• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

Asli Punjabi by Asli Punjabi
July 31, 2021
in Punjab, Sports
0
ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ
588
SHARES
3.3k
VIEWS
Share on FacebookShare on TwitterShare on Whatsapp

ਹਰ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਤ ਕਰਨ ਲਈ ਨਵੰਬਰ ਵਿੱਚ ਨੌਜਵਾਨ ਮੇਲਾ ਕਰਾਉਣ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ‘ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।ਰਾਣਾ ਸੋਢੀ ਨੇ ਵੱਖ-ਵੱਖ ਵਿਭਾਗਾਂ ਦੇ ਹੈਡਕੁਆਰਟਰ ‘ਤੇ ਤੈਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨੌਜਵਾਨ ਸ਼ਕਤੀ ਨੂੰ ਇੱਕਜੁਟ ਕਰਨ ਅਤੇ ਚੈਨੇਲਾਈਜ਼ ਕਰਨ ਲਈ ਬਣਾਏ ਗਏ ਯੂਥ ਵਿਕਾਸ ਬੋਰਡ ਦੇ ਅਹੁਦੇਦਾਰਾਂ ਨੂੰ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਬੋਰਡ ਨਾਲ ਸਬੰਧਤ ਕਈ ਹੋਰਨਾਂ ਮੁੱਦਿਆਂ ‘ਤੇ ਵੀ ਵਿਸਥਾਰਤ ਚਰਚਾ ਕੀਤੀ।ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕੀਤੇ ਕਾਰਜਾਂ ‘ਤੇ ਚਾਨਣਾ ਪਾਉਂਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਬੋਰਡ ਨੇ ਕੋਵਿਡ ਹੈਲਪਲਾਈਨ 95772-00003 ਸ਼ੁਰੂ ਕਰਨ ਤੋਂ ਇਲਾਵਾ ਸੀ.ਐਸ.ਆਰ. ਫੰਡਾਂ ਰਾਹੀਂ 2500 ਤੋਂ ਵੱਧ ਪ੍ਰਮਾਣਤ ਪੀ.ਪੀ.ਈ. ਕਿੱਟਾਂ ਅਤੇ ਕੋਰੋਨਾ ਯੋਧਿਆਂ ਨੂੰ 25 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਵਾਇਆ ਗਿਆ, ਸਾਹਨੇਵਾਲ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਗੈਸ ਵਾਲੇ ਤਿੰਨ ਸ਼ਮਸ਼ਾਨਘਾਟ ਸਥਾਪਤ ਕੀਤੇ। ਉਨ੍ਹਾਂ ਦੱਸਿਆ ਕਿ ਬੋਰਡ ਦੇ ਅਹੁਦੇਦਾਰਾਂ ਵੱਲੋਂ ਵੱਡੇ ਸਨਅਤਕਾਰਾਂ ਨੂੰ ਸੱਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਤਹਿਤ ਆਪਣਾ ਯੋਗਦਾਨ ਪਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀ.ਐਸ.ਆਰ. ਫ਼ੰਡਾਂ ਰਾਹੀਂ ਬੋਰਡ ਵੱਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੀਆਂ 2500 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਦਕਿ ਸਾਹਨੇਵਾਲ ਦੇ ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 5 ਖੇਡ ਮੈਦਾਨਾਂ ਦਾ ਨਵੀਨੀਕਰਨ ਸਬੰਧੀ ਕਾਰਜ ਪ੍ਰਗਤੀ ਅਧੀਨ ਹੈ। ਸ੍ਰੀ ਬਿੰਦਰਾ ਨੇ ਕਿਹਾ ਕਿ ਬੋਰਡ ਵੱਲੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਲਈ 300 ਮੁਫ਼ਤ ਟੀਕਾਕਰਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਵਾਈ ਗਈ। ਬੋਰਡ ਵੱਲੋਂ ਲਾਕਾਡਊਨ ਦੌਰਾਨ ਦੂਜੇ ਸੂਬਿਆਂ ਵਿੱਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਵੀ ਸਹਾਇਤਾ ਕੀਤੀ ਗਈ। ਉਨ੍ਹਾਂ ਕਿਹਾ ਕਿ 3 ਲੱਖ ਤੋਂ ਵੱਧ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਸਿੱਧੇ ਤੌਰ ‘ਤੇ ਬੋਰਡ ਨਾਲ ਜੁੜੇ ਹੋਏ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਬੋਰਡ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰਾਜੈਕਟਾਂ ‘ਮਿਸ਼ਨ ਤੰਦਰੁਸਤ ਪੰਜਾਬ’, ‘ਮਿਸ਼ਨ ਫ਼ਤਿਹ’ ਅਤੇ ‘ਮਿਸ਼ਨ ਫ਼ਤਿਹ-2 ਅਧੀਨ ਕੋਵਿਡ ਟੀਕਾਕਰਨ ਕੈਂਪ ਲਈ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ।ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪ੍ਰਿੰਸ ਪਾਲ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਸ੍ਰੀ ਨਿਰਮਲ ਦੁਲੱਟ, ਸ੍ਰੀਮਤੀ ਪੂਨਮ ਠਾਕੁਰ, ਸ੍ਰੀ ਜਸਪ੍ਰੀਤ ਸਿੰਘ, ਡਾ. ਆਂਚਲ ਅਰੋੜਾ, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਅਕਾਸ਼ਦੀਪ ਲਾਲੀ, ਸ੍ਰੀ ਅਵਜਿੰਦਰ ਸਿੰਘ, ਡਾ. ਅਮਿਤ ਸ਼ਰਮਾ (ਸਾਰੇ ਬੋਰਡ ਮੈਂਬਰ) ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ (31 ਜੁਲਾਈ ਨੂੰ) ਹੋਵੇਗੀ ਲੋਕ ਅਰਪਿਤ

Next Post

29 ਜੁਲਾਈ ਨੂੰ ਹਰ ਸਾਲ ਨਵੀਂ ਸਿਖਿਆ ਨੀਤੀ ਦਿਵਸ ਵਜੋ ਮਨਾਇਆ ਜਾਵੇਗਾ – ਮੁੱਖ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਨੇ ਪੈਰਾਲੰਪਿਕ ਦੇ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

29 ਜੁਲਾਈ ਨੂੰ ਹਰ ਸਾਲ ਨਵੀਂ ਸਿਖਿਆ ਨੀਤੀ ਦਿਵਸ ਵਜੋ ਮਨਾਇਆ ਜਾਵੇਗਾ - ਮੁੱਖ ਮੰਤਰੀ

Recommended

ਅਮਰੀਕਾ : ਬਾਇਡਨ ਅਤੇ ਯੂਕਰੇਨ ਦੇ ਤਤਕਾਲੀ ਰਾਸ਼ਟਰਪਤੀ ਵਿਚਕਾਰ ਆਡੀਓ ਕਾਲ ਸ਼ੋਸ਼ਲ ਮੀਡੀਏ ਤੇ ਵਾਇਰਲ..!

ਅਮਰੀਕਾ : ਬਾਇਡਨ ਅਤੇ ਯੂਕਰੇਨ ਦੇ ਤਤਕਾਲੀ ਰਾਸ਼ਟਰਪਤੀ ਵਿਚਕਾਰ ਆਡੀਓ ਕਾਲ ਸ਼ੋਸ਼ਲ ਮੀਡੀਏ ਤੇ ਵਾਇਰਲ..!

September 16, 2020
ਡੇਰਾ ਬਾਬਾ ਨਾਨਕ: ਪਿੰਡ ਗਾਜੀਪੁਰ ਵਿਖੇ AAP ਨੂੰ ਝਟਕਾ, ਕ‌ਈ ਪਰਿਵਾਰ ਕਾਂਗਰਸ ‘ਚ ਸ਼ਾਮਲ

ਡੇਰਾ ਬਾਬਾ ਨਾਨਕ: ਪਿੰਡ ਗਾਜੀਪੁਰ ਵਿਖੇ AAP ਨੂੰ ਝਟਕਾ, ਕ‌ਈ ਪਰਿਵਾਰ ਕਾਂਗਰਸ ‘ਚ ਸ਼ਾਮਲ

November 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In