• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

Asli Punjabi by Asli Punjabi
July 30, 2021
in Punjab, ਕਾਰੋਬਾਰ
0
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
681
SHARES
3.8k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਦੇ ਪ੍ਰਤੀ ਸਮਝ ਦੀ ਘਾਟ ਲਈ ਵਿਰੋਧੀਆਂ ’ਤੇ ਹੈਰਾਨੀ ਜ਼ਾਹਰ ਕੀਤੀ ਕਿਉਂਕਿ ਰੌਲੇ ਵਾਲੀ ਜਾਇਦਾਦ ਦਾ ਕਬਜ਼ਾ ਅਜੇ ਵੀ ਆਰਸਿਲ ਦੇ ਕੋਲ
ਚੰਡੀਗੜ – ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ ਦੀ ਮਾਲਕੀ ਅਤੇ ਕਬਜ਼ਾ, ਕੰਪਨੀ ਦੇ ਦਿਵਾਲੀਆ ਹੋਣ ਤੋਂ ਬਾਅਦ ਅਜੇ ਅਜੇ ਵੀ ਆਰਸਿਲ ਕੋਲ ਹੈ।ਬਿਨਾਂ ਕਿਸੇ ਗੱਲ ਦੇ ਇਸ ਮੁੱਦੇ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਦੇ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਮਾਨਸਿਕਤਾ ਰਾਜਨੀਤੀ ਵਿੱਚ ਸਰਗਰਮ ਰਹਿਣ ਲਈ ਉਨਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ ਇਸ ਲਈ ਭਾਵੇਂ ਉਨਾਂ ਨੂੰ ਝੂਠੇ ਅਤੇ ਬੇਬੁਨਿਆਦ ਤੱਥਾਂ ਦਾ ਸਹਾਰਾ ਹੀ ਕਿਉਂ ਨਾ ਲੈਣਾ ਪਵੇ।ਇਹ ਜ਼ਿਕਰਯੋਗ ਹੈ ਕਿ ਕਿ ਪਲਾਟ ਨੰਬਰ ਏ-32, ਫੇਜ਼-8 , ਇੰਡਸਟਰੀਅਲ ਏਰੀਆ, ਮੁਹਾਲੀ ਦੀ ਨਿਲਾਮੀ ਐਸਟਸ ਰੀਕੰਸਟਰੱਕਸ਼ਨਜ਼ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਫਰਵਰੀ 2020 ਦੌਰਾਨ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ। ਮੈਸਰਜ਼ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ, ਉਕਤ ਪਲਾਟ ਦਾ ਅਲਾਟੀ ਵਿੱਤੀ ਸੰਸਥਾਵਾਂ ਦਾ ਡਿਫਾਲਟਰ ਬਣ ਗਿਆ ਸੀ ਜਿਸ ਦੇ ਨਤੀਜੇ ਵਜੋਂ ਕੰਪਨੀ ਦਿਵਾਲੀਆ ਹੋ ਗਈ, ਜਿਸ ਤੋਂ ਬਾਅਦ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਮਿਤੀ 26.08.2016 ਦੇ ਹੁਕਮ ਵਿੱਚ ਕੰਪਨੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਸਨ ਅਤੇ ਕੰਪਨੀ ਦੀ ਜਾਇਦਾਦ ਨੂੰ ਕਬਜ਼ੇ ਵਿੱਚ ਲੈਣ ਅਦਾਲਤ ਵੱਲੋਂ ਸਰਕਾਰੀ ਲਿਕੁਇਡੇਟਰ ਨਿਯੁਕਤ ਕੀਤਾ ਗਿਆ ਸੀ।ਇਸ ਤੋਂ ਬਾਅਦ ਆਰਸਿਲ ਨੇ ਉਕਤ ਜਾਇਦਾਦ ਨੂੰ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਅਧੀਨ ਆਪਣੇ ਕਬਜ਼ੇ ਵਿਚ ਲੈ ਲਿਆ ਸੀ ਅਤੇ ਸੰਪਤੀਆਂ ਨੂੰ ਵੇਚਣ ਦੇ ਕਈ ਯਤਨ ਕੀਤੇ।ਉਨਾਂ ਦੱਸਿਆ ਕਿ ਜ਼ਮੀਨ ਦੀ ਕੀਮਤ ਦਾ ਅੰਦਾਜ਼ਾ ਲਗਾਉਣ ਵਾਲਿਆਂ ਦੀ ਰਿਪੋਰਟ ਦੇ ਆਧਾਰ ’ਤੇ ਆਰਸਿਲ ਵੱਲੋਂ ਦਸੰਬਰ 2018 ਵਿੱਚ ਕਰਵਾਈ ਗਈ ਪਹਿਲੀ ਈ-ਨਿਲਾਮੀ ਸਮੇਂ ਰਿਣਦਾਤਾਵਾਂ ਦੀ ਸਹਿਮਤੀ ਨਾਲ ਪਲਾਟ ਦੀ ਨਿਲਾਮੀ ਲਈ ਬੋਲੀ ਦੀ ਘੱਟੋ ਘੱਟ ਕੀਮਤ 105 ਕਰੋੜ ਰੁਪਏ ਰੱਖੀ ਗਈ ਸੀ। ਹਾਲਾਂਕਿ, ਇਸ ਰਿਜ਼ਰਵ ਕੀਮਤ ’ਤੇ ਕੋਈ ਬੋਲੀ ਨਹੀਂ ਮਿਲੀ। ਇਸ ਤੋਂ ਬਾਅਦ ਸੰਭਾਵਿਤ ਬੋਲੀਕਾਰਾਂ ਦੇ ਨਿਰਾਸ਼ਾਜਨਕ ਹੁੰਗਾਰੇ ਕਰਕੇ ਪਲਾਟ ਦੀ ਰਿਜ਼ਰਵ ਕੀਮਤ ਘਟਾ ਕੇ 95.50 ਕਰੋੜ ਰੁਪਏ ਅਤੇ ਫਿਰ 90.50 ਕਰੋੜ ਰੁਪਏ ਕਰ ਦਿੱਤੀ ਗਈ। ਉਨਾਂ ਅੱਗੇ ਦੱਸਿਆ ਕਿ ਆਰਸਿਲ ਦੁਆਰਾ ਫਰਵਰੀ 2020 ਵਿੱਚ 90.50 ਕਰੋੜ ਰੁਪਏ ਦੀ ਰਿਜ਼ਰਵ ਕੀਮਤ ’ਤੇ ਫਿਰ ਤੋਂ ਈ-ਨਿਲਾਮੀ ਕਰਵਾਈ ਗਈ।ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਈ-ਨਿਲਾਮੀ ਦੌਰਾਨ ਉਕਤ ਪਲਾਟ ਨੂੰ ਬੋਲੀ ਦੀ ਸਭ ਤੋਂ ਵੱਧ ਰਕਮ ਭਾਵ 90.56 ਕਰੋੜ ਰੁਪਏ ’ਤੇ ਮੈਸਰਜ਼ ਜੀ.ਆਰ.ਜੀ. ਡਿਵੈਲਪਰਜ਼ ਐਂਡ ਪੋ੍ਰਮੋਟਰਜ਼ ਐਲ.ਐਲ.ਪੀ. ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵੇਚ ਦਿੱਤਾ ਗਿਆ।ਮੀਡੀਆ ਦੇ ਇਕ ਹਿੱਸੇ ਵਿਚ ਛਪੀਆਂ ਖ਼ਬਰਾਂ ਦੇ ਜਵਾਬ ਵਿਚ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਲਾਮੀ ਪ੍ਰਕਿਰਿਆ ਵਿਚ ਕਿਸੇ ਸ਼ੱਕ ਦੀ ਕੋਈ ਭਿਣਕ ਵੀ ਨਹੀਂ ਹੈ। ਉਨਾਂ ਕਿਹਾ ਕਿ ਇਸ ਈ-ਨਿਲਾਮੀ ਵਿੱਚ ਸਰਕਾਰ ਅਤੇ ਪੀ.ਐਸ.ਆਈ.ਈ.ਸੀ. ਦੀ ਕੋਈ ਭੂਮਿਕਾ ਨਹੀਂ ਹੈ ਅਤੇ ਇਹ ਨਿਲਾਮੀ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਆਰ.ਬੀ.ਆਈ. ਨਾਲ ਰਜਿਸਟਰਡ ਏਜੰਸੀ ਵੱਲੋਂ ਕਰਵਾਈ ਗਈ ਸੀ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਰਸਿਲ ਨਾਲ 14.12.2020 ਨੂੰ ਹੋਇਆ ਸਮਝੌਤਾ ਅਤੇ ਨੀਲਾਮੀ ਖਰੀਦਦਾਰ ਦਾ ਪ੍ਰਬੰਧ, ਕਾਰਪੋਰੇਸ਼ਨ ਦੇ ਪੈਨਲ ’ਤੇ ਨਾਮਵਰ ਸੀਨੀਅਰ ਵਕੀਲ ਸ੍ਰੀਮਤੀ ਮੁਨੀਸ਼ਾ ਗਾਂਧੀ ਦੀ ਸਲਾਹ ਲੈਣ ਤੋਂ ਬਾਅਦ ਪੀ.ਐਸ.ਆਈ.ਈ.ਸੀ. ਵੱਲੋਂ ਕੀਤਾ ਗਿਆ ਤਾਂ ਜੋ ਨਾਜਾਇਜ਼ ਵਾਧੇ ਆਦਿ ਦੇ ਕਾਰਨ ਆਰਸਿਲ ਕੋਲ ਦਾਇਰ ਦਾਅਵੇ ਤੋਂ ਹੋਣ ਵਾਲੇ ਬਕਾਏ ਦੀ ਵਸੂਲੀ ਦੇ ਸਬੰਧ ਵਿੱਚ ਰਾਜ ਸਰਕਾਰ /ਪੀ.ਐਸ.ਆਈ.ਈ.ਸੀ. ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।ਇਸ ਤੋਂ ਇਲਾਵਾ, ਮੰਤਰੀ ਨੇ ਰਾਜ ਸਰਕਾਰ / ਪੀਐਸਆਈਈਸੀ ਨੂੰ ਕੋਈ ਵਿੱਤੀ ਨੁਕਸਾਨ ਹੋਣ ਦੇ ਦੋਸ਼ਾਂ ਨੂੰ ਪੂਰੀ ਤਰਾਂ ਨਕਾਰਦਿਆਂ ਇਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਕਿਉਂ ਕਿ ਜਾਇਦਾਦ ਦੀ ਮਲਕੀਅਤ ਅਤੇ ਕਬਜ਼ਾ ਅਜੇ ਆਰਸਿਲ ਕੋਲ ਹੈ।ਪੀਐਸਆਈਈਸੀ ਨੇ ਨਿਲਾਮੀ ਖਰੀਦਦਾਰ ਦੇ ਹੱਕ ਵਿੱਚ ਜਾਇਦਾਦ ਦੇ ਤਬਾਦਲੇ ਦੇ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਹੈ। ਅਸਲ ਵਿੱਚ ਆਪਣੇ ਵਿੱਤੀ ਹਿੱਤਾਂ ਦੀ ਰਾਖੀ ਲਈ ਪੀਐਸਆਈਈਸੀ ਨੇ ਆਰਸਿਲ ਅਤੇ ਨਿਲਾਮੀ ਖਰੀਦਦਾਰ ਨੂੰ ਸਪਸ਼ਟ ਤੌਰ ’ਤੇ ਦੱਸਿਆ ਹੈ ਕਿ ਵਿੱਤ ਵਿਭਾਗ,ਪੰਜਾਬ ਸਰਕਾਰ ਦੁਆਰਾ ਮਾਮਲੇ ਸਬੰਧੀ ਫੈਸਲੇ ਤੋਂ ਬਾਅਦ ਹੀ ਤਬਾਦਲੇ ਲਈ ਐਨਓਸੀ ਮੁਹੱਈਆ ਕਰਵਾਇਆ ਜਾਵੇਗਾ। ਵਿੱਤ ਵਿਭਾਗ ਦੀ ਸਲਾਹ ਤੋਂ ਬਾਅਦ ਇਸ ਮਾਮਲੇ ਵਿੱਚ ਢੁਕਵਾਂ ਫੈਸਲਾ ਲਿਆ ਜਾਵੇਗਾ ਅਤੇ ਮਾਨਯੋਗ ਅਦਾਲਤ ਅੱਗੇ ਤੱਥਾਂ ਸਮੇਤ ਸਥਿਤੀ ਨੂੰ ਪੇਸ਼ ਕੀਤਾ ਜਾਵੇਗਾ। ਮੌਜੂਦਾ ਸਮੇਂ ਇਹ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ।

