• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

Asli Punjabi by Asli Punjabi
July 15, 2021
in Punjab
0
586
SHARES
3.3k
VIEWS
Share on FacebookShare on TwitterShare on Whatsapp

ਦਸਵੇਂ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੋਆਰਡੀਨੇਟਰ ਵਜੋਂ ਨਿਭਾਈਆਂ ਸਨ ਸੇਵਾਵਾਂ

ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਉਥੋਂ ਦੀ ਸਰਕਾਰ ਤਰਫੋਂ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ. ਸੁਮੀਤ ਸਿੰਘ ਕਲਸੀ ਨੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸ. ਸੁਮੀਤ ਸਿੰਘ ਨੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ ਅਤੇ ਸਨਮਾਨ ਲਈ ਉਹ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦੇ ਹਨ। ਇਸ ਦੌਰਾਨ ਉਨ੍ਹਾਂ 350ਵੇਂ ਪ੍ਰਕਾਸ਼ ਪੁਰਬ ਸਮੇਂ ਨਿਭਾਈਆਂ ਸੇਵਾਵਾਂ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਇਤਿਹਾਸਕ ਮੌਕਾ ਸਮੁੱਚੇ ਸਿੱਖ ਜਗਤ ਦੀ ਮਾਨਸਿਕਤਾ ਦਾ ਹਮੇਸ਼ਾ ਹਿੱਸਾ ਬਣਿਆ ਰਹੇਗਾ, ਕਿਉਂਕਿ ਇਸ ਸਮੇਂ ਸਮੁੱਚੀ ਮਾਨਵਤਾ ਦੀਆਂ ਇਕ ਦੂਸਰੇ ਨਾਲ ਸਮਾਜਿਕ ਸਾਂਝਾ ਮਜਬੂਤ ਹੋਈਆਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ’ਤੇ ਉਨ੍ਹਾਂ ਨੂੰ ਕੋਆਰਡੀਨੇਟਰ ਦੀ ਸੇਵਾ ਪ੍ਰਾਪਤ ਹੋਈ ਸੀ, ਜਿਸ ਤਹਿਤ ਉਨ੍ਹਾਂ ਬਿਹਾਰ ਸਰਕਾਰ ਵੱਲੋਂ ਟੈਂਟ ਸਿਟੀ ਦੇ ਪ੍ਰਬੰਧਕ ਵਜੋਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਬਿਹਾਰ ਦੇ ਲੋਕਾਂ ਅੰਦਰ ਉਥੋਂ ਦੇ ਇਤਿਹਾਸਕ ਸਿੱਖ ਸਥਾਨਾਂ ਪ੍ਰਤੀ ਭਾਰੀ ਸ਼ਰਧਾ ਹੈ ਅਤੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕ 4 ਕਿਲੋਮੀਟਰ ਤੱਕ ਦੀਆਂ ਲੰਮੀਆਂ ਕਤਾਰਾਂ ਵਿਚ ਖੜ੍ਹ ਕੇ ਦਰਸ਼ਨ-ਦੀਦਾਰ ਕਰਨ ਦਾ ਇੰਤਜ਼ਾਰ ਕਰਦੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ ਵੀ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

Next Post

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

Recommended

ਆਇਰਲੈਂਡ ਨੇ ਜਿੱਤਿਆ ਤੀਜਾ ਵਨ ਡੇ, ਇੰਗਲੈਂਡ ਨੇ ਆਪਣੇ ਨਾਂ ਕੀਤੀ ਸੀਰੀਜ਼

ਆਇਰਲੈਂਡ ਨੇ ਜਿੱਤਿਆ ਤੀਜਾ ਵਨ ਡੇ, ਇੰਗਲੈਂਡ ਨੇ ਆਪਣੇ ਨਾਂ ਕੀਤੀ ਸੀਰੀਜ਼

August 5, 2020
ਦ੍ਰਿੜ ਇਰਾਦੇ ਵਾਲਾ ਅਗਾਂਹਵਧੂ ਕਿਸਾਨ ਹਰਵਿੰਦਰ ,ਸਿੱਧੀ ਬਿਜਾਈ ਕਰਕੇ ਬਚਾ ਰਿਹਾ ਧਰਤੀ ਹੇਠਲਾ ਪਾਣੀ

ਦ੍ਰਿੜ ਇਰਾਦੇ ਵਾਲਾ ਅਗਾਂਹਵਧੂ ਕਿਸਾਨ ਹਰਵਿੰਦਰ ,ਸਿੱਧੀ ਬਿਜਾਈ ਕਰਕੇ ਬਚਾ ਰਿਹਾ ਧਰਤੀ ਹੇਠਲਾ ਪਾਣੀ

August 3, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In