• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

Asli Punjabi by Asli Punjabi
July 23, 2021
in Health, Punjab
0
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
589
SHARES
3.3k
VIEWS
Share on FacebookShare on TwitterShare on Whatsapp

ਪਿਛਲੇ 5 ਸਾਲਾਂ ਵਿਚ ਮਲੇਰੀਆ ਕਾਰਨ ਕੋਈ ਮੌਤ ਨਹੀਂ ਹੋਈ

ਚੰਡੀਗੜ – ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਕੇਸ ਸਾਹਮਣੇ ਆਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਟੇਟ ਟਾਸਕ ਫੋਰਸ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਤੇ ਪਾਣੀ ਤੋਂ ਪੈਦਾ ਹੋਣ ਵਾਲਿਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਭੂਮਿਕਾ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਕੀਟਨਾਸ਼ਕਾਂ ਅਤੇ ਲਾਰਵੀਸਾਈਡਾਂ ਦੇ ਛੜਕਾਅ ਨੂੰ ਯਕੀਨੀ ਬਣਾਉਣਾ ਹੈ। ਇਸੇ ਤਰਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੇਂਡੂ ਖੇਤਰਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਾਂ ਦਾ ਛੜਕਾਅ ਕਰਕੇ ਅਤੇ ਲਾਰਵਾਨਾਸੀ ਮੱਛੀਆਂ ਛੱਡ ਕੇ ਮੱਛਰ ਪੈਦਾ ਹੋਣ ਦੀ ਰੋਕਥਾਮ ਵਿੱਚ ਸਹਾਇਤਾ ਕਰ ਸਕਦਾ ਹੈ। ਪਿੰਡ ਦੀਆਂ ਸਿਹਤ ਅਤੇ ਸੈਨੀਟੇਸ਼ਨ ਕਮੇਟੀਆਂ ਰਾਹੀਂ ਜਾਗਰੂਕਤਾ ਪੈਦਾ ਕਰਨਾ ਵੈਕਟਰ ਬੋਰਨ ਡਿਸਿਜੀਜ਼ ਦੀ ਰੋਕਥਾਮ ਵਿੱਚ ਸਹਾਈ ਹੋ ਸਕਦਾ ਹੈ।ਉਨਾਂ ਕਿਹਾ ਕਿ ਟਰਾਂਸਪੋਰਟ ਅਤੇ ਰੋਡਵੇਜ਼ ਵਿਭਾਗ ਇਹ ਸੁਨਿਸ਼ਚਿਤ ਕਰ ਸਕਦਾ ਹੈ ਕਿ ਸੁੱਟੇ ਗਏ ਟਾਇਰਾਂ ਦਾ ਨਿਪਟਾਰਾ ਕੀਤਾ ਜਾਵੇ ਜਾਂ ਉਨਾਂ ਨੂੰ ਸਹੀ ਢੰਗ ਨਾਲ ਸਟੋਰ ਕੀਤਾ ਜਾਵੇ, ਤਾਂ ਜੋ ਇਹ ਟਾਇਰ ਮੱਛਰਾਂ ਦੇ ਪ੍ਰਜਨਨ ਵਾਲੀ ਥਾਂ ਨਾ ਬਣਨ। ਉਨਾਂ ਕਿਹਾ ਕਿ ਮੱਛੀ ਪਾਲਣ ਵਿਭਾਗ ਜ਼ਿਲਾ ਹੈਚਰੀਜ਼ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰ ਸਕਦਾ ਹੈ ਜਿਥੇ ਗੈਂਮਬੂਸੀਆ ਦਾ ਪ੍ਰਜਨਨ ਕੀਤਾ ਜਾਂਦਾ ਹੈ।