ਐਸ ਏ ਐਸ ਨਗਰ, 19 ਅਗਸਤ- ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਐਸ ਏ ਐਸ ਨਗਰ ਦੇ ਇਤਿਹਾਸ ਵਿਭਾਗ ਦੁਆਰਾ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਮੁਖੀ ਪੰਜਾਬ ਹਿਸਟੋਰੀਕਲ ਸਟੱਡੀਜ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗੁਰੂ ਤੇਗ ਬਹਾਦਰ ਜੀ ਦੇ ਸਬੰਧੀ ਬੋਲਦਿਆਂ ਕਿਹਾ ਕਿ ਅਸੀਂ ਮਹਾਨ ਪਰਉਪਕਾਰੀ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਅੱਗੇ ਸੀਸ ਨਿਵਾਉਂਦੇ ਹਾਂ ।
ਇਸ ਮੌਕੇ ਕਾਲਜ ਦੇ ਪ੍ਰਿਸੀਪਲ ਡਾ. ਜਤਿੰਦਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਆਜ਼ਾਦੀ ਅਤੇ ਮਾਨਵੀ ਹੱਕਾਂ ਲਈ ਆਪਣੇ ਦਾਦੇ ਸੀz ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮਾਂ ਤੇ ਚਲਦੇ ਹੋਏ ਸ਼ਹਾਦਤ ਦਿੱਤੀ। ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਪੋz ਨਿਸ਼ਠਾ ਤ੍ਰਿਪਾਠੀ ਨੇ ਵੈਬੀਨਾਰ ਦੇ ਮੁੱਖ ਬੁਲਾਰੇ ਨਾਲ ਜਾਣ ਪਹਿਚਾਣ ਕਰਵਾਈ। ਅਖੀਰ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਪ੍ਰਿਆ ਸਿੰਘ ਨੇ ਧੰਨਵਾਦੀ ਸ਼ਬਦ ਕਹੇ।