• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਵੱਲੋਂ ਬੀ ਕੇ ਯੂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ, ਕਿਹਾ ਖੇਤੀ ਬਿੱਲ ਪਾਸ ਹੋਣ ਤੋਂ ਰੋਕਣ ਲਈ ਲਈ ਪੂਰੀ ਵਾਹ

Asli Punjabi by Asli Punjabi
August 19, 2021
in Top Stories
0
ਸੁਖਬੀਰ ਬਾਦਲ ਵੱਲੋਂ ਬੀ ਕੇ ਯੂ ਦੇ ਪ੍ਰਤੀਨਿਧਾਂ ਨਾਲ ਮੁਲਾਕਾਤ, ਕਿਹਾ ਖੇਤੀ ਬਿੱਲ ਪਾਸ ਹੋਣ ਤੋਂ ਰੋਕਣ ਲਈ ਲਈ ਪੂਰੀ ਵਾਹ
586
SHARES
3.3k
VIEWS
Share on FacebookShare on TwitterShare on Whatsapp

ਫਿਰੋਜ਼ਪੁਰ / ਗੁਰੂ ਹਰਸਹਾਏ, 19 ਅਗਸਤ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਡਕੋਂਦਾ) ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਕਰ ਕੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੰਸਦ ਵਿਚ ਤਿੰਨ ਕਾਲੇ ਕਾਨੂੂੰਨਾਂ ਖਿਲਾਫ ਵੋਟਾਂ ਪਾਉਣ ਲਈ ਡਟਿਆ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਹਨਾਂ ਬਿੱਲਾਂ ਖਿਲਾਫ ਵੋਟ ਪਾਉਣ ਤੋਂ ਗੈਰ ਹਾਜ਼ਰ ਰਹੇ।

ਅਕਾਲੀ ਦਲ ਦੇ ਪ੍ਰਧਾਨ ਨੇ ਆਪਣੀ ਗੱਡੀ ਰੋਕ ਕੇ ਬੀ ਕੇ ਯੂ ਡਕੋਂਦਾ ਦੇ ਕਾਰਕੁੰਨਾਂ ਕੋਲ ਜਾ ਕੇ ਉਹਨਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਟ ਪਾਸ ਕਰਨ ਦਾ ਵਿਰੋਧ ਕੀਤਾ ਤੇ ਇਸਨੇ ਹੁਣ ਵੀ ਸੰਸਦ ਦੇ ਹਾਲ ਹੀ ਵਿਚ ਖਤਮ ਹੋਏ ਸੈਸ਼ਨ ਵਿਚ ਕਿਸਾਨਾਂ ਦੀ ਆਵਾਜ਼ ਲਗਾਤਾਰ ਚੁੱਕੀ ਹੈ। ਸਰਦਾਰ ਬਾਦਲ ਨੇ ਬੀ ਕੇ ਯੂ ਦੇ ਪ੍ਰਤੀਨਿਧਾਂ ਦੇ ਸਵਾਲ ਠਰੰਮੇ ਨਾਲ ਸੁਣੇ ਤੇ ਹਰ ਸਵਾਲ ਦਾ ਸਫਲਤਾ ਨਾਲ ਜਵਾਬ ਦੇ ਕੇ ਉਹਨਾਂ ਦੇ ਤੌਖਲੇ ਦੂਰ ਕੀਤੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿੰਆਂ ਸਰਦਾਰ ਬਾਦਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ਜਿਸਨੇ ਇਹ ਖੇਤੀ ਆਰਡੀਨੈਂਸ ਤਿਆਰ ਕੀਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਨ ਡੀ ਏ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਮੁਤਾਬਕ ਹੀ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ।