ਸ. ਸਿੱਧੂ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਮੈਡੀਕਲ ਕਾਲਜਾਂ ਵਿੱਚ ਇੱਕ ਵੱਖਰੇ ਡੇਂਗੂ ਵਾਰਡ ਦੀ ਸਥਾਪਨਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਬਲੱਡ ਬੈਂਕ ਵਿੱਚ ਖੂਨ ਦਾ ਉਚਿਤ ਮਾਤਰਾ ਵਿੱਚ ਭੰਡਾਰ ਹੋਣਾ ਚਾਹੀਦਾ ਹੈ ਅਤੇ ਸਾਰੇ ਡਾਇਗਨੌਸਟਿਕ ਉਪਕਰਣ ਅਤੇ ਮਸ਼ੀਨਾਂ ਕਾਰਜਸ਼ੀਲ ਹੋਣੀਆਂ ਚਾਹੀਦੀਆਂ ਹਨ। ਵਿਭਾਗ ਇਹ ਵੀ ਯਕੀਨੀ ਬਣਾਏਗਾ ਕਿ ਮਲੇਰੀਆ ਦਾ ਇਲਾਜ “ਮਲੇਰੀਆ ਬਾਰੇ ਕੌਮੀ ਡਰੱਗ ਪਾਲਿਸੀ” ਦੇ ਅਨੁਸਾਰ ਕੀਤਾ ਜਾਵੇ।ਜਾਗਰੂਕਤਾ ਫੈਲਾਉਣ ਲਈ ਸਿੱਖਿਆ ਵਿਭਾਗ ਦੀ ਮਹੱਤਵਪੂਰਣ ਭੂਮਿਕਾ ਉੱਤੇ ਵਿਚਾਰ ਕਰਦਿਆਂ ਉਨਾਂ ਕਿਹਾ ਕਿ ਚਿਕਨਪੌਕਸ, ਖਸਰਾ, ਕਨੇਡੂ ਆਦਿ ਵਰਗੀਆਂ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਬੁਖ਼ਾਰ, ਧੱਫੜ ਜਾਂ ਅਜਿਹੇ ਕਿਸੇ ਹੋਰ ਲੱਛਣਾਂ ਵਾਲੀ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਬਾਰੇ ਛੇਤੀ ਸੂਚਿਤ ਕਰਕੇ ਅਤੇ ਵੈਕਟਰ ਬੋਰਨ ਡਿਸਿਜਿਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ, ਸਕੂਲੀ ਬੱਚੇ ਆਪਣਾ ਯੋਗਦਾਨ ਦੇ ਸਕਦੇ ਹਨ। ਉਹਨਾਂ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ।ਇਹ ਜ਼ਿਕਰ ਕਰਦਿਆਂ ਕਿ ਡੇਂਗੂ ਦੇ ਵੱਧ ਤੋਂ ਵੱਧ ਕੇਸ ਪਰਵਾਸੀ ਆਬਾਦੀ ਤੋਂ ਸਾਹਮਣੇ ਆਏ ਹਨ, ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਪ੍ਰਵਾਸੀ ਆਬਾਦੀ / ਕਾਮਿਆਂ / ਇੱਟ ਭੱਠਿਆਂ ਬਾਰੇ ਜਾਣਕਾਰੀ ਸਾਂਝਾ ਕਰ ਸਕਦਾ ਹੈ ਤਾਂ ਜੋ ਸਿਹਤ ਵਿਭਾਗ ਇਨਾਂ ਖੇਤਰਾਂ ਵਿੱਚ ਵਿਸ਼ੇਸ਼ ਜਾਂਚ ਅਤੇ ਨਿਗਰਾਨੀ ਮੁਹਿੰਮ ਦੀ ਯੋਜਨਾ ਬਣਾ ਸਕੇ। ਇੰਡੀਅਨ ਮੈਡੀਕਲ ਐਸੋਸੀਏਸ਼ਨ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਅਪੀਲ ਕਰ ਸਕਦੀ ਹੈ ਕਿ ਉਹ ਛੂਤ ਦੀ ਬਿਮਾਰੀ ਦੇ ਇਲਾਜ ਲਈ ਕੇਂਦਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਾਰੀਆਂ ਨੋਟੀਫਾਈਡ ਬਿਮਾਰੀਆਂ ਦੀ ਰਿਪੋਰਟ ਸਰਕਾਰ ਨੂੰ ਦੇਣ।ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਾਲ 2020 ਵਿੱਚ ਡੇਂਗੂ ਦੇ 8345 ਕੇਸ ਆਏ ਸਨ ਅਤੇ 22 ਮੌਤਾਂ ਹੋਈਆਂ ਸਨ ਅਤੇ ਮੌਜੂਦਾ ਸਾਲ ਦੌਰਾਨ 20 ਜੁਲਾਈ ਤੱਕ ਡੇਂਗੂ ਦੇ ਕੁੱਲ 72 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨਾਂ ਕਿਹਾ ਕਿ ਏਕੀਕਿ੍ਰਤ ਰੋਗ ਨਿਗਰਾਨ ਪ੍ਰੋਗਰਾਮ ਦੇ ਠੋਸ ਯਤਨਾਂ ਸਦਕਾ ਅੱਜ ਤੱਕ ਡੇਂਗੂ ਕਾਰਨ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ ਅਤੇ ਪਿਛਲੇ 2 ਸਾਲ ਤੋਂ ਸੂਬੇ ਵਿੱਚ ਕੋਈ ਵੀ ਚਿਕਨਗੁਨੀਆ ਦਾ ਕੇਸ ਸਾਹਮਣੇ ਨਹੀਂ ਆਇਆ ਹੈ।