• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

Asli Punjabi by Asli Punjabi
July 21, 2021
in Punjab, Top Stories, ਕਾਰੋਬਾਰ
0
ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ
587
SHARES
3.3k
VIEWS
Share on FacebookShare on TwitterShare on Whatsapp

ਮੁੱਖ ਸਕੱਤਰ ਵੱਲੋਂ ਨਕਲੀ ਸ਼ਰਾਬ ਤੇ ਤਸਕਰੀ ਰੋਕਣ ਲਈ ਚੌਕਸੀ ਤੇ ਸੁਧਾਰ ਲਿਆਉਣ ਦੇ ਆਦੇਸ਼

ਚੰਡੀਗੜ੍ਹ – ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ।ਸਬੰਧਿਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ੍ਰੀਮਤੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਪੀ.ਆਈ.ਡੀ.ਬੀ. ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ।ਸੰਗਰੂਰ ਕੋਠੀ, ਦਰਬਾਰ ਹਾਲ ਅਤੇ ਗੋਲ ਕੋਠੀ, ਕਪੂਰਥਲਾ, ਰਣ ਬਾਸ ਅਤੇ ਕਿਲਾ ਮੁਬਾਰਕ, ਪਟਿਆਲਾ ਵਿਖੇ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ।ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਉਨ੍ਹਾਂ ਨੇ ਅੰਮਿ੍ਰਤਸਰ ਵਿਖੇ ਜਨਤਕ ਨਿੱਜੀ ਭਾਈਵਾਲੀ ਤਹਿਤ ਸਰਕਟ ਹਾਊਸ ਦੇ ਵਿਕਾਸ, ਅਪਰੇਸ਼ਨ ਤੇ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਅਤੇ ਅੰਮਿ੍ਰਤਸਰ ਵਿਖੇ ਕ੍ਰਮਵਾਰ 6 ਏਕੜ ਅਤੇ 8.26 ਏਕੜ ਵਿੱਚ ਕਮਰਸ਼ੀਅਲ-ਕਮ-ਕਨਵੈਨਸ਼ਨ ਸੈਂਟਰ ਦੇ ਪ੍ਰਾਜੈਕਟਾਂ ਨੂੰ ਸੋਧੇ ਹੋਏ ਮਾਪਦੰਡਾਂ ਨਾਲ ਪ੍ਰਵਾਨਗੀ ਦਿੱਤੀ ਗਈ।ਰਣਜੀਤ ਸਾਗਰ ਝੀਲ ਦੇ ਆਸਪਾਸ ਈਕੋ ਟੂਰਿਜ਼ਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ, ਜਿਸ ਲਈ ਬੋਲੀ ਪ੍ਰਕਿਰਿਆ ਅਧੀਨ ਹੈ।ਇਸ ਦੌਰਾਨ ਮਾਲ ਰੋਡ, ਪਟਿਆਲਾ ਵਿਖੇ ਪੀ.ਡਬਲਿਊ.ਡੀ. ਹੈੱਡਕੁਆਰਟਰ ਦੀ ਪੁਰਾਣੀ ਇਮਾਰਤ ਨੂੰ ਪੀ.ਪੀ.ਪੀ. ਆਧਾਰ ’ਤੇ ਹੈਰੀਟੇਜ ਹੋਟਲ ਵਜੋਂ ਵਿਕਸਿਤ ਕਰਨ ਅਤੇ ਲੁਧਿਆਣਾ ਵਿਖੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਅਤੇ ਦਫ਼ਤਰ ਦੀ ਜਗ੍ਹਾ ਤੋਂ ਇਲਾਵਾ ਪਟਿਆਲਾ ਵਿਖੇ ਪੀ.ਪੀ.ਪੀ. ਆਧਾਰ ’ਤੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਨਾਲ ਕਮਰਸ਼ੀਅਲ ਡਿਵੈਲਪਮੈਂਟ ਸਪੇਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ

Next Post

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

Recommended

ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਇਆ ਜਾਵੇਗਾ – ਗ੍ਰਹਿ ਮੰਤਰੀ

ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਇਆ ਜਾਵੇਗਾ – ਗ੍ਰਹਿ ਮੰਤਰੀ

November 18, 2020
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਨ.ਡੀ.ਏ. ਦੀ ਮੀਟਿੰਗ `ਚ ਸਿੱਖ ਪੰਥ ਤੇ ਪੰਜਾਬ ਦੇ ਲਟਕ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਨ.ਡੀ.ਏ. ਦੀ ਮੀਟਿੰਗ `ਚ ਸਿੱਖ ਪੰਥ ਤੇ ਪੰਜਾਬ ਦੇ ਲਟਕ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ

July 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In