ਨਵੀਂ ਦਿੱਲੀ, 15 ਮਈ-ਵਿਸ਼ਵ ਬੈਂਕ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਗਰੀਬ ਤੇ ਕਮਜ਼ੋਰ ਪਰਿਵਾਰਾਂ ਨੂੰ ਸਮਾਜਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਭਾਰਤ ਇਕ ਅਰਬ ਡਾਲਰ ਦੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ। ਵਿਸ਼ਵ ਬੈਂਕ ਨੇ ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਭਾਰਤ ਨੂੰ ਹੁਣ ਤੱਕ ਕੁਲ ਦੋ ਅਰਬ ਡਾਲਰ ਦੇਣ ਦਾ ਵਾਅਦਾ ਕੀਤਾ ਹੈ। ਪਿਛਲੇ ਮਹੀਨੇ ਭਾਰਤ ਦੇ ਸਿਹਤ ਖੇਤਰ ਵਿੱਚ ਸਹਾਇਤਾ ਲਈ ਇੱਕ ਅਰਬ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਸੀ