• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਲੋਕ ਸ਼ਿਕਾਇਤਾਂ ਦੇ ਨਬੇੜੇ ਲਈ ਮੀਲ ਪੱਥਰ ਸਾਬਤ ਹੋਵੇਗੀ 1100 ਨੰਬਰ ਹੈਲਪਲਾਈਨ : ਅਰੋੜਾ

Asli Punjabi by Asli Punjabi
August 19, 2021
in Top Stories
0
ਲੋਕ ਸ਼ਿਕਾਇਤਾਂ ਦੇ ਨਬੇੜੇ ਲਈ ਮੀਲ ਪੱਥਰ ਸਾਬਤ ਹੋਵੇਗੀ 1100 ਨੰਬਰ ਹੈਲਪਲਾਈਨ : ਅਰੋੜਾ
586
SHARES
3.3k
VIEWS
Share on FacebookShare on TwitterShare on Whatsapp

ਹੁਸ਼ਿਆਰਪੁਰ, 19 ਅਗਸਤ2021 – ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ 1100 ਹੈਲਪਲਾਈਨ ਲੋਕ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਅਹਿਮ ਰੋਲ ਅਦਾ ਕਰੇਗੀ ਅਤੇ ਆਨਲਾਈਨ ਦਾਖਲਾ ਪੋਰਟਲ ਵਿਦਿਆਰਥੀਆਂ ਨੂੰ ਉਚੇਰੀਆਂ ਕਲਾਸਾਂ ਵਿਚ ਦਾਖਲਿਆਂ ਦੇ ਨਾਲ-ਨਾਲ ਹਰ ਲੋੜੀਂਦੀ ਜਾਣਕਾਰੀ ਯਕੀਨੀ ਬਣਾਏਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨਲਾਈਨ ਢੰਗ ਨਾਲ ਚੰਡੀਗੜ੍ਹ ਤੋਂ 1100 ਹੈਲਪਲਾਈਨ ਅਤੇ ਆਨਲਾਈਨ ਦਾਖਲਾ ਪੋਰਟਲ ਲਾਂਚ ਕਰਨ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਪ੍ਰੋਗਰਾਮ ’ਚ ਸ਼ੁਮਾਰ ਹੁੰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ 1100 ਹੈਲਪਲਾਈਨ ਨੰਬਰ ਅਸਰਦਾਰ ਢੰਗ ਨਾਲ ਉਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਹਰ ਤਰ੍ਹਾਂ ਦੀ ਸ਼ਿਕਾਇਤ ਦਾ ਘੱਟੋ-ਘੱਟ ਸਮੇਂ ’ਚ ਨਿਪਟਾਰਾ ਕਰੇਗਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚੋਂ ਕਿਸੇ ਵੀ ਤਰ੍ਹਾਂ ਦੀ ਗੈਰ-ਐਮਰਜੈਂਸੀ ਸ਼ਿਕਾਇਤ ਚਾਹੇ ਉਹ ਕਿਸੇ ਵੀ ਵਿਭਾਗ ਨਾਲ ਸਬੰਧਤ ਹੋਵੇ 1100 ਹੈਲਪਲਾਈਨ ’ਤੇ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ’ਤੇ ਕਿਸੇ ਵੀ ਸਮੇਂ ਸ਼ਿਕਾਇਤ ਕੀਤੀ ਜਾ ਸਕਦੀ ਹੈ ਕਿਉਂਕਿ ਹੈਲਪਲਾਈਨ ਡੈਸਕ 24X7 ਉਪਲਬੱਧ ਰਹੇਗਾ ਜਿਥੋਂ ਸ਼ਿਕਾਇਤਕਰਤਾ ਨੂੰ ਉਸ ਦੀ ਸ਼ਿਕਾਇਤ ਸਬੰਧੀ ਸਾਰੀ ਜਾਣਕਾਰੀ ਉਸ ਦੇ ਮੋਬਾਇਲ ’ਤੇ ਸਮੇਂ-ਸਮੇਂ ਸਿਰ ਮਿਲਦੀ ਰਹੇਗੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਆਨਲਾਈਨ ਦਾਖਲਾ ਪੋਰਟਲ ਦੀ ਸ਼ੁਰੂਆਤ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਸਹੂਲਤ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਇਸ ਪੋਰਟਲ ਰਾਹੀਂ ਕੋਈ ਵੀ ਵਿਦਿਆਰਥੀ ਬਿਨ੍ਹਾਂ ਕਿਸੇ ਔਕੜ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕਲਾਸਾਂ ਵਿਚ ਘਰ ਬੈਠੇ ਹੀ ਦਾਖਲਾ ਲਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ https://admission.punjab.gov.in ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿਚ ਕੋਈ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਘਰ ਬੈਠੇ ਹੀ 59 ਕਾਲਜਾਂ ਵਿਚ ਦਾਖਲਾ ਲੈਣ ਅਤੇ ਹੋਰ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਵਿਦਿਆਰਥੀ ਸਫਾਂ ਵਿਚ ਪੂਰੀ ਸ਼ਲਾਘਾ ਹੋ ਰਹੀ ਹੈ ਅਤੇ ਬਹੁਤ ਘੱਟ ਸਮੇਂ ਵਿਚ 37878 ਵਿਦਿਆਰਥੀਆਂ ਨੇ ਪੋਰਟਲ ’ਤੇ ਦਾਖਲਿਆਂ ਲਈ ਰਜਿਸਟਰੇਸ਼ਨ ਕਰਵਾ ਲਈ ਹੈ। ਸਮਾਗਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸ੍ਰੀਮਤੀ ਯੋਗੇਸ਼, ਸਰਕਾਰੀ ਕਾਲਜ ਟਾਂਡਾ ਦੇ ਪ੍ਰਿੰਸੀਪਲ ਵਿਕਰਮਜੀਤ ਸਿੰਘ, ਸਰਕਾਰੀ ਕਾਲਜ ਤਲਵਾੜਾ ਦੇ ਪ੍ਰਿੰਸੀਪਲ ਬੂਟਾ ਰਾਮ, ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਰਣਜੀਤ ਸਿੰਘ ਆਦਿ ਮੌਜੂਦ ਸਨ।

