ਨਵੀਂ ਦਿੱਲੀ, 18 ਅਗਸਤ-ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 35,178 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਇਸ ਤੋਂ ਇਕ ਦਿਨ ਪਹਿਲਾਂ ਦੀ ਤੁਲਨਾ ਵਿੱਚ ਕਰੀਬ 10 ਹਜ਼ਾਰ ਵੱਧ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ਵਿੱਚ ਇਨਫੈਕਸ਼ਨ ਦੇ 25,166 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਦੇਸ਼ ਵਿੱਚ ਸੋਮਵਾਰ ਨੂੰ 55 ਲੱਖ 5 ਹਜ਼ਾਰ 74 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ 56 ਕਰੋੜ 6 ਲੱਖ 52 ਹਜ਼ਾਰ 32 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 35,178 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 22 ਲੱਖ 85 ਹਜ਼ਾਰ 857 ਹੋ ਗਿਆ ਹੈ।
ਇਸ ਦੌਰਾਨ ਵਿੱਚ ਸਰਗਰਮ ਮਾਮਲੇ 2433 ਘੱਟ ਕੇ ਤਿੰਨ ਲੱਖ 67 ਹਜ਼ਾਰ 415 ਰਹਿ ਗਏ ਹਨ। ਇਸ ਦੌਰਾਨ 440 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4 ਲੱਖ 32 ਹਜ਼ਾਰ 519 ਹੋ ਗਿਆ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.14 ਫੀਸਦੀ, ਰਿਕਵਰੀ ਦਰ ਵੱਧ ਕੇ 97.52 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 1132 ਘੱਟ ਕੇ 64790 ਰਹਿ ਗਏ ਹਨ। ਇਸੇ ਦੌਰਾਨ ਸੂਬੇ ਵਿੱਚ 5424 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 6201168 ਹੋ ਗਈ ਹੈ, ਜਦੋਂ ਕਿ 116 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 135255 ਹੋ ਗਿਆ ਹੈ।