ਫਿਰੋਜ਼ਪੁਰ / ਜ਼ੀਰਾ 18 ਅਗਸਤ 2021 – ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ 100 ਦਿਨ ਘੁੰਮ ਕੇ ਕਾਂਗਰਸ ਸਰਕਾਰ ਦੇ ਖਿਲਾਫ ਮੁਹਿੰਮ ਚਲਾ ਰਹੇ ਹਨ ਕਿ ਕੈਪਟਨ ਸਰਕਾਰ ਨੇ ਸਾਡੇ ਚਾਰ ਸਾਲ ਵਿੱਚ ਘਪਲੇ ਘੋਟਾਲੇ ਕੀਤੇ ਨੇ। ਇਸ ਮੁਹਿੰਮ ਦਾ ਆਗਾਜ਼ ਉਹਨਾਂ ਨੇ ਅੱਜ ਵਿਧਾਨ ਸਭਾ ਹਲਕਾ ਜੀਰਾ ਤੋਂ ਸ਼ੁਰੂ ਕੀਤੀ ਹੈ, ਪਰ ਇਸਦੇ ਨਾਲ ਹੀ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ।
ਜਦੋਂ ਸੁਖਬੀਰ ਬਾਦਲ ਜ਼ੀਰਾ ਪਹੁੰਚੇ ਉੱਥੇ ਪਹਿਲਾਂ ਹੀ ਮੌਜੂਦ ਕਿਸਾਨਾਂ ਨੇ ਉਹਨਾਂ ਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ। ਸੁਖਬੀਰ ਬਾਦਲ ਨੇ ਕਿਸਾਨਾਂ ਦੇ ਇਸ ਵਿਰੋਧ ‘ਤੇ ਬੋਲਦਿਆਂ ਕਿਹਾ ਕਿ ਇਹ ਲੋਕ ਕਿਸਾਨ ਨਹੀਂ ਬਲਕਿ ਕਾਂਗਰਸ ਵੱਲੋਂ ਭੇਜੇ ਗਏ ਕੁਝ ਲੋਕ ਹਨ।
ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਪੰਜਾਬ ਦੇ ਸਰਕਟ ਹਾਊਸ ਵੇਚਣ ਵਿੱਚ ਲੱਗੀ ਹੋਈ ਹੈ ਅਤੇ ਉਹ ਵੀ ਸਸਤੇ ਭਾਅ ‘ਤੇ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ, ਇਸ ਪੂਰੇ ਘੁਟਾਲੇ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਬਸਪਾ ਪਾਰਟੀ ਕਿਸਾਨਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਡੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਬਣੇ ਸਰਕਟ ਹਾਊਸ ਨੂੰ ਹੀ ਵੇਚਣਾ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅਫ਼ਸਰਾਂ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੋਈ ਵੀ ਅਫ਼ਸਰ ਇਸ ਘੁਟਾਲੇ ਵਿੱਚ ਸ਼ਾਮਲ ਹੋਇਆ ਤਾਂ ਉਸਦੇ ਖਿਲਾਫ ਵੀ ਸਰਕਾਰ ਆਉਣ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ।