• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

Asli Punjabi by Asli Punjabi
August 1, 2021
in Punjab, Sports
0
ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ
587
SHARES
3.3k
VIEWS
Share on FacebookShare on TwitterShare on Whatsapp

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਇਕੱਤਰਤਾਵਾਂ ਕਰਨ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਕਮਲਪ੍ਰੀਤ ਕੌਰ ਨੇ ਫਾਈਨਲ ਵਿਚ ਪੁੱਜ ਕੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਮਲਪ੍ਰੀਤ ਕੌਰ ਦੇ ਓਲੰਪਿਕ ਲਈ ਚੁਣੇ ਜਾਣ ’ਤੇ ਪਹਿਲਾਂ ਵੀ 2 ਲੱਖ ਰੁਪਏ ਦਾ ਸਨਮਾਨ ਦਿੱਤਾ ਸੀ ਅਤੇ ਉਸ ਦੀ ਵਾਪਸੀ ’ਤੇ ਉਸ ਨੂੰ ਫਿਰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਮੀਟਿੰਗਾਂ ਵਿਚ ਲਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਮਾਗਮ ਅਤੇ ਸੈਮੀਨਾਰ ਕਰਵਾਉਣ ਲਈ ਸਬ-ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਭਾਰਤ ਵਿਚ ਵਿਧੀਵਤ ਢੰਗ ਨਾਲ ਚਲਾਉਣ ਲਈ ਸਿੱਖ ਮਿਸ਼ਨਾਂ ਦੀ ਇਲਾਕਾ ਵੰਡ ਮੁੜ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਜਿਨ੍ਹਾਂ ਸੂਬਿਆਂ ਵਿਚ ਸਿੱਖ ਮਿਸ਼ਨ ਨਹੀਂ ਹਨ, ਉਨ੍ਹਾਂ ਦਾ ਇਲਾਕਾ ਪਹਿਲਾਂ ਚੱਲਦੇ ਸਿੱਖ ਮਿਸ਼ਨਾਂ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਆਰਕਾਈਵਜ਼ ਪ੍ਰਾਜੈਕਟ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਇਸ ਸਬੰਧ ਵਿਚ ਸਬ-ਕਮੇਟੀ ਵੱਲੋਂ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਲੋਬਲ ਪੱਧਰ ’ਤੇ ਸਿੱਖ ਭਾਈਚਾਰੇ ਦੇ ਬਹੁਮੁੱਲੇ ਇਤਿਹਾਸਕ ਦਸਤਾਵੇਜ਼ਾਂ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਅਤੇ ਵਿਸ਼ਵ ਸਿੱਖ ਭਾਈਚਾਰੇ ਨੂੰ ਜੋੜਨ ਲਈ ਵਚਨਬੱਧ ਹੈ ਅਤੇ ਇਸ ਦੇ ਮੱਦੇਨਜ਼ਰ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਇੰਗਲੈਂਡ ਨਿਵਾਸੀ ਸਵਰਗੀ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਭਾਵੇਂ ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹਨ, ਪਰੰਤੂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਨੂੰ ਇਸ ਪ੍ਰਾਜੈਕਟ ਦੀ ਸਥਾਪਨਾ ਲਈ ਖਾਸ ਅਹਿਮੀਅਤ ਦਿੱਤੀ ਜਾਵੇਗੀ। ਡਾ. ਤਾਤਲਾ ਪਾਸ ਜਿਹੜੇ ਵੀ ਸਿੱਖ ਦਸਤਾਵੇਜ਼ ਮੌਜੂਦ ਸਨ, ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਤੱਕ ਸੰਪਰਕ ਕਰਾਂਗੇ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਫੈਸਲੇ ਕੀਤੇ ਗਏ ਹਨ। ਵਿਦਿਅਕ ਅਦਾਰਿਆਂ ਦੇ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਦੀਆਂ ਸਥਾਨਕ ਕਮੇਟੀਆਂ ਨਾਲ ਤਾਲ-ਮੇਲ ਕਰਨ ਲਈ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ, ਤਾਂ ਜੋ ਸਥਾਨਕ ਹਾਲਾਤਾਂ ਅਨੁਸਾਰ ਵਿਦਿਅਕ ਨੀਤੀ ਨੂੰ ਲਾਗੂ ਕੀਤਾ ਜਾ ਸਕੇ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ ਲਾਡਵਾ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

Next Post

ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ”

ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, "ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ"

Recommended

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

July 15, 2021
ਕੇਜਰੀਵਾਲ ਨੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਟੀਕਾਕਰਨ ਦਾ ਲਿਆ ਜਾਇਜ਼ਾ

ਕੇਜਰੀਵਾਲ ਨੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਟੀਕਾਕਰਨ ਦਾ ਲਿਆ ਜਾਇਜ਼ਾ

January 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In