ਹੁਸ਼ਿਆਰਪੁਰ ’ਚ 2536 ਵਿਦਿਆਰਥੀਆਂ ’ਚੋਂ 2344 ਦੇ ਦਸਤਾਵੇਜ਼ਾਂ ਦੀ ਪੜਤਾਲ ਮੁਕੰਮਲ :-ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਚ ਆਨਲਾਈਨ ਪੋਰਟਲ ਰਾਹੀਂ ਹੁਣ ਤੱਕ 2536 ਵਿਦਿਆਰਥੀਆਂ ਨੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕੋਰਸਾਂ ਲਈ ਅਪਲਾਈ ਕੀਤਾ ਹੈ ਜਿਨ੍ਹਾਂ ’ਚੋਂ 2344 ਵਿਦਿਆਰਥੀ ਤਸਦੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਅੰਡਰ ਗਰੈਜੂਏਟ ਕੋਰਸਾਂ ਲਈ 1321 ਅਤੇ ਪੋਸਟ ਗਰੈਜੂਏਟ ਕੋਰਸਾਂ ਲਈ 78 ਵਿਦਿਆਰਥੀਆਂ ਨੇ ਆਨਲਾਈਨ ਅਪਲਾਈ ਕੀਤਾ ਹੈ। ਇਸੇ ਤਰ੍ਹਾਂ ਸਰਕਾਰੀ ਕਾਲਜ ਟਾਂਡਾ ’ਚ 221 ਵਿਦਿਆਰਥੀਆਂ ਅਤੇ ਸਰਕਾਰੀ ਕਾਲਜ ਤਲਵਾੜਾ ’ਚ 916 ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ ਅਤੇ ਇਨ੍ਹਾਂ ਸਾਰੇ ਵਿਦਿਆਰਥੀਆਂ ’ਚੋਂ 2344 ਦੇ ਦਸਤਾਵੇਜ਼ਾਂ ਦੀ ਪੜਤਾਲ ਹੋ ਚੁੱਕੀ ਹੈ।

ਵਿਦਿਆਰਥਣ ਮਨਮੀਤ ਕੌਰ ਦੇ ਪਿਤਾ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ : ਆਨਲਾਈਨ ਦਾਖਲਾ ਪੋਰਟਲ ਰਾਹੀਂ ਆਪਣੀ ਬੇਟੀ ਮਨਮੀਤ ਕੌਰ ਨੂੰ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਬੀ.ਕਾਮ ਪਹਿਲਾ ਸਾਲ ਵਿਚ ਦਾਖਲ ਕਰਵਾਉਣ ਲਈ ਆਨਲਾਈਨ ਅਪਲਾਈ ਕਰਵਾਉਣ ਵਾਲੇ ਸਥਾਨਕ ਗੁਰੂ ਗੋਬਿੰਦ ਸਿੰਘ ਨਗਰ ਵਾਸੀ ਚਰਨਜੀਤ ਸਿੰਘ ਨੇ ਆਨਲਾਈਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਸ਼ਖਸੀਅਤਾਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਆਨਲਾਈਨ ਅਪਲਾਈ ਕਰਨ ਸਬੰਧੀ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਰ ਬੈਠੇ ਹੀ ਕਾਲਜਾਂ, ਵੱਖ-ਵੱਖ ਵਿਸ਼ਿਆਂ ਅਤੇ ਦਾਖਲਿਆਂ ਦੇ ਨਾਲ-ਨਾਲ ਹਰ ਲੋੜੀਂਦੀ ਜਾਣਕਾਰੀ ਮਿਲੀ ਹੈ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚ ਦੋਵੇਂ ਬਚੇ ਹਨ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਮਹੱਤਵਪੂਰਨ ਅਤੇ ਲਾਹੇਵੰਦ ਸਹੂਲਤ ਹੈ ਜੋ ਕਿ ਪੰਜਾਬ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ।

