24 ਅਗਸਤ ਕਾਂਗਰਸ ਕਮੇਟੀ ਜਿਲਾ ਮੁਹਾਲੀ ਦੇ ਜਨਰਲ ਸਕੱਤਰ ਸz. ਪਰਮਜੀਤ ਸਿੰਘ ਵਾਲੀਆ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਕਾਂਗਰਸੀ ਵਰਕਰਾਂ ਦੇ ਕੰਮ ਨਹੀਂ ਹੋ ਰਹੇ ਤੇ ਨਾ ਹੀ ਆਮ ਲੋਕਾਂ ਦਾ ਕੋਈ ਕੰਮ ਹੋ ਰਿਹਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਦਿਨ ਪ੍ਰਤੀ ਦਿਨ ਪੰਜਾਬ ਵਿਚ ਧਰਨੇ ਲਗ ਰਹੇ ਹਨ, ਜਿਸ ਕਾਰਨ ਲੋਕ ਪ੍ਰੇ੪ਾਨ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦਾ ਵਿਸਵਾਸ ਟੁੱਟਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਡੇ ਅਫਸਰ ਮੰਤਰੀਆਂ ਤਕ ਦੇ ਫੋਨ ਨਹੀਂ ਚੁਕਦੇ।
ਉਹਨਾਂ ਕਿਹਾ ਕਿ ਇਸ ਵੇਲੇ ਹਾਲਾਤ ਇਹ ਹਨ ਕਿ ਕਾਂਗਰਸ ਸਰਕਾਰ ਦੇ ਮੰਤਰੀ ਤਕ ਮੁੱਖ ਮੰਤਰੀ ਦੀ ਕਾਰਗੁਜਾਰੀ ਤੋਂ ਸੰਤੁਸਟ ਨਹੀਂ ਹਨ। ਉਹਨਾਂ ਕਿਹਾ ਕਿ ਜੋ ਵਰਕਰ ਬੂਥ ਪੱਧਰ ਤੇ ਕੰਮ ਕਰਦੇ ਹਨ, ਜਿਹਨਾਂ ਨੇ ਲੋਕਾਂ ਤੋਂ ਵੋਟਾਂ ਮੰਗਣੀਆਂ ਹਨ, ਉਹ ਹੁਣ ਕਿਸ ਮੂੰਹ ਨਾਲ ਲੋਕਾਂ ਤੋਂ ਵੋਟਾਂ ਮੰਗਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਦਾ ਰਵਈਆ ਵੇਖ ਕੇ ਇਹ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਿਰੋਧੀ ਪਾਰਟੀਆਂ ਨਾਲ ਰਲੇ ਹੋਏ ਹਨ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਿਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਤਾਂ ਕੰਮ ਹੋ ਰਹੇ ਹਨ ਪਰ ਕਾਂਗਰਸੀ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਇਸ ਨਾਲ ਸਾਬਿਤ ਹੋ ਰਿਹਾ ਹੈ ਕਿ ਕਾਂਗਰਸ ਦਾ ਗ੍ਰਾਫ ਲਗਾਤਾਰ ਡਿੱਗ ਰਿਹਾ ਹੈ।
ਉਹਨਾਂ ਕਿਹਾ ਕਿ ਉਹਨਾਂ ਕੋਲ ਪੁਖਤਾ ਸਬੂਤ ਹਨ ਕਿ ਪਿਛਲੇ ਦਿਨੀਂ ਜੋ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਹੋਈਆਂ ਹਨ, ਉਹ ਵਿਰੋਧੀ ਪਾਰਟੀਆਂ ਦੇ ਕਹਿਣ ਤੇ ਹੋਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕਾਰਗੁੁਜਾਰੀ ਤੋਂ ਨਾਰਾਜ ਹੋ ਕੇ ਅੱਜ ਕਾਂਗਰਸ ਦੇ ਸੀਨੀਅਰ ਆਗੂ ਇਸ ਸਮੱਸਿਆ ਨੂੰ ਲੈ ਕੇ ਦਿਲੀ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਗਏ ਹੋਏ ਹਨ।