ਸਿਹਤ ਮੰਤਰੀ ਨੇ ਕਿਹਾ ਕਿ ਆਈਡੀਐਸਪੀ ਦੀਆਂ ਸੂਬਾ ਅਤੇ ਜ਼ਿਲਾ ਪੱਧਰੀ ਟੀਮਾਂ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਕਿਉਂਕਿ ਉਨਾਂ ਨੇ ਸੂਬੇ ਭਰ ਵਿਚ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਭੂਮਿਕਾ ਨਿਭਾਈ ਹੈ।ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮਲੇਰੀਆ ਦੇ ਖਾਤਮੇ ਦੀ ਮੁਹਿੰਮ ਸਬੰਧੀ ਅੰਕੜਿਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਪਿਛਲੇ 5 ਸਾਲਾਂ ਤੋਂ ਪੰਜਾਬ ਵਿੱਚ ਮਲੇਰੀਆ ਕਾਰਨ ਕਿਸੇ ਦੀ ਮੌਤ ਨਹੀਂ ਹੋਈ ਹੈ। ਉਨਾਂ ਕਿਹਾ ਕਿ ਮਲੇਰੀਆ ਦੇ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ ਅਤੇ ਸਾਲ 2020 ਵਿੱਚ ਸਿਰਫ 109 ਮਾਮਲੇ ਸਾਹਮਣੇ ਆਏ ਹਨ। ਉਹਨਾਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਅਜਿਹਾ ਪਹਿਲਾ ਰਾਜ ਹੈ ਜਿਸ ਨੇ ਮਲੇਰੀਆ ਦੇ ਇਲਾਜ ਕਾਰਡ ਦੀ ਸ਼ੁਰੂਆਤ ਕੀਤੀ ਤਾਂ ਜੋ ਮੁਕੰਮਲ ਇਲਾਜ ਦੀ ਨਿਗਰਾਨੀ ਕੀਤੀ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਟਰਾਂਸਪੋਰਟ, ਰੋਡਵੇਜ਼, ਪਸ਼ੂ ਪਾਲਣ, ਮੱਛੀ ਪਾਲਣ, ਮੈਡੀਕਲ ਸਿੱਖਿਆ ਅਤੇ ਖੋਜ, ਸਿੱਖਿਆ, ਕਿਰਤ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Next Post

ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

Recommended

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

March 24, 2021
ਕੈਨੇਡਾ: ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੀ ਹੱਡੀਂ ਹੰਢਾਇਆ ਨਸਲਵਾਦ

ਕੈਨੇਡਾ: ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੀ ਹੱਡੀਂ ਹੰਢਾਇਆ ਨਸਲਵਾਦ

June 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In