• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ

Asli Punjabi by Asli Punjabi
August 1, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ‘ਸ਼ਹੀਦ ਊਧਮ ਸਿੰਘ ਯਾਦਗਾਰ’ ਲੋਕਾਂ ਨੂੰ ਸਮਰਪਿਤ

ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ।ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ ਨੂੰ ਕਾਲੇਪਾਣੀ ਵਜੋਂ ਜਾਣੀ ਜਾਂਦੀ ਬੇਰਹਿਮ ਸਜ਼ਾ ਭੁਗਤਣੀ ਪਈ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਆਜ਼ਾਦੀ ਅੰਦੋਲਨ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਅਜਿਹੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਤਨਪ੍ਰਸਤਾਂ ਦੀ ਸ਼ਨਾਖ਼ਤ ਕਰਨ ਲਈ ਉੱਘੇ ਇਤਿਹਾਸਕਾਰਾ ਅਤੇ ਵਿਦਵਾਨ ਪਹਿਲਾਂ ਹੀ ਬਹੁਤ ਖੋਜ ਕਰ ਚੁੱਕੇ ਹਨ।ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਨਾਲ ਤਬਾਹ ਹੋਏ ਇਲਾਕੇ ਦਾ ਦੌਰਾ ਕਰਨ ਮੌਕੇ ਅੰਡੇਮਨ ਟਾਪੂ ਵਿਚ ਸੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”ਜ਼ਿਕਰਯੋਗ ਹੈ ਕਿ ਸ਼ਹੀਦ ਊਧਮ ਸਿੰਘ ਦੇ ਕਾਂਸੇ ਦੇ ਆਦਮ ਕੱਦ ਬੁੱਤ ਸਮੇਤ ਆਲ੍ਹਾ ਦਰਜੇ ਦੀ ਯਾਦਗਾਰ ਬਣਾਈ ਗਈ ਹੈ ਜਿਸ ਦੇ ਨਾਲ ਦੋਵੇਂ ਪਾਸੇ ਸਥਾਪਤ ਚਾਰ-ਚਾਰ ਪੱਥਰਾਂ ਉਤੇ ਸ਼ਹੀਦ ਊਧਮ ਸਿੰਘ ਦੇ ਜੀਵਨ, ਇਤਿਹਾਸ ਅਤੇ ਮਿਸਾਲੀ ਯੋਗਦਾਨ ਨੂੰ ਅੰਗਰੇਜ਼ੀ ਅਤੇ ਪੰਜਾਬੀ ਵਿਚ ਉਕਰਿਆ ਹੋਇਆ ਹੈ। ਇਸ ਤੋਂ ਇਲਾਵਾ ਇਕ ਅਜਾਇਬ ਘਰ ਵੀ ਬਣਾਇਆ ਗਿਆ ਹੈ ਜਿੱਥੇ ਨਿਸ਼ਾਨੀਆਂ, ਵਿਲੱਖਣ ਤਸਵੀਰਾਂ, ਦਸਤਾਵੇਜ਼ ਤੇ ਮਹਾਨ ਸ਼ਹੀਦ ਦੀਆਂ ਅਸਥੀਆਂ ਕਲਸ਼ ਵਿਚ ਰੱਖੀਆਂ ਗਈਆਂ ਹਨ। ਇਸ ਯਾਦਗਾਰ ਉਤੇ 6.40 ਕਰੋੜ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ ਜ਼ਮੀਨ ਦੀ ਕੀਮਤ ਉਤੇ 3.40 ਕਰੋੜ ਜਦਕਿ ਬਾਕੀ 3 ਕਰੋੜ ਰੁਪਏ ਇਸ ਦੀ ਉਸਾਰੀ ਉਤੇ ਖਰਚ ਕੀਤੇ ਗਏ ਹਨ।ਮਹਾਨ ਕ੍ਰਾਂਤੀਕਾਰੀ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਮਿਸਾਲੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਵਿਚ ਕੌਮੀਅਤ ਅਤੇ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਸਥਾਨਕ ਲੀਡਰਸ਼ਿਪ ਨੂੰ ਇਸ ਯਾਦਗਾਰ ਦਾ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੀ ਅਪੀਲ ਕੀਤੀ ਕਿਉਂ ਜੋ ਉਨ੍ਹਾਂ ਨੇ ਦੇਖਿਆ ਹੈ ਕਿ ਕੁਝ ਸਮੇਂ ਬਾਅਦ ਸਤਿਕਾਰ ਦੇ ਪਾਤਰ ਅਜਿਹੀਆਂ ਥਾਵਾਂ ਅਣਗੌਲੀਆ ਹੋ ਜਾਂਦੀਆਂ ਹਨ ਜਦਕਿ ਅਜਿਹਾ ਨਹੀਂ ਵਾਪਰਨਾ ਚਾਹੀਦਾ।ਇਸ ਦੌਰਾਨ ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, ਸ਼ਾਮ ਸਿੰਘ, ਗੁਰਮੀਤ ਸਿੰਘ ਅਤੇ ਮਲਕੀਤ ਸਿੰਘ (ਸਾਰੇ ਸੁਨਾਮ ਵਾਸੀ) ਸ਼ਾਮਲ ਸਨ।ਇਸ ਦੌਰਾਨ ਸਥਾਨਕ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕਵੰਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ

Next Post

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

Recommended

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟੈਕਸਾਸ ਵਿੱਚ ਦੋ ਕਾਰਾਂ ਦੀ ਟੱਕਰ ਵਿੱਚ 8 ਵਿਅਕਤੀਆਂ ਦੀ ਮੌਤ

ਟੈਕਸਾਸ ਵਿੱਚ ਦੋ ਕਾਰਾਂ ਦੀ ਟੱਕਰ ਵਿੱਚ 8 ਵਿਅਕਤੀਆਂ ਦੀ ਮੌਤ

November 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In