ਨਵੀਂ ਦਿੱਲੀ – ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਦਿੱਲੀ ਵਿੱਚ ਹਨ। ਦਰਅਸਲ ਅਸਤੀਫ਼ੇ ਦੀਆਂ ਖ਼ਬਰਾਂ ਦਰਮਿਆਨ ਯੇਦੀਯੁਰੱਪਾ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਅੱਜ ਉਹ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੂੰ ਮਿਲਣ ਪਹੁੰਚੇ। ਨੱਢਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਉਨ੍ਹਾਂ ਦੀ ਨੱਢਾ ਨਾਲ ਵਿਸਥਾਰਪੂਰਵਕ ਚਰਚਾ ਹੋਈ ਹੈ ਅਤੇ ਉਨ੍ਹਾਂ ਨੇ ਕਈ ਸਾਰੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਬਾਰੇ ਵਿੱਚ ਨੱਢਾ ਦੀ ਰਾਏ ਚੰਗੀ ਹੈ। ਉਹ ਪਾਰਟੀ ਲਈ ਕੰਮ ਕਰਨਗੇ ਅਤੇ ਕਰਦੇ ਰਹਿਣਗੇ।ਅਸਤੀਫ਼ੇ ਦੀਆਂ ਅਟਕਲਾਂ ਬਾਰੇ ਯੇਦੀਯੁਰੱਪਾ ਨੇ ਕਿਹਾ ਇਹ ਸਭ ਅਫ਼ਵਾਹ ਹੈ ਕਿ ਉਹ ਕੱਲ੍ਹ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਹ ਸੂਬੇ ਦੇ ਵਿਕਾਸ ਦੇ ਮੁੱਦਿਆਂ ਤੇ ਚਰਚਾ ਕੀਤੀ ਹੈ। ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਉਹ ਦਿੱਲੀ ਫਿਰ ਆਉਣਗੇ। ਅਸਤੀਫ਼ੇ ਦੀਆਂ ਖ਼ਬਰਾਂ ਵਿਚ ਕੋਈ ਦਮ ਨਹੀਂ ਹੈ।ਸੂਤਰਾਂ ਦੀ ਮੰਨੀਏ ਤਾਂ ਯੇਦੀਯੁਰੱਪਾ ਦੇ ਅਸਤੀਫ਼ੇ ਨੂੰ ਲੈ ਕੇ ਗੱਲਬਾਤ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਵਿੱਚ ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਉਹ ਉਨ੍ਹਾਂ ਦੇ ਸਾਰੇ ਨਿਰਦੇਸ਼ ਮੰਨਣ ਨੂੰ ਤਿਆਰ ਹਨ। ਜੇਕਰ ਪੀ. ਐੱਮ. ਮੋਦੀ ਕਹਿਣਗੇ ਤਾਂ ਉਹ ਅਸਤੀਫ਼ਾ ਦੇ ਦੇਣਗੇ। ਜਿਕਰਯੋਗ ਹੈ ਕਿ ਯੇਦੀਯੁਰੱਪਾ ਨੇ ਪਾਰਟੀ ਸਾਹਮਣੇ ਮੰਗ ਰੱਖੀ ਹੈ ਕਿ ਉਨ੍ਹਾਂ ਦੇ ਬੇਟਿਆਂ ਨੂੰ ਵੀ ਕੇਂਦਰੀ ਪੱਧਰ ਤੇ ਸਨਮਾਨਜਨਕ ਅਹੁਦਾ ਦਿੱਤਾ ਜਾਵੇ।