ਮਾਨਸਾ, 12 ਮਈ 2020 – ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਕੀਤੇ ਮੁਲਜ਼ਮਾਂ ਪਾਸੋੋਂ 440 ਨਸ਼ੀਲੀਆਂ ਗੋੋਲੀਆਂ, 10 ਨਸ਼ੀਲੀਆਂ ਸੀਸ਼ੀਆਂ, 1 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ ਮੋੋਟਰਸਾਈਕਲ, 165 ਲੀਟਰ ਲਾਹਣ ਅਤੇ 16 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਰਮਜੀਤ ਕੌੌਰ ਪਤਨੀ ਜਸਪਾਲ ਸਿੰਘ ਵਾਸੀ ਖੋੋਖਰ ਖੁਰਦ, ਨਾਜਰ ਸਿੰਘ ਸਾਬਕਾ ਪੰਚ ਵਾਸੀ ਠੂਠਿਆਂਵਾਲੀ ਅਤੇ ਵਰਿੰਦਰ ਸਿੰਘ ਪੁੱਤਰ ਫਤਿਹ ਸਿੰਘ ਸੇਖੂਪੁਰਾ ਬਸਤੀ ਸੰਗਰੂਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਪਿਰਮਜੀਤ ਕੌੌਰ ਅਤੇ ਵਰਿੰਦਰ ਸਿੰਘ ਨੂੰ 440 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋਲ ਅਤੇ 10 ਨਸ਼ੀਲੀਆਂ ਸੀਸ਼ੀਆਂ ਮਾਰਕਾ ਕੋੋਰੈਕਸ ਬਰਾਮਦ ਕਰਕੇ ਗਿ੍ਰਫਤਾਰ ਕੀਤਾ ਹੈ ਜਦੋਂਕਿ ਨਾਜਰ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ।
ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਹਰਬੰਸ ਲਾਲ ਪੁੱਤਰ ਪ੍ਰੇਮ ਚੰਦ ਵਾਸੀ ਬਰੇਟਾ ਨੂੰ ਮੋੋਟਰਸਾਈਕਲ ਸਮੇਤ ਗਿ੍ਰਫਤਾਰ ਕਰਕੇ ਉਸ ਪਾਸੋਂ 1 ਗ੍ਰਾਮ ਹੈਰੋੋਇੰਨ (ਚਿੱਟਾ) ਬਰਾਮਦ ਹੋੋਣ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸੀ.ਆਈ.ਏ. ਸਟਾਫ ਮਾਨਸਾ ਨੇ ਮੁਖਬਰੀ ਦੇ ਆਧਾਰ ਤੇ ਚਮਕ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਹਿੰਦਰ ਸਿੰਘ ਪੁੱਤਰ ਸੰਤੋੋਖ ਸਿੰਘ ਅਤੇ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਹੀਰੋੋ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ 100 ਲੀਟਰ ਲਾਹਣ ਬਰਾਮਦ ਕੀਤਾ, ਪਰ ਗਿ੍ਰਫਤਾਰੀ ਬਾਕੀ ਹੈ।
ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪਵਨ ਕੁਮਾਰ ਪੁੱਤਰ ਤੇਜਾ ਸਿੰਘ ਵਾਸੀ ਮਾਨਸਾ ਤੋ 15 ਲਿਟਰ ਲਾਹਣ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਅਤੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਅਮਨਦੀਪ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਹੀਰੋ ਖੁਰਦ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੱਕਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖਿਆਲਾ ਖੁਰਦ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਬਰਾਮਦ ਹੋੋਣ ਤੇ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।