• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Asli Punjabi by Asli Punjabi
July 23, 2021
in Punjab, ਕਾਰੋਬਾਰ
0
ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਲੁਧਿਆਣਾ – ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ 12 ਦਿਨਾ ਸਿਖਲਾਈ ਪੋ੍ਰਗਰਾਮ ਸ਼ੁਰੂ ਕੀਤਾ ਹੈ।ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਨੁਸਾਰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ ਪਹਿਲੇ ਬੈਚ ਦੇ 55 ਏਡੀਓਜ਼ ਨੂੰ ਆਫਲਾਈਨ ਢੰਗ ਨਾਲ ਸਿਖਲਾਈ ਦੇਣ ਸਬੰਧੀ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ ਜੋ ਕਿ 20 ਜੁਲਾਈ ਤੋਂ 25 ਜੁਲਾਈ 2021 ਤੱਕ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ 53 ਏ.ਡੀ.ਓਜ਼ ਦੇ ਦੂਜੇ ਬੈਚ ਨੂੰ 26-31 ਜੁਲਾਈ, 2021 ਤੱਕ ਸਿਖਲਾਈ ਦਿੱਤੀ ਜਾਏਗੀ।ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹਾਲ ਹੀ ਵਿੱਚ ਨਿਯੁਕਤ ਕੀਤੇ ਗਏੇ ਏ.ਡੀ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ, ਜਿਨ੍ਹਾਂ ਕੋਲ ਪੀ.ਏ.ਯੂ. ਦੇ ਉਪ-ਕੁਲਪਤੀ ਦਾ ਚਾਰਜ ਹੈ, ਨੇ ਇਨ੍ਹਾਂ ਅਧਿਕਾਰੀਆਂ ਨੂੰ ਖੇਤੀਬਾੜੀ ਵਿਭਾਗ ਦੇ ਕੰਮਕਾਜ ਅਤੇ ਮਹੱਤਤਾ ਬਾਰੇ ਸੰਖੇਪ ਵਿੱਚ ਜਾਣੂ ਕਰਾਇਆ। ਉਨ੍ਹਾਂ ਨੇ ਪੰਜਾਬ ਵਿਚ ਹਰੀ ਕ੍ਰਾਂਤੀ ਲਿਆਉਣ ਵਾਲੇ ਮੁੱਢਲੇ ਕਾਰਕਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਸੂਬੇ ਦੀ ਖੇਤੀਬਾੜੀ ਦੇ ਸਾਹਮਣੇ ਮੌਜੂਦਾ ਚੁਣੌਤੀਆਂ ਅਤੇ ਇਨ੍ਹਾਂ ਨੂੰ ਦੂਰ ਕਰਨ ਖਾਸ ਕਰਕੇ ਰਵਾਇਤੀ ਖੇਤੀ ਤੋਂ ਫ਼ਸਲੀ ਵਿਭਿੰਨਤਾ ਵੱਲ ਜਾਣ ਵਿੱਚ ਪਾਸਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਦੱਸਿਆ। “ਟਿਕਾਊ ਖੇਤੀਬਾੜੀ ਅਤੇ ਕਿਸਾਨੀ ਦੀ ਖੁਸ਼ਹਾਲੀ” ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਤਿਵਾੜੀ ਨੇ ਸਿਖਲਾਈ ਅਫਸਰਾਂ ਨੂੰ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।ਇਨ੍ਹਾਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਉਹ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿੰਦਿਆਂ ਤਬਦੀਲੀ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ।ਉਨ੍ਹਾਂ ਨੇ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਰਤੋਂ, ਕੀਟਨਾਸ਼ਕ ਐਕਟ ਅਤੇ ਇਸ ਦੇ ਕੁਆਲਟੀ ਕੰਟਰੋਲ ਬਾਰੇ ਵੀ ਦੱਸਿਆ।ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਦੌਰਾਨ ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਸਿਖਲਾਈ ਪ੍ਰੋਗਰਾਮ ਦੇ ਉਦੇਸ਼ `ਤੇ ਚਾਨਣਾ ਪਾਇਆ, ਜੋ ਅਧਿਕਾਰੀਆਂ ਨੂੰ ਵਿਭਾਗ ਵਿੱਚ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਏਗਾ।ਸਿਖਲਾਈ ਪੋ੍ਰਗਰਾਮ ਵਿਚ ਵਿਭਾਗ ਦੇ ਸੰਗਠਨਾਤਮਕ ਢਾਂਚੇ ਅਤੇ ਕਾਰਜਪ੍ਰਣਾਲੀ ਅਤੇ ਵਿਭਾਗ ਵਿਚ ਏ.ਡੀ.ਓਜ਼ ਦੀਆਂ ਸੰਭਾਵਿਤ ਭੂਮਿਕਾਵਾਂ ਬਾਰੇ ਸੈਸ਼ਨ ਸ਼ਾਮਲ ਕੀਤੇ ਗਏ ਹਨ। ਖੇਤੀਬਾੜੀ ਵਿਭਾਗ ਦੇ ਵੱਖ ਵੱਖ ਸੈਕਸ਼ਨਾਂ/ਵਿੰਗਾਂ ਦੇ ਮੁਖੀ (ਜੁਆਇੰਟ ਡਾਇਰੈਕਟਰ) ਸਿਖਿਆਰਥੀਆਂ ਨਾਲ ਗੱਲਬਾਤ ਕਰਨਗੇ ਅਤੇ ਆਪਣੇ ਸੈਕਸ਼ਨਾਂ ਦੇ ਕੰਮਕਾਜ ਬਾਰੇ ਜਾਣਕਾਰੀ ਦੇਣਗੇ। ਸੂਬੇ ਵਿੱਚ ਖੇਤੀ ਲਾਗਤਾਂ ਦੇ ਸਬੰਧ ਵਿੱਚ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ, ਨਿਯਮਾਂ ਅਤੇ ਨੀਤੀਆਂ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਕੀਤਾ ਜਾਵੇਗਾ।ਖੇਤੀਬਾੜੀ ਵਿਭਾਗ ਦੀਆਂ ਲੈਬਾਂ ਅਤੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਰੀ ਅਤੇ ਪੀਏਯੂ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾਵੇਗਾ ਜਿੱਥੇ ਸਿਖਿਆਰਥੀ ਮਾਹਿਰਾਂ ਨਾਲ ਗੱਲਬਾਤ ਕਰਨਗੇ ਅਤੇ ਪੀ.ਏ.ਯੂ. ਦੁਆਰਾ ਵਿਕਸਤ ਕੀਤੇ ਗਏ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀਆਂ ਜਾਂਚ ਪ੍ਰਕਿਰਿਆਵਾਂ ਅਤੇ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨਗੇ।

