• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

Asli Punjabi by Asli Punjabi
July 15, 2021
in Punjab, ਕਾਰੋਬਾਰ
0
ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਮੱਧ ਪ੍ਰਦੇਸ਼ ਆਧਾਰਤ ਅਜਿਹਾ ਚੌਥਾ ਮਡਿਊਲ
ਚੰਡੀਗੜ – ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਅੰਤਰਰਾਜੀ ਕਾਰਵਾਈ ਦੌਰਾਨ ਸਟੇਟ ਕਾਉਂਟਰ ਇੰਟੈਲੀਜੈਂਸ, ਅੰਮਿ੍ਰਤਸਰ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲੇ ਦੇ ਪਿੰਡ ਜਮਲੀ ਗਾਇਤਰੀ ਧਾਮ ਦੇ ਰਹਿਣ ਵਾਲੇ ਜੀਵਨ (19) ਅਤੇ ਬੜਵਾਨੀ (ਮੱਧ ਪ੍ਰਦੇਸ਼) ਦੇ ਪਿੰਡ ਉਮਰਤੀ ਦੇ ਵਿਜੇ ਠਾਕੁਰ (25) ਨੂੰ ਬੜਵਾਨੀ ਜ਼ਿਲੇ ਦੇ ਪਿੰਡ ਸੇਂਧਵਾ ਦੇ ਖੇਤਰ ’ਚੋਂ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਮੈਗਜ਼ੀਨਾਂ ਸਮੇਤ 39 ਪਿਸਤੌਲਾਂ (.32 ਬੋਰ) ਬਰਾਮਦ ਕੀਤੀਆਂ ਹਨ।ਜ਼ਿਕਰਯੋਗ ਹੈ ਕਿ ਇਹ ਸਫ਼ਲਤਾ ਕਪੂਰਥਲਾ ਪੁਲਿਸ ਵੱਲੋਂ ਬੜਵਾਨੀ, ਮੱਧ ਪ੍ਰਦੇਸ਼ ਤੋਂ ਮੁੱਖ ਸਪਲਾਇਰ ਦੀ ਗਿ੍ਰਫਤਾਰੀ ਨਾਲ ਇਕ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਹਾਸਲ ਹੋਈ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਵਿੱਚ ਬੇਨਕਾਬ ਕੀਤਾ ਗਿਆ ਇਹ ਮੱਧ ਪ੍ਰਦੇਸ਼ ਦਾ ਅਜਿਹਾ ਚੌਥਾ ਮਡਿਊਲ ਹੈ। ਇਸ ਤੋਂ ਪਹਿਲਾਂ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ, ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗਿ੍ਰਫ਼ਤਾਰੀ ਨਾਲ ਮੱਧ ਪ੍ਰਦੇਸ਼ ਵਿੱਚ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਯੂਨਿਟ ਸਮੇਤ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ।ਇਹ ਚਿੰਤਾ ਜ਼ਾਹਰ ਕਰਦਿਆਂ ਕਿ ਮੱਧ ਪ੍ਰਦੇਸ਼ ਦੇ ਜ਼ਿਲਾ ਖੜਗੋਨ, ਬੜਵਾਨੀ ਅਤੇ ਬੁਰਹਾਨਪੁਰ ਦੇ ਖੇਤਰ ਬਿਹਤਰ ਕੁਆਲਟੀ ਦੇ .30 ਬੋਰ ਅਤੇ .32 ਬੋਰ ਹਥਿਆਰਾਂ ਦੇ ਨਿਰਮਾਣ ਅਤੇ ਦੇਸ਼ ਭਰ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਇਨਾਂ ਦੀ ਸਪਲਾਈ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਹੇ ਹਨ, ਡੀ.ਜੀ.ਪੀ. ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਗੈਰ ਕਾਨੂੰਨੀ ਹਥਿਆਰ ਬਣਾਉਣ ਵਾਲੀਆਂ ਇਕਾਈਆਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਵੱਖ ਵੱਖ ਇਕਾਈਆਂ ਨੇ ਇਸ ਤੋਂ ਪਹਿਲਾਂ ਸੂਬੇ ’ਚੋਂ ਮੱਧ ਪ੍ਰਦੇਸ਼ ਦੇ ਬਣੇ ਹੋਏ ਗੈਰ ਕਾਨੂੰਨੀ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸਤੰਬਰ, 2020 ਤੋਂ ਹੁਣ ਤੱਕ ਮੱਧ ਪ੍ਰਦੇਸ਼ ਦੇ ਬਣੇ ਹੋਏ ਤਕਰੀਬਨ 122 ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਕਾਉਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੇ 12 ਜੂਨ 2021 ਨੂੰ ਤਰਨ ਤਾਰਨ ਵਾਸੀ ਹੀਰਾ ਸਿੰਘ ਅਤੇ ਹਰਮਨਦੀਪ ਸਿੰਘ ਨਾਮੀ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਉਨਾਂ ਪਾਸੋਂ ਤਿੰਨ ਦੇਸੀ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਸੀ ਅਤੇ ਉਨਾਂ ਦੀ ਪੁੱਛ-ਪੜਤਾਲ ਦੌਰਾਨ ਇਹ ਖੁਲਾਸਾ ਹੋਇਆ ਕਿ ਉਨਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਸਮੁੱਚੇ ਮਡਿਊਲ ਦਾ ਪਰਦਾਫਾਸ਼ ਕਰਨ ਲਈ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਨੂੰ ਮੱਧ ਪ੍ਰਦੇਸ਼ ਭੇਜਿਆ ਗਿਆ।ਉਨਾਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਪਤਾ ਚੱਲਿਆ ਕਿ ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ।ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮਿ੍ਰਤਸਰ ਵਿਖੇ ਐਫ.ਆਈ.ਆਰ. ਨੰਬਰ 15 ਮਿਤੀ 12.06.2021 ਪਹਿਲਾਂ ਹੀ ਦਰਜ ਹੈ।

Previous Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

Next Post

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

Recommended

ਸ਼ਕਾਰਬਰੋ ਵਿੱਚ ਹੋਇਆ ਪਲੇਠਾ ਸਾਹਿਤਕ ਸ਼ਮਾਗਮ

ਸ਼ਕਾਰਬਰੋ ਵਿੱਚ ਹੋਇਆ ਪਲੇਠਾ ਸਾਹਿਤਕ ਸ਼ਮਾਗਮ

August 30, 2023
ਚੂਹਾਗਿਰਾ: ਸੱਤਿਆਨਾਸ਼ ਕੀਵੀਫੂਰਟ ਦਾ: ਬੈਲਜ਼ੀਅਮ ਨੂੰ ਭੇਜਿਆ ਕੀਵੀਫਰੂਟ ਚੂਹਿਆਂ ਦੀ ਗੇੜ ’ਚ-10 ਲੱਖ ਟ੍ਰੇਆਂ ਨਸ਼ਟ ਹੋਣਗੀਆਂ

ਚੂਹਾਗਿਰਾ: ਸੱਤਿਆਨਾਸ਼ ਕੀਵੀਫੂਰਟ ਦਾ: ਬੈਲਜ਼ੀਅਮ ਨੂੰ ਭੇਜਿਆ ਕੀਵੀਫਰੂਟ ਚੂਹਿਆਂ ਦੀ ਗੇੜ ’ਚ-10 ਲੱਖ ਟ੍ਰੇਆਂ ਨਸ਼ਟ ਹੋਣਗੀਆਂ

May 16, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In