ਫਾਜ਼ਿਲਕਾ, 10 ਅਗਸਤ-ਸੂਬਾ ਸਰਕਾਰ ਬੇਰੁਜ਼ਾਗਰੀ ਨੂੰ ਠੱਲ ਪਾਉਣ ਲਈ ਵੱਚਣਬੱਧ ਹੈ ਜਿਸ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨੋਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਵੱਲੋ 12 ਅਗਸਤ 2021 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐਚ.ਡੀ.ਐਫ.ਸੀ. ਬੈਂਕ ਤੇ ਐਲ.ਆਈ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਕਿਹਾ ਕਿ ਐਚ.ਡੀ.ਐਫ.ਸੀ. ਬੈਂਕ ਵਿਚ ਇੰਟਰਵਿਊ ਦੇਣ ਵਾਲੇ ਨੋਜਵਾਨਾਂ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਸਮੇਤ ਕੰਪਿਉਟਰ ਬਾਰੇ ਜਾਣਕਾਰੀ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਐਲ.ਆਈ.ਸੀ. ਵਿਚ ਬਾਰਵੀਂ ਪਾਸ ਵਾਲੇ ਨੌਜਵਾਨ ਇੰਟਰਵਿਊ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹਨਾਂ ਕੰਪਨੀਆਂ ਵਿੱਚ 18 ਤੋਂ 30 ਸਾਲ ਤੱਕ ਦੀ ਉਮਰ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕੰਮ ਕਰਨ ਦਾ ਸਥਾਨ ਜਿਲ੍ਹਾ ਫਾਜਿਲਕਾ ਦੀ ਹੱਦ ਵਿਚ ਰਹੇਗਾ।ਉਨ੍ਹਾਂ ਦੱਸਿਆ ਕਿ ਇਹ ਕੈਂਪ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜਿ਼ਲ ਬਲਾਕ ਏ ਕਮਰਾ ਨੰਬਰ 502 ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਵੀ ਧਿਆਨ ਵਿਚ ਰੱਖਿਆ ਜਾਵੇ ਕਿ ਕੋਵਿਡ-19 ਮਹਾਂਮਾਰੀ ਦੇ ਚਲਦੇ ਪਲੇਸਮੈਂਟ ਕੈਂਪ ਵਿਚ ਭਾਗ ਲੈ ਰਹੇੇ ਹਰੇਕ ਪ੍ਰਾਰਥੀ ਦੁਆਰਾ ਮਾਸਕ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ-8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।