• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

Asli Punjabi by Asli Punjabi
July 31, 2021
in Punjab
0
ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ
591
SHARES
3.3k
VIEWS
Share on FacebookShare on TwitterShare on Whatsapp

ਕਾਰਸੇਵਾ ਦੌਰਾਨ ਮਿਲੀ ਇਮਾਰਤ ਬਾਰੇ ਮੁਕੰਮਲ ਖੋਜ ਮਗਰੋਂ ਲਿਆ ਜਾਵੇਗਾ ਅਗਲਾ ਫੈਸਲਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ। ਇਸ ਦੇ ਨਾਲ ਹੀ ਇਮਾਰਤ ਦੀ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਕਾਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੁਰਾਤਤਵ ਵਿਭਾਗ ਦੇ ਮਾਹਿਰਾਂ ਨੇ ਇਮਾਰਤ ਦੇ ਇਤਿਹਾਸਕ ਨਾ ਹੋ ਕੇ ਵਿਰਾਸਤੀ ਹੋਣ ਦਾ ਜ਼ਿਕਰ ਕੀਤਾ ਹੈ, ਪਰ ਫਿਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਟੂਰਿਜ਼ਮ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ, ਤਾਂ ਜੋ ਇਸ ਦੀ ਸਾਂਭ-ਸੰਭਾਲ ਬਾਰੇ ਸਹੀ ਕਦਮ ਉਠਾਇਆ ਜਾ ਸਕੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗਲਿਆਰਾ ਯੋਜਨਾ ਸਮੇਂ ਬਹੁਤ ਸਾਰੀਆਂ ਅਜਿਹੀਆਂ ਹੀ ਇਮਾਰਤਾਂ ਹੇਠਾਂ ਦੱਬ ਦਿੱਤੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗਲਿਆਰੇ ਦੀ ਮੌਜੂਦਾ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ ਅਤੇ ਸਾਂਭ-ਸੰਭਾਲ ਦੇ ਅਣਦੇਖੀ ਕਾਰਨ ਇਥੇ ਵੱਡੀ ਪੱਧਰ ’ਤੇ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗਲਿਆਰੇ ਦੀ ਦੇਖ ਭਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਚੁੱਕਣ ਨੂੰ ਤਿਆਰ ਹੈ ਅਤੇ ਇਸ ਬਾਰੇ ਵੀ ਕਾਰਵਾਈ ਅੱਗੇ ਤੋਰੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਸਰਾਵਾਂ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਜਾਣਬੁਝ ਕੇ ਅੜਿੱਕਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਲਈ ਯੋਜਨਾ ਤਿਆਰ ਕੀਤੀ ਗਈ ਹੈ, ਕਿਉਂਕਿ ਇਥੇ 232 ਕਮਰੇ ਅਤੇ 18 ਹਾਲ ਹੋਣ ਦੇ ਬਾਵਜੂਦ ਵੀ ਸੰਗਤਾਂ ਇਥੇ ਰਹਿਣ ਨੂੰ ਤਿਆਰ ਨਹੀਂ। ਮੌਜੂਦਾ ਸਮੇਂ ਇਸ ਸਰਾਂ ਦੇ 125 ਕਮਰੇ ਅਤੇ 3 ਹਾਲ ਹੀ ਵਰਤੋਂ ਵਿਚ ਆ ਰਹੇ ਹਨ ਅਤੇ ਬਾਕੀਆਂ ਦੀ ਹਾਲਤ ਰਹਿਣਯੋਗ ਨਹੀਂ ਹੈ। ਇਥੇ ਸ਼੍ਰੋਮਣੀ ਕਮੇਟੀ ਵੱਲੋਂ 800 ਕਮਰੇ ਤਿਆਰ ਕਰਨ ਦੀ ਯੋਜਨਾ ਹੈ। ਇਸ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਦਿਆਂ ਨੂੰ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਦੇ 1984 ਨਾਲ ਸਬੰਧਤ ਹੋਣ ਦਾ ਜ਼ਿਕਰ ਕਰਕੇ ਨਵ-ਨਿਰਮਾਣ ਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ 1984 ਦੇ ਘੱਲੂਘਾਰੇ ਨਾਲ ਤਾਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਆਲੇ-ਦੁਆਲੇ ਨਾਲ ਹੀ ਸਬੰਧ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਦੀ ਮੌਲਿਕਤਾ ਨੂੰ ਖ਼ਤਮ ਕੀਤੇ ਬਗੈਰ ਹੀ ਸੇਵਾ ਕਰਵਾਈ ਜਾਣੀ ਹੈ, ਜਿਸ ਵਿਚ ਕਿਸੇ ਨੂੰ ਵੀ ਸੰਗਤ ਅੰਦਰ ਦੁਬਿਧਾ ਨਹੀਂ ਪੈਦਾ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਬਾਗ ਵਾਲੀ ਜਗ੍ਹਾ ’ਤੇ ਵੀ 1000 ਕਮਰਿਆਂ ਲਈ 4 ਬਲਾਕ ਤਿਆਰ ਕਰਨ ਦੀ ਯੋਜਨਾ ਹੈ, ਤਾਂ ਜੋ ਸੰਗਤ ਨੂੰ ਰਿਹਾਇਸ਼ ਦੀ ਮੁਸ਼ਕਲ ਨਾ ਆਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Next Post

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

Recommended

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

November 9, 2023
ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਇਕ ਅੱਤਵਾਦੀ ਢੇਰ

June 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In