• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

Asli Punjabi by Asli Punjabi
July 28, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸੂਬੇ ਵਿਚ ਕਾਰੋਬਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਤਲਾਸ਼ਣ ਲਈ ਆਪਸੀ ਰਣਨੀਤੀ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਵੇਸ਼ ਅਤੇ ਵਪਾਰ ਨੂੰ ਸੁਖਾਲਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਸੁਧਾਰਾਂ ਵਿਚ ਸੂਬੇ ਵਿਚ ਕਾਰੋਬਾਰ ਸਥਾਪਤ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਲੈਣ ਵਾਸਤੇ ਵੰਨ-ਸਟਾਪ ਸ਼ਾਪ ਵਜੋਂ ਇਨਵੈਸਟ ਪੰਜਾਬ ਦੇ ਗਠਨ ਤੋਂ ਇਲਾਵਾ ਪੰਜਾਬ ਲਾਲ ਫੀਤਾਸ਼ਾਹੀ ਵਿਰੋਧੀ ਐਕਟ-2021 ਅਤੇ ਪੰਜਾਬ ਵਪਾਰ ਦਾ ਅਧਿਕਾਰ ਐਕਟ-2020 ਸ਼ਾਮਲ ਹਨ।ਕੈਪਟਨ ਅਮਰਿੰਦਰ ਸਿੰਘ ਨੇ ਹੋਰ ਜਰਮਨ ਕੰਪਨੀਆਂ ਨੂੰ ਵੀ ਸੂਬੇ ਵਿਚ ਆਉਣ ਅਤੇ ਨਿਵੇਸ਼ ਪੱਖੀ ਮਾਹੌਲ ਦਾ ਅਨੁਭਵ ਲੈਣ ਦਾ ਸੱਦਾ ਦਿੱਤਾ ਹੈ ਕਿਉਂ ਜੋ ਸੂਬੇ ਵਿਚ ਪਹਿਲਾਂ ਵੀ ਮੈਟਰੋ ਕੈਸ਼ ਐਂਡ ਕੈਰੀ, ਹੈਲਾ, ਕਲਾਸ ਅਤੇ ਵਾਇਬਰਾਕੌਸਟਿਕਸ ਸਮੇਤ ਕਈ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ।‘ਇਨਵੈਸਟਮੈਂਟ ਪ੍ਰੋਮੋਸ਼ਨ’ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜਰਮਨ ਰਾਜਦੂਤ ਨੂੰ ਜਾਣੂੰ ਕਰਵਾਇਆ ਕਿ ਨਿਵੇਸ਼ ਪੰਜਾਬ ਨੇ ਪੰਜਾਬ ਵਿਚ ਕਾਰਜਸ਼ੀਲ ਜਰਮਨ ਕੰਪਨੀਆਂ ਲਈ ਜੂਨ, 2021 ਵਿਚ ਦੇਖਭਾਲ ਸੈਸ਼ਨ ਕੀਤਾ ਗਿਆ ਸੀ ਤਾਂ ਕਿ ਉਨ੍ਹਾਂ ਲਈ ਕਾਰੋਬਾਰ ਦੀ ਸਫਲਤਾ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ‘ਇਨਵੈਸਟ ਇਨ ਬਾਵਰੀਆ’ ਵਰਗੀਆਂ ਜਰਮਨ ਨਿਵੇਸ਼ ਏਜੰਸੀਆਂ ਖਾਸ ਕਰਕੇ ਉਨ੍ਹਾਂ ਦੇ ‘ਮੇਕ ਇਨ ਇੰਡੀਆ ਮਿਟਲਸਟੈਂਡ’ ਉਪਰਾਲੇ ਲਈ ਇਨ੍ਹਾਂ ਏਜੰਸੀਆਂ ਅਤੇ ਅਤੇ ਬਰਲਿਨ ਵਿਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਫ਼ਦ ‘ਜਰਮਨ ਇੰਡੀਆ ਬਿਜ਼ਨਸ ਫੋਰਮ’ ਵਿਚ ਵੀ ਸ਼ਿਰਕਤ ਕਰ ਚੁੱਕੇ ਹਨ।‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਦੱਸਿਆ ਕਿ ਜਰਮਨ ਕੰਪਨੀਆਂ ਨੇ ਸੂਬੇ ਵਿਚ ਆਟੋ ਪੁਰਜਿਆਂ, ਮੈਨੂਫੈਕਚਰਿੰਗ ਅਤੇ ਨਵਿਆਉਣਯੋ ਊਰਜਾ ਵਰਗੇ ਵੱਖ-ਵੱਖ ਸੈਕਟਰਾਂ ਵਿਚ ਨਿਵੇਸ਼ ਕੀਤਾ ਹੈ। ਇਨ੍ਹਾਂ ਵਿੱਚੋਂ ਵਰਬੀਓ ਕੰਪਨੀ ਵੱਲੋਂ ਵੱਖ-ਵੱਖ ਥਾਵਾਂ ਉਤੇ ਪ੍ਰਤੀ ਦਿਨ 80,000 ਕਿਊਬਿਕ ਮੀਟਰ ਪਰਾਲੀ ਅਧਾਰਿਤ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਗਰੈਪਲ ਦੇ ਪੰਜਾਬ ਯੂਨਿਟ (ਏਸ਼ੀਆ ਵਿਚ ਇਕੋ ਯੂਨਿਟ) ਵਿਖੇ ਧਾਤ ਦੀਆਂ ਛੇਕਦਾਰ ਚਾਦਰਾਂ ਅਤੇ ਖੇਤੀ ਅਤੇ ਨਿਰਮਾਣ ਮਸ਼ੀਨਰੀ ਲਈ ਹਵਾਦਾਰ ਗਰਿੱਡ ਬਣਾਏ ਜਾਂਦੇ ਹਨ। ਇਕ ਹੋਰ ਕੰਪਨੀ ਵਾਇਬਰਾਕੌਸਟਿਕਸ ਜੋ ਬੀ.ਐਮ.ਡਬਲਿਊ, ਅਤੇ ਫੋਰਡ ਲਈ ਆਟੋਮੋਟਿਵ ਐਨ.ਵੀ.ਐਚ. (ਨੌਇਸ, ਵਾਈਬ੍ਰੇਸ਼ਨ ਅਤੇ ਹਾਰਸ਼ਨੈਸ) ਸਬੰਧੀ ਵਿਵਸਥਾ ਵਾਲੀ ਇਕਲੌਤੀ ਸਪਲਾਇਰ ਹੈ, ਇਸ ਵੇਲੇ ਆਲ੍ਹਾ ਦਰਜੇ ਦਾ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਦੀ ਸਥਾਪਨਾ ਕਰਕੇ ਪੰਜਾਬ ਵਿਚ ਕਾਰਜਾਂ ਦਾ ਵਿਸਥਾਰ ਕਰਨ ਅਤੇ ਆਪਸ ਵਿਚ ਜੋੜਨ ਦੀ ਪ੍ਰਕਿਰਿਆ ਅਧੀਨ ਹੈ।

Previous Post

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Next Post

ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ

ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ 'ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ

Recommended

ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ਕੀਤੀ ਪੁੱਛਗਿੱਛ

ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ਕੀਤੀ ਪੁੱਛਗਿੱਛ

January 17, 2024
ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

April 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In