ਕੁਰੂਕਸ਼ੇਤਰ – ਅੰਬਾਲਾ ਹਿਸਾਰ ਰੋਡ ਤੇ ਸਵੇਰੇਭਿਵਾਨੀ ਡਿਪੋ ਦੀ ਸਰਕਾਰ ਬੱਸ ਪਿੰਡ ਮਲਿਕਪੁਰਾ ਦੇ ਨੇੜੇ ਅਚਾਨਕ ਸੜਕ ਤੋਂ ਹੇਠਾਂ ਉਤਰ ਕੇ ਪਲਟ ਗਈ। ਇਸ ਹਾਦਸੇ ਕਾਰਨ 20 ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮੌਕੇ ਤੇ ਮੌਜਦ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਭਿਵਾਨੀ ਡਿਪੋ ਦੀ ਸਰਕਾਰੀ ਬੱਸ ਤੋਸ਼ਾਮ ਤੋਂ ਚੰਡੀਗੜ੍ਹ ਜਾ ਰਹੀ ਸੀ ਅਚਾਨਕ ਪਿੰਡ ਮਲਿਕਾਪੁਰਾ ਦੇ ਨੇੜੇ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਤੋਂ ਹੇਠਾਂ ਜਾ ਕੇ ਪਲਟ ਗਈ।ਉਨ੍ਹਾਂ ਦੱਸਿਆ ਕਿ 20 ਸਵਾਰੀਆਂ ਜ਼ਖਮੀ ਹੋਈਆਂ ਹਨ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦਾ ਕਹਿਣਾ ਹੈ ਕਿ ਸਾਹਮਣੇ ਟਰੱਕ ਆਉਣ ਕਾਰਨ ਬੱਸ ਦੇ ਡਰਾਈਵਰ ਦੇ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਬੱਸ ਦੀ ਰਫਤਾਰ ਜ਼ਿਆਦਾ ਹੋਣ ਦੇ ਚਲਦੇ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਤੋਂ ਹੇਠਾਂ ਉਤਰ ਕੇ ਪਲਟ ਗਈ।