ਸੁਖਬੀਰ ਬਾਦਲ ਨੇ ਬੀ ਕੇ ਯੂ ਦੇ ਪ੍ਰਤੀਨਿਧਾਂ ਨੁੰ ਦੱਸਿਆ ਕਿ ਜਦੋਂ ਇਹ ਆਰਡੀਨੈਂਸ ਸੰਸਦ ਵਿਚ ਪੇਸ਼ ਕੀਤੇ ਗਏ ਤਾਂ ਉਸ ਵੇਲੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹਨਾਂ ਦਾ ਜ਼ੋਰਦਾਰ ਵਿਰੋਧ ਕੀਤਾ। ਉਹਨਾਂ ਦੱਸਿਆ ਕਿ ਸਾਨੂੰ ਇਹ ਭਰੋਸਾ ਦੁਆਇਆ ਗਿਆ ਸੀ ਕਿ ਕਿਸਾਨਾਂ ਦੇ ਇਤਰਾਜ਼ ਦੂਰ ਕੀਤੇ ਜਾਣਗੇ ਤੇ ਅਸੀਂ ਇਸੇ ਲਈ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰ ਕੇ ਉਹਨਾਂ ਦੀ ਰਾਇ ਲਈ। ਉਹਨਾ ਕਿਹਾ ਕਿ ਕਿਸਾਨ ਆਗੂਆਂ ਨੇ ਸਾਨੂੰ ਇਹਨਾਂ ਤਿੰਨ ਬਿੱਲਾਂ ਖਿਲਾਫ ਵੋਟਾਂ ਪਾਉਣ ਲਈ ਕਿਹਾ ਸੀ ਤੇ ਇਹ ਵੀ ਕਿਹਾ ਸੀ ਕਿ ਅਸੀਂ ਵਾਕ ਆਊਟ ਨਾ ਕਰੀਏ ਤੇ ਨਾ ਹੀ ਵੋਟਾਂ ਪਾਉਣ ਤੋਂ ਗੈਰ ਹਾਜ਼ਰ ਰਹੀਏ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਤੌਖਲਿਆਂ ਤੋਂ ਕੇਂਦਰ ਸਰਕਾਰ ਨੁੰ ਜਾਣੂ ਕਰਵਾਇਆ ਤੇ ਇਹ ਵੀ ਬੇਨਤੀ ਕੀਤੀ ਕਿ ਇਹ ਆਰਡੀਨੈਂਸ ਇਸੇ ਤਰੀਕੇ ਹੀ ਰੱਖੇ ਜਾਣ ਦੇ ਮਾਮਲਾ ਸਲੈਕਟ ਕਮੇਟੀ ਕੋਲ ਭੇਜ ਦਿੱਤਾ ਜਾਵੇ ਪਰ ਸਰਕਾਰ ਨੇ ਸਾਡੀ ਰਾਇ ਨਹੀਂ ਸੁਣੀ।

ਉਹਨਾਂ ਕਿਹਾ ਕਿ ਇਸ ਮਗਰੋਂ ਮੈਂ ਤੇ ਹਰਸਿਮਰਤ ਕੌਰ ਬਾਦਲ ਸਿਰਫ ਦੋ ਹੀ ਸੰਸਦ ਮੈਂਬਰ ਸੀ ਜਿਹਨਾਂ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਦੇ ਖਿਲਾਫ ਵੋਟਾਂ ਪਾਈਆਂ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੋਟਾਂ ਪਾਉਣ ਤੋਂ ਗੇਰ ਹਾਜ਼ਰ ਰਹੇ। ਉਹਨਾਂ ਦੱਸਿਆ ਕਿ ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਅਕਾਲੀ ਦਲ ਨੇ ਐਨ ਡੀ ਏ ਗਠਜੋੜ ਛੱਡ ਦਿੱਤਾ।
ਉਹਨਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਫੋਨ ਕਰ ਕੇ ਉਹਨਾਂ ਨੁੰ ਕਿਹਾ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜੋ ਅੰਨਦਾਤਾ ਦੇ ਖਿਲਾਫ ਫੈਸਲੇ ਲੈਂਦਾ ਹੋਵੇ।