ਸੁੰਦਰ ਸ਼ਾਮ ਅਰੋੜਾ ਵਲੋਂ 3 ਅਹਿਮ ਸੇਵਾਵਾਂ ਦੀ ਸ਼ੁਰੂਆਤ, ਦਸਤਾਵੇਜ਼ਾਂ ’ਤੇ ਕਾਊਂਟਰ ਸਾਈਨ ਲਈ ਨਹੀਂ ਜਾਣਾ ਪਵੇਗਾ ਚੰਡੀਗੜ੍ਹ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ 3 ਅਹਿਮ ਨਾਗਰਿਕ ਸੇਵਾਵਾਂ ਦੀ ਸ਼ੁਰੂਆਤ ਕਰਵਾਉਂਦਿਆਂ ਲੋਕਾਂ ਦੀ ਸਹੂਲਤ ਲਈ https://connect.punjab.gov.in ਸ਼ੁਰੂ ਕਰਵਾਇਆ ਜਿਸ ਰਾਹੀਂ ਲੋਕ ਸੂਚਨਾ ਦੇ ਅਧਿਕਾਰ ਤਹਿਤ ਕਿਸੇ ਵੀ ਵਿਭਾਗ ਤੋਂ ਜਾਣਕਾਰੀ ਲੈਣ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਉਪਰੰਤ ਬਿਨੈਕਾਰ ਦੀ ਅਰਜ਼ੀ ਸਬੰਧਤ ਲੋਕ ਸੂਚਨਾ ਅਫ਼ਸਰ ਕੋਲ ਪਹੁੰਚ ਜਾਵੇਗੀ ਅਤੇ ਇਸ ਸਬੰਧੀ ਲੜੀਂਦੀ ਸੂਚਨਾ ਜਾਂ ਜਾਣਕਾਰੀ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੜਾਅ ਵਿਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਪੰਜਾਬ ਦੇ ਸਾਰੇ ਡੀ.ਸੀ. ਦਫ਼ਤਰ ਇਸ ਪੋਰਟਲ ਦੇ ਘੇਰੇ ਵਿਚ ਲਿਆਂਦੇ ਗਏ ਹਨ ਅਤੇ ਦੂਜੇ ਪੜਾਅ ਵਿਚ ਬਾਕੀ ਵਿਭਾਗਾਂ ਲਈ ਵੀ ਇਹ ਪੋਰਟਲ ਸ਼ੁਰੂ ਹੋ ਜਾਵੇਗਾ।

Previous Post

ਮਹਾਰਾਣੀ ਪ੍ਰਨੀਤ ਕੌਰ ਨਾਲ ਮੀਟਿੰਗ ਮਗਰੋਂ ਈ.ਟੀ.ਟੀ. ਟੈੱਟ ਪਾਸ 2364 ਯੂਨੀਅਨ ਵੱਲੋਂ ਰੋਸ ਰੈਲੀ ਮੁਲਤਵੀ

Next Post

ਸੁਖਬੀਰ ਬਾਦਲ ਵੱਲੋਂ ਬੀ ਕੇ ਯੂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ, ਕਿਹਾ ਖੇਤੀ ਬਿੱਲ ਪਾਸ ਹੋਣ ਤੋਂ ਰੋਕਣ ਲਈ ਲਈ ਪੂਰੀ ਵਾਹ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸੁਖਬੀਰ ਬਾਦਲ ਵੱਲੋਂ ਬੀ ਕੇ ਯੂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ, ਕਿਹਾ ਖੇਤੀ ਬਿੱਲ ਪਾਸ ਹੋਣ ਤੋਂ ਰੋਕਣ ਲਈ ਲਈ ਪੂਰੀ ਵਾਹ

ਸੁਖਬੀਰ ਬਾਦਲ ਵੱਲੋਂ ਬੀ ਕੇ ਯੂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ, ਕਿਹਾ ਖੇਤੀ ਬਿੱਲ ਪਾਸ ਹੋਣ ਤੋਂ ਰੋਕਣ ਲਈ ਲਈ ਪੂਰੀ ਵਾਹ

Recommended

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

August 2, 2021
ਕਦੇ ਆਏ ਕਦੇ ਜਾਏ ਬਿਜਲੀ ; ਲੋਕੀ ਕਹਿੰਦੇ ਹਾਏ ਬਿਜਲੀ, ਹਾਏ ਬਿਜਲੀ

ਕਦੇ ਆਏ ਕਦੇ ਜਾਏ ਬਿਜਲੀ ; ਲੋਕੀ ਕਹਿੰਦੇ ਹਾਏ ਬਿਜਲੀ, ਹਾਏ ਬਿਜਲੀ

January 24, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In