• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

Asli Punjabi by Asli Punjabi
July 15, 2021
in Punjab, ਕਾਰੋਬਾਰ
0
ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ
585
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਸਰਕਾਰ ਵੱਲੋਂ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਬਿਜਲੀ

ਚੰਡੀਗੜ੍ਹ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਅਤੇ ਬੇਵਜ੍ਹਾ ਦੱਸਦਿਆਂ ਕਿਹਾ ਹੈ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ।ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤੇ ਵਪਾਰ ਨੀਤੀ ਦੇਸ਼ ਭਰ ‘ਚੋਂ ਸਭ ਤੋਂ ਬਿਹਤਰ ਹੈ ਅਤੇ ਪਿਛਲੇ ਚਾਰ ਸਾਲਾ ਦੇ ਸਮੇਂ ਦੌਰਾਨ ਹੁਣ ਤੱਕ ਲਗਭੱਗ 91 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਸੂਬੇ ‘ਚ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਪਤੀਆਂ ਲਈ ਮਨਪਸੰਦ ਸਥਾਨ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਨਿਵੇਸ਼ ਦੀਆ 2900 ਤਜਵੀਜ਼ਾਂ ਵਿੱਚੋਂ 51 ਫੀਸਦੀ ਨੇ ਆਪਣਾ ਉਦਯੋਗਿਕ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ‘ਚ 20 ਵਿਦੇਸ਼ੀ ਫਰਮਾਂ ਵੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਕਾਰਨ ਉਦਯੋਗਾਂ ਲਈ ‘ ਰਾਈਟ ਟੂ ਬਿਜ਼ਨਸ ਐਕਟ’ ਅਤੇ ‘ਸਿੰਗਲ ਵਿੰਡੋ ਪ੍ਰਣਾਲੀ’ ਲਾਗੂ ਕੀਤੀ, ਜਿਸ ਨਾਲ ਉਦਯੋਗਾਂ ਦੇ ਮਾਮਲਿਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਇੱਕੋ ਛੱਤ ਥੱਲੇ ਨਜਿੱਠਿਆ ਜਾਂਦਾ ਹੈ।ਇਸ ਫੈਸਲੇ ਨਾਲ ਜਿੱਥੇ ਉਦਯੋਗਪਤੀਆਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ, ਉੱਥੇ ਹੀ ਸਮੇਂ ਦੀ ਬੱਚਤ ਵੀ ਹੋਈ ਹੈ।ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਬਹੁਤ ਹੀ ਜਾਇਜ਼ ਰੇਟ ‘ਤੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਉਦਯੋਗਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਸਰਕਾਰ ਵੱਲੋਂ ਸਾਲ 2018 ਤੋਂ 2021 ਤੱਕ 3669 ਕਰੋੜ ਰੁਪਏ ਦੀ ਸਬਸਿਡੀ ਉਦਯੋਗਾਂ ਲਈ ਦਿੱਤੀ ਜਾ ਚੁੱਕੀ ਹੈ।