• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

Asli Punjabi by Asli Punjabi
July 21, 2021
in Punjab
0
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਵਿਚ ਖੁਲ੍ਹਣਗੇ ਸਸਤੀਆਂ ਦਵਾਈਆਂ ਦੇ ਸਟੋਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿੰਡਾਂ ਦੇ ਉਨ੍ਹਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ। ਉਨ੍ਹਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਵਿਸਥਾਰ ਵਿਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਇਹ ਸਟੋਰ ਅਤੇ ਲੈਬ ਖੋਲ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਜਲਦ ਹੀ ਨਵੀਆਂ ਸਰਾਵਾਂ ਦਾ ਨਿਰਮਾਣ ਕਰੇਗੀ। ਇਸ ਤਹਿਤ ਸ੍ਰੀ ਗੁਰੂ ਰਾਮਦਾਸ ਸਰ੍ਹਾ ਵਾਲੀ ਜਗ੍ਹਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ ਜਾਣਗੇ, ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨ੍ਹਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਨਾਲ ਨਾਲ ਜ਼ਖ਼ਮੀ ਅਤੇ ਬਿਮਾਰ ਕਿਸਾਨਾਂ ਦੀ ਮੱਦਦ ਲਈ ਤਿੰਨ ਕਰੋੜ ਰੁਪਏ ਦੇ ਕਰੀਬ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਖੁਦਾਈ ਦੌਰਾਨ ਮਿਲੇ ਇਮਾਰਤੀ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੁਰਾਤਤਵ ਵਿਭਾਗ ਦੀ ਟੀਮ ਪੁੱਜ ਗਈ ਹੈ ਅਤੇ ਜੇਕਰ ਇਸ ਦਾ ਸਬੰਧ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਂਝ ਇਹ ਗਲਿਆਰਾ 1984 ਦੇ ਫ਼ੌਜੀ ਹਮਲੇ ਮਗਰੋਂ ਸਰਕਾਰ ਨੇ ਲੋਕਾਂ ਦੇ ਘਰ ਅਤੇ ਦੁਕਾਨਾਂ ਆਦਿ ਢਾਹ ਕੇ ਬਣਾਇਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਸ਼੍ਰੋਮਣੀ ਕਮੇਟੀ ਜ਼ੁੰਮੇਵਾਰ ਸੰਸਥਾ ਹੁੰਦਿਆਂ ਸੰਜੀਦਾ ਤੌਰ ’ਤੇ ਕਾਰਜ ਕਰ ਰਹੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਸ. ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਆਪਣਾ ਮਕਾਨ ਸ੍ਰੀ ਦਰਬਾਰ ਸਾਹਿਬ ਦੇ ਨਾਂ ਲਗਾਉਣ ’ਤੇ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਅਤੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਚੂੰਘਾਂ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਹਾਜ਼ਰ ਸਨ।ਐਨਸੀਈਆਰਟੀ ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਸਬੰਧੀ ਰਾਜ ਸਭਾ ਦੀ ਕਮੇਟੀ ਨੂੰ ਭੇਜਿਆ ਖਰੜਾ-ਬੀਬੀ ਜਗੀਰ ਕੌਰਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਪ੍ਰਮਾਣਕ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਇਕੱਤਰਤਾਵਾਂ ਕਰਕੇ ਮੁੱਢਲੇ ਤੌਰ ’ਤੇ ਖਰੜਾ ਭੇਜਿਆ ਹੈ। ਇਸ ਖਰੜੇ ਦੇ ਸਬੰਧ ਵਿਚ ਕਰੀਬ 5 ਹਜ਼ਾਰ ਈਮੇਲਾਂ ਵੀ ਪ੍ਰਾਪਤ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਏ ਸੁਝਾਵਾਂ ਅਨੁਸਾਰ ਰਾਜ ਸਭਾ ਕਮੇਟੀ ਨੂੰ ਮੁੜ ਮੁਕੰਮਲ ਕਰਕੇ ਵੀ ਜਲਦ ਹੀ ਭੇਜੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨਾਲ ਛੇੜ-ਛਾੜ ਕਰਨ ਦੇ ਮਾਮਲਿਆਂ ਪ੍ਰਤੀ ਸਮੇਂ ਸਮੇਂ ’ਤੇ ਅਵਾਜ਼ ਉਠਾ ਕੇ ਚਿਰਾਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣ ਵਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨ ਕਰਵਾ ਕੇ ਹੀ ਕਿਤਾਬਾਂ ਵਿਚ ਸ਼ਾਮਲ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਸਭਾ ਕਮੇਟੀ ਨੂੰ ਇਹ ਅਪੀਲ ਵੀ ਕਰਾਂਗੇ ਕਿ ਮੌਜੂਦਾ ਸਮੇਂ ਇਤਿਹਾਸ ਸ਼ਾਮਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਦਿਖਾ ਕੇ ਹੀ ਪੁਸਤਕਾਂ ਛਾਪੀਆਂ ਜਾਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

Next Post

ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

Recommended

ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 2 ਮੋਬਾਇਲ ਬਰਾਮਦ

ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 2 ਮੋਬਾਇਲ ਬਰਾਮਦ

June 12, 2020
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਨੂੰ ਭਾਈ ਹਰਿਸਿਮਰਨ ਸਿੰਘ ਵੱਲੋਂ ਪੁਸਤਕ ਭੇਟ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਨੂੰ ਭਾਈ ਹਰਿਸਿਮਰਨ ਸਿੰਘ ਵੱਲੋਂ ਪੁਸਤਕ ਭੇਟ

October 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In