ ਨੌਜਵਾਨਾਂ ਦੀ ਹੁਨਰ ਵਿਕਾਸ ਸਿਖਲਾਈ ਵਾਸਤੇ ਇਕ ਕਰੋੜ ਰੁਪਏ ਰੱਖੇ ਗਏ ਹਨ ਤਾਂ ਜੋ ਉਨ੍ਹਾਂ ਦੀ ਜੀਵਿਕਾ ਵਿੱਚ ਸੁਧਾਰ ਲਿਆਂਦਾ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਵਿੱਤ), ਰਾਜ ਕਮਲ ਚੌਧਰੀ (ਯੋਜਨਾਬੰਦੀ), ਪੀ.ਸੀ.ਸੀ.ਐਫ. ਵੀ.ਬੀ. ਕੁਮਾਰ, ਚੀਫ ਵਾਈਲਡ ਲਾਈਫ ਵਾਰਡਨ ਆਰ.ਕੇ. ਮਿਸ਼ਰਾ ਅਤੇ ਏ..ਸੀ.ਸੀ.ਐਫ. (ਵਿਕਾਸ) ਅਤੇ ਸੀ.ਈ.ਓ. ਮਿਸ਼ਨ ਤੰਦਰੁਸਤ ਪੰਜਾਬ ਸੌਰਭ ਗੁਪਤਾ ਵੀ ਮੌਜੂਦ ਸਨ।
100 ਪੁਰਾਣੇ ਰੱਖਾਂ ਦੀ ਸੰਭਾਲ ਲਈ ਵਿਰਾਸਤ-ਏ-ਦਰੱਖਤਮੀਟਿੰਗ ਵਿਚ ਸੂਬੇ ਦੇ ਪੁਰਾਣੇ ਅਤੇ ਵਿਰਾਸਤੀ ਰੁੱਖਾਂ ਦੀ ਰਾਖੀ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਵਿਲੱਖਣ ਯੋਜਨਾ ਵਿਰਾਸਤ-ਏ-ਦਰੱਖਤ ਬਾਰੇ ਵਿਚਾਰ ਕੀਤਾ ਗਿਆ। ਇਹ ਫੈਸਲਾ ਲਿਆ ਗਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ ਪਹਿਲੇ ਪੜਾਅ ਵਿੱਚ ਜੰਗਲਾਤ ਵਿਭਾਗ ਦੁਆਰਾ ਰਾਜ ਦੇ 100 ਸਭ ਤੋਂ ਪੁਰਾਣੇ ਰੁੱਖਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।