Previous Post

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਦੇ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਕੀਤਾ ਉਦਘਾਟਨ

Next Post

ਜਿਲ੍ਹਾ ਅੰਬਾਲਾ ਵਿਚ ਟਾਂਗਰੀ ‘ਤੇ ਬਣਾਇਆ ਜਾ ਰਿਹਾ ਹੈ ਪੁੱਲ- ਗ੍ਰਹਿ ਮੰਤਰੀ ਅਨਿਲ ਵਿਜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਜਿਲ੍ਹਾ ਅੰਬਾਲਾ ਵਿਚ ਟਾਂਗਰੀ ‘ਤੇ ਬਣਾਇਆ ਜਾ ਰਿਹਾ ਹੈ ਪੁੱਲ- ਗ੍ਰਹਿ ਮੰਤਰੀ ਅਨਿਲ ਵਿਜ

ਜਿਲ੍ਹਾ ਅੰਬਾਲਾ ਵਿਚ ਟਾਂਗਰੀ 'ਤੇ ਬਣਾਇਆ ਜਾ ਰਿਹਾ ਹੈ ਪੁੱਲ- ਗ੍ਰਹਿ ਮੰਤਰੀ ਅਨਿਲ ਵਿਜ

Recommended

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

October 30, 2020
ਅਮਰੀਕਾ ਵਿੱਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ : ਬਾਈਡੇਨ

ਅਮਰੀਕਾ ਵਿੱਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ : ਬਾਈਡੇਨ

April 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In