ਵਾਸ਼ਿੰਗਟਨ, 18 ਅਗਸਤ – ਅਮਰੀਕਾ ਵਿੱਚ ਕੋਰੋਨਾ ਨਾਲ ਹਾਹਾਕਾਰ ਮਚ ਗਿਆ ਹੈ। ਅਮਰੀਕਾ ਵਿੱਚ ਇਕ ਦਿਨ ਵਿੱਚ ਕੋਰੋਨਾ ਵਾਇਰਸ ਦੇ ਕਾਰਨ 1000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਬੀਤੇ ਇਕ ਦਿਨ ਵਿੱਚ 1000 ਤੋਂ ਜ਼ਿਆਦਾ ਕੋਰੋਨਾ ਮੌਤਾਂ ਹੋਈਆਂ ਹਨ। ਇਸ ਦੌਰਾਨ ਇਕ ਘੰਟੇ ਵਿੱਚ 42 ਮੌਤਾਂ। ਅਮਰੀਕਾ ਵਿੱਚ ਕੋਰੋਨਾ ਨਾਲ ਇਹ ਮੌਤਾਂ ਦੀ ਗਿਣਤੀ ਡੈਲਟਾ ਵੇਰੀਐਂਟ ਦੇ ਵਧਦੇ ਪ੍ਰਕੋਪ ਦੇ ਕਾਰਨ ਲਗਾਤਾਰ ਵਧਦੀ ਜਾ ਰਹੀ ਹੈ, ਅਮਰੀਕਾ ਵਿੱਚ ਮਾਰਚ ਤੋਂ ਬਾਅਦ ਕੋਰੋਨਾ ਨਾਲ 1017 ਲੋਕਾਂ ਦੀ ਮੌਤ ਹੋਈ ਹੈ।
ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤਕ ਕੁੱਲ 6 ਲੱਖ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੁਨੀਆਭਰ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ਵਿੱਚ ਪਹਿਲੇ ਨੰਬਰ ਤੇ ਹੈ। ਅਮਰੀਕਾ ਵਿੱਚ ਕੋਰੋਨਾ ਦੇ ਡੈਲਟਾ ਵੇਰੀਐਂਟ ਦੇ ਵਧਦੇ ਪ੍ਰਕੋਪ ਤੋਂ ਬਾਅਦ ਲੋਕਾਂ ਨੂੰ ਦੁਬਾਰਾ ਮਾਸਕ ਲਗਾਉਣ ਲਈ ਕਿਹਾ ਹੈ।
ਅਮਰੀਕਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਹੈ। ਡੈਲਟਾ ਵੇਰੀਐਂਟ ਦੇਸ਼ਭਰ ਵਿੱਚ ਵਧਦਾ ਹੀ ਜਾ ਰਿਹਾ ਹੈ। ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ ਇਸ ਕਾਰਨ ਹਸਪਤਾਲਾਂ ਵਿੱਚ ਬੈਡ ਦੀ ਕਮੀ ਦੇਖਣ ਨੂੰ ਮਿਲੀ ਰਹੀ ਹੈ। ਕੋਰੋਨਾ ਨੂੰ ਕੰਟਰੋਲ ਕਰਨ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਵਿੱਚ ਜੁਟੀ ਹੋਈ ਹੈ ਪਰ ਅਜੇ ਤਕ ਇਸ ਵੇਰੀਐਂਟ ਨੂੰ ਕੰਟਰੋਲ ਕਰਨ ਵਿੱਚ ਸਫਲਤਾ ਨਹੀਂ ਮਿਲੀ।