ਪਿਛਲੀ ਅਕਾਲੀ ਸਰਕਾਰ ਵੇਲੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤਿਆਂ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਪੰਜਾਬ ਨੇ 2.86 ਰੁਪਏ ਪ੍ਰਤੀ ਯੂੂਨਿਟ ਦੀ ਦਰ ਨਾਲ ਸਮਝੌਤੇ ਕੀਤੇ ਜੋ ਉਸ ਵੇਲੇ ਸਭ ਤੋਂ ਸਸਤੇ ਸਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਤੇ ਇਸੇ ਕਾਰਨ ਪੰਜਾਬ ਬਿਜਲੀ ਸਰਪਲੱਸ ਸੂਬਾ ਬਣਿਆ।

ਸਰਦਾਰ ਬਾਦਲ ਨੇ ਬੀ ਕੇ ਯੂ ਪ੍ਰਤੀਨਿਧਾਂ ਨੁੰ ਇਹ ਵੀ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਹੋਏ ਸਰਵ ਪੱਖੀ ਵਿਕਾਸ ਨੁੰ ਵੇਖਣ। ਉਹਨਾਂ ਕਿਹਾ ਕਿ ਦਿਹਾਤੀ ਵਿਕਾਸ ਤੇ ਸਮਾਜ ਭਲਾਈ ਹਮੇਸ਼ਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੇਵਾ ਕੇਂਦਰਾਂ ਰਾਹੀਂ ਸਰਕਾਰੀ ਸੇਵਾਵਾਂ ਲੋਕਾਂ ਦੇ ਦਰਾਂ ਤੱਕ ਪਹੁੰਚਾ ਦਿੱਤੀਆਂ ਪਰ ਮੌਜੂਦਾ ਸਰਕਾਰ ਨੇ ਇਹ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੇਲੇ ਸਿਹਤ ਤੇ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ ਤੇ ਤਿੰਨ ਕਾਲੇ ਕਾਨੂੰਨ ਸੂਬੇ ਵਿਚ ਲਾਗੂ ਨਾ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਵੀ ਸਨ।

Previous Post

ਲੋਕ ਸ਼ਿਕਾਇਤਾਂ ਦੇ ਨਬੇੜੇ ਲਈ ਮੀਲ ਪੱਥਰ ਸਾਬਤ ਹੋਵੇਗੀ 1100 ਨੰਬਰ ਹੈਲਪਲਾਈਨ : ਅਰੋੜਾ

Next Post

ਗਊ ਗ੍ਰਾਸ ਸੇਵਾ ਕਮੇਟੀ ਵਲੋਂ ਗਊ ਗੋਸ਼ਠੀ ਦਾ ਪ੍ਰੋਗਰਾਮ ਆਯੋਜਿਤ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਗਊ ਗ੍ਰਾਸ ਸੇਵਾ ਕਮੇਟੀ ਵਲੋਂ ਗਊ ਗੋਸ਼ਠੀ ਦਾ ਪ੍ਰੋਗਰਾਮ ਆਯੋਜਿਤ

ਗਊ ਗ੍ਰਾਸ ਸੇਵਾ ਕਮੇਟੀ ਵਲੋਂ ਗਊ ਗੋਸ਼ਠੀ ਦਾ ਪ੍ਰੋਗਰਾਮ ਆਯੋਜਿਤ

Recommended

CM ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

CM ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

June 14, 2023
ਘੱਗਰ ਨੇੜਲੇ ਇਲਾਕਿਆਂ ’ਚੋਂ ਲੋਕਾਂ ਨੂੰ ਕੱਢਣ ਦੇ ਨਿਰਦੇਸ਼

ਘੱਗਰ ਨੇੜਲੇ ਇਲਾਕਿਆਂ ’ਚੋਂ ਲੋਕਾਂ ਨੂੰ ਕੱਢਣ ਦੇ ਨਿਰਦੇਸ਼

July 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In