ਕਾਬੁਲ – ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਹੈ ਕਿ ਅਫ਼ਗਾਨ ਮੁੱਦੇ ਦਾ ਕੋਈ ਫ਼ੌਜੀ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਲੋਕ ਸਰਕਾਰ ਵਿਰੋਧੀ ਤੱਤ ਨਹੀਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਫ਼ਗਾਨਿਸਤਾਨ ਦੇ ਭਵਿੱਖ ਵਿੱਚ ਯਕੀਨ ਕਰਦੇ ਹਨ। ਅੱਜ ਦਾ ਅਫ਼ਗਾਨਿਸਤਾਨ ਅਸਲ ਵਿੱਚ ਬਦਲ ਗਿਆ ਹੈ।ਜਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਕਈ ਇਲਾਕਿਆਂ ਤੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਅਫ਼ਗਾਨ ਫ਼ੌਜ ਅਤੇ ਤਾਲਿਬਾਨ ਵਿਚਾਲੇ ਸੰਘਰਸ਼ ਵੱਧ ਗਿਆ ਹੈ। ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਕਿ ਉਹ ਤਾਲਿਬਾਨ ਨਾਲ ਗੱਲਬਾਤ ਨੂੰ ਤਿਆਰ ਹਨ। ਉਨ੍ਹਾਂ ਨੇ 5 ਹਜ਼ਾਰ ਤਾਲਿਬਾਨ ਕੈਦੀਆਂ ਦੀ ਰਿਹਾਈ ਕੀਤੀ ਹੈ। ਇਹ ਉਨ੍ਹਾਂ ਦੀ ਸ਼ਾਂਤੀ ਦੀ ਇੱਛਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਵਿਦੇਸ਼ੀ ਫ਼ੌਜ ਅਫ਼ਗਾਨਿਸਤਾਨ ਤੋਂ ਪਰਤ ਰਹੀ ਹੈ ਅਤੇ ਤਾਲਿਬਾਨ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਤਾਲਿਬਾਨ ਨੇ ਸੁਰੱਖਿਆ ਦਸਤਿਆਂ ਦੇ ਨਾਲ-ਨਾਲ ਆਮ ਨਾਗਰਿਕਾਂ ਤੇ ਹਮਲੇ ਤੇਜ਼ ਕਰ ਦਿੱਤੇ ਹਨ। ਤਾਲਿਬਾਨ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਆਪਣੇ ਕਬਜ਼ੇ ਵਾਲੇ ਖੇਤਰਾਂ ਵਿੱਚ ਲੋਕਾਂ ਤੇ ਤਾਲਿਬਾਨ ਪੁਰਾਣੇ ਨਿਯਮ ਥੋਪ ਰਿਹਾ ਹੈ।ਤਾਲਿਬਾਨ ਦੇ ਸੁੰਨੀ ਸੰਗਠਨ ਹੋਣ ਕਾਰਨ ਘੱਟ ਗਿਣਤੀ ਸ਼ੀਆ, ਹਜ਼ਾਕਾ ਦੇ ਲੋਕ ਫਿਰਕੂ ਹਿੰਸਾ ਨੂੰ ਲੈ ਕੇ ਡਰੇ ਹੋਏ ਹਨ।