ਕਰਨਾਟਕ – ਬੀ. ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਅੱਜ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਆਪਣਾ ਅਹੁਦਾ ਛੱਡਣ ਦਾ ਐਲਾਨ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਗਨੀ ਪ੍ਰੀਖਿਆ ਵਿੱਚੋਂ ਲੰਘਿਆ ਅਤੇ ਪਾਰਟੀ ਨੂੰ ਇੱਥੇ ਤੱਕ ਪਹੁੰਚਾਇਆ। ਜਿਕਰਯੋਗ ਹੈ ਕਿ ਪਾਰਟੀ ਆਹਲਾਕਮਾਨ ਵੀ ਚਾਹੁੰਦੀ ਸੀ ਕਿ ਯੇਦੀਯੁਰੱਪਾ ਅਹੁਦਾ ਛੱਡ ਦੇਣ।ਹੁਣ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ। ਨਵੇਂ ਮੁੱਖ ਮੰਤਰੀ ਦੀ ਰੇਸ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਅਤੇ ਡਿਪਟੀ ਸੀ. ਐੱਮ. ਲਕਸ਼ਮਣ ਸਾਵਦੀ ਦਾ ਨਾਂ ਲਿਆ ਜਾ ਰਿਹਾ ਹੈ।