ਪੰਜਾਬ ਚ ਉਦਯੋਗਾਂ ਲਈ ਸਾਜਗਾਰ ਮਾਹੌਲ ਅਤੇ ਵੱਧ ਉਜ਼ਰਤਾਂ ਹੋਣ ਕਾਰਨ ਕਾਮੇ ਇੱਥੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਚ ਹੁਨਰਮੰਦ ਕਾਮਿਆਂ ਦੀ ਬਹੁਤਾਤ ਹੈ ਅਤੇ ਉਦਯੋਗ ਹੁਨਰਮੰਦ ਕਾਮਿਆਂ ਤੋਂ ਬਿਨ੍ਹਾਂ ਚੱਲਣੇ ਸੰਭਵ ਨਹੀਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗ ਨੀਤੀ ਕਾਰਨ ਪੰਜਾਬ, ਉਦਯੋਗਾਂ ਲਈ ਬਿਹਤਰ ਸਥਾਨ ਵਜੋਂ ਉਭਰਿਆ ਹੈ।ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦੇ ਪੰਜਾਬ `ਚ ਬਿਜਲੀ ਦੀ ਘਾਟ ਹੋਣ ਵਾਲੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਯੂ.ਪੀ. ਦੇ ਮੁੱਖ ਮੰਤਰੀ ਬੇਵਜ੍ਹਾ ਤੇ ਬਿਨ੍ਹਾਂ ਤੱਥ ਜਾਣੇ ਬਿਆਨ ਦੇਣ ਲਈ ਹਮੇਸ਼ਾ ਕਾਹਲੇ ਰਹਿੰਦੇ ਹਨ, ਜੋ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮਲੇਰਕੋਟਲਾ ਨੂੰ ਜਿ਼ਲ੍ਹਾ ਬਣਾਏ ਜਾਣ ਮੌਕੇ ਵੀ ਬੇਤੁਕਾ ਬਿਆਨ ਦੇ ਚੁੱਕੇ ਹਨ, ਜਿਸਦੀ ਹਰ ਵਰਗ ਵੱਲੋਂ ਕਰੜੀ ਨਿੰਦਾ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਪੰਜਾਬ ਦੇ ਭਾਈਚਾਰਕ ਮਾਹੌਲ ਬਾਰੇ ਜਾਣਕਾਰੀ ਹੀ ਨਹੀਂ, ਉਹ ਹੀ ਇਸ ਤਰ੍ਹਾਂ ਦੇ ਕਿਸ ਤਰ੍ਹਾਂ ਬਿਆਨ ਦੇ ਸਕਦਾ ਹੈ।ਵਿਰੋਧੀ ਪਾਰਟੀ ਆਗੂਆਂ ਵੱਲੋਂ ਜਾਰੀ ਬਿਆਨਾਂ ਬਾਰੇ ਉਦਯੋਗ ਮੰਤਰੀ ਨੇ ਕਿਹਾ ਕਿ ਬਿਆਨ ਨਿਰਾਧਾਰ ਹਨ ਅਤੇ ਸਿਆਸਤ ਤੋਂ ਪ੍ਰੇਰਿਤ ਹਨ।ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਹੁਣ ਬਿਜਲੀ ਸਬੰਧੀ ਬਿਆਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ, ਜਿਨ੍ਹਾਂ ਖੁਦ ਪੰਜਾਬ ਵਿਰੋਧੀ ਫੈਸਲੇ ਕੀਤੇ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਅੰਬਾਲਾ ਕੈਂਟ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦਾ ਕਾਰਜ ਜਾਰੀ -ਗ੍ਰਹਿ ਮੰਤਰੀ

Next Post

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

Recommended

Mansa ‘ਚ ਪੁਲਿਸ ਦੇ ਹੱਥੇ ਚੜ੍ਹਿਆ ‘Bambiha Gang’ ਦਾ ਗੁਰਗਾ! 3 ਪਿਸਤੌਲ ਬਰਾਮਦ

Mansa ‘ਚ ਪੁਲਿਸ ਦੇ ਹੱਥੇ ਚੜ੍ਹਿਆ ‘Bambiha Gang’ ਦਾ ਗੁਰਗਾ! 3 ਪਿਸਤੌਲ ਬਰਾਮਦ

November 26, 2025
ਡਾ. ਹਮਦਰਦ ਕੋਲ ਹੀ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀ ਜ਼ਿੰਮੇਵਾਰੀ – ਕੈਪਟਨ ਅਮਰਿੰਦਰ ਸਿੰਘ

ਡਾ. ਹਮਦਰਦ ਕੋਲ ਹੀ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀ ਜ਼ਿੰਮੇਵਾਰੀ – ਕੈਪਟਨ ਅਮਰਿੰਦਰ ਸਿੰਘ

July 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In