Previous Post

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

Next Post

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

Recommended

ਕੈਨੇਡਾ: ‘ਵੀ ਚੈਰਿਟੀ’ ਵਿਵਾਦ ਸਬੰਧੀ ਫਾਇਨੈਂਸ ਕਮੇਟੀ ਅੱਗੇ ਪੇਸ਼ ਹੋਏ ਜਸਟਿਨ ਟਰੂਡੋ

ਕੈਨੇਡਾ: ‘ਵੀ ਚੈਰਿਟੀ’ ਵਿਵਾਦ ਸਬੰਧੀ ਫਾਇਨੈਂਸ ਕਮੇਟੀ ਅੱਗੇ ਪੇਸ਼ ਹੋਏ ਜਸਟਿਨ ਟਰੂਡੋ

July 31, 2020
ਪਿੰਡ ਖਾਲੜਾ ਤੋਂ ਇੱਕ ਸਾਧਾਰਨ ਜਿਹੇ ਪਰਿਵਾਰ ਦੇ ਮੁੰਡੇ ਨੇ ਕੌਣ ਬਣੇਗਾ ਕਰੋੜਪਤੀ ‘ਚ ਜਿੱਤਿਆ 1 ਕਰੋੜ ਰੁਪਿਆ

ਪਿੰਡ ਖਾਲੜਾ ਤੋਂ ਇੱਕ ਸਾਧਾਰਨ ਜਿਹੇ ਪਰਿਵਾਰ ਦੇ ਮੁੰਡੇ ਨੇ ਕੌਣ ਬਣੇਗਾ ਕਰੋੜਪਤੀ ‘ਚ ਜਿੱਤਿਆ 1 ਕਰੋੜ ਰੁਪਿਆ

September 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In