ਨਵੀਂ ਦਿੱਲੀ – ਘਰੇਲੂ ਪੱਧਰ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਜਿਸ ਨਾਲ ਪੈਟਰੋਲ ਦੀ ਕੀਮਤ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਨਵੇਂ ਪੱਧਰ ਤੇ ਪਹੁੰਚ ਗਈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਮੁੰਬਈ ਵਿੱਚ 107.83 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਈ।ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਅੱਜ ਪੈਟਰੋਲ ਵਿੱਚ 30 ਪੈਸੇ ਦਾ ਵਾਧਾ ਕੀਤਾ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।