• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

Asli Punjabi by Asli Punjabi
July 28, 2021
in Punjab, Top Stories
0
ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨ੍ਹਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੁਝ ਮਾਮਲਿਆਂ ਦੇ ਜ਼ਰੂਰੀ ਹੱਲ ‘ਤੇ ਲੋੜ ਦਿੱਤਾ ਗਿਆ। ਸੂਬਾਈ ਕਾਂਗਰਸ ਦੀ ਨਵੀਂ ਟੀਮ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਨਾਲ ਸਨ।ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਆਖਿਆ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ।ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।ਪਾਰਟੀ ਦੇ ਹਿੱਤ ਵਿੱਚ ਇਕੱਠਿਆ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵਰਕਿੰਗ ਪ੍ਰਧਾਨਾਂ ਨੂੰ ਕਿਹਾ, ”ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ। ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।”ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ ‘ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂੰ ਹੋ ਸਕਣ।ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ।

Previous Post

ਭਾਰਤੀ ਹਾਕੀ ਟੀਮ ਦੀ ਧਮਾਕੇਦਾਰ ਵਾਪਸੀ, ਸਪੇਨ ਨੂੰ 3-0 ਨਾਲ ਹਰਾਇਆ

Next Post

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

Recommended

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

November 17, 2020
ